





Total views : 5980198







Total views : 5980198ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
59 ਲੱਖ ਦਾ ਅੰਕੜਾ ਕੀਤਾ ਪਾਰ
ਬੀੜ੍ਹ ਸਾਹਿਬ/ਬਾਰਡਰ ਨਿਊਜ ਸਰਵਿਸ
ਕਮਲਮੀਤ ਸਿੰਘ ਪੀ,ਪੀ,ਐਸ, (ਡੀ,ਐਸ,ਪੀ ,) ਨੇ ਸਬ ਡਵੀਜ਼ਨ ਭਿੱਖੀਵਿੰਡ ਦਾ ਚਾਰਜ ਸੰਭਾਲਣ ਤੋਂ ਪਹਿਲਾਂ ਮਾਝੇ ਦੇ ਪਵਿੱਤਰ ਤੇ ਇਤਿਹਾਸਿਕ ਅਸਥਾਨ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਵਿਖੇ ਸ਼ੁਕਰਾਨੇ ਵਜੋਂ ਨਤਮਸਤਕ ਹੋਏ । ਉਨ੍ਹਾਂ ਨੇ ਕੜਾਹਿ ਪ੍ਰਸਾਦਿ ਦੀ ਦੇਗ ਕਰਵਾਉਂਦਿਆਂ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ।
ਇਸ ਮੌਕੇ ਉਨ੍ਹਾਂ ਵਾਹਿਗੁਰੂ ਦਾ ਸ਼ੁਕਰਾਨਾ ਕਰਦਿਆਂ ਕਿਹਾ ਕੇ ਉਹ ਆਪਣੀਂ ਡਿਊਟੀ ਮਿਹਨਤ ਅਤੇ ਇਮਾਨਦਾਰੀ ਨਾਲ ਨਿਭਾਉਣਗੇ। ਇਸ ਮੌਕੇ ਦਫ਼ਤਰ ਵਿਖੇ ਪੁੱਜਣ ਤੇ ਪ੍ਰਬੰਧਕਾਂ ਵੱਲੋਂ ਬਾਬਾ ਬੁੱਢਾ ਸਾਹਿਬ ਦੀ ਤਸਵੀਰ ਦੇ ਸਨਮਾਨਿਤ ਕੀਤਾ। ਇਸ ਸਮੇਂ ਗੁਰਜੀਤ ਸਿੰਘ ਪੰਜਵੜ,ਪ੍ਰਸਿੰਨ ਸਿੰਘ, ਜਗਜੀਤ ਸਿੰਘ ਪੰਜਵੜ,ਕਾਬਲ ਸਿੰਘ, ਜਸਪਾਲ ਸਿੰਘ ਜੱਸੀ ਅਮਰੀਕਾ, ਬਲਜੀਤ ਸਿੰਘ ਆਦਿ ਵੀ ਹਾਜਰ ਸਨ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-