





Total views : 5980488







Total views : 5980488ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
59 ਲੱਖ ਦਾ ਅੰਕੜਾ ਕੀਤਾ ਪਾਰ
ਅੰਮ੍ਰਿਤਸਰ /ਬਾਰਡਰ ਨਿਊਜ ਸਰਵਿਸ
ਨਸ਼ਾ ਤਸਕਰੀ ਵਿਰੁੱਧ ਲਗਾਤਾਰ ਚਲਾਈ ਜਾ ਰਹੀ ਮੁਹਿੰਮ ਤਹਿਤ ਅੱਜ ਨਗਰ ਨਿਗਮ ਅੰਮ੍ਰਿਤਸਰ ਵੱਲੋਂ ਅੰਨਗੜ੍ਹ, ਅੰਮ੍ਰਿਤਸਰ ਵਿਖੇ ਸਥਿਤ ਇੱਕ ਆਦਤਨ ਨਸ਼ਾ ਤਸਕਰ ਦੀ ਗੈਰ-ਕਾਨੂੰਨੀ ਤੌਰ ‘ਤੇ ਬਣਾਈ ਗਈ ਜਾਇਦਾਦ ਨੂੰ ਢਾਹ ਦਿੱਤਾ ਗਿਆ।ਇਸ ਢਾਹੁਣ ਦੀ ਕਾਰਵਾਈ ਦੌਰਾਨ ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵੱਲੋਂ ਨਗਰ ਨਿਗਮ ਅੰਮ੍ਰਿਤਸਰ ਨੂੰ ਲੋੜੀਂਦਾ ਸਹਿਯੋਗ ਪ੍ਰਦਾਨ ਕੀਤਾ ਗਿਆ ਅਤੇ ਅਮਨ-ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਿਆ ਗਿਆ।
ਜਿਸ ਸਬੰਧੀ ਜਾਣਕਾਰੀ ਦੇਦਿਆਂ ਡੀ.ਸੀ.ਪੀ ਲਾਅ ਐਡ ਆਰਡਰ ਰਵਿੰਦਰਪਾਲ ਸਿੰਘ ਸੰਧੂ ਨੇ ਦੱਸਿਆ ਕਿ 28 ਸਾਲਾਂ ਸੁਖਦੇਵ ਸਿੰਘ ਉਰਫ ਅਕਾਸ਼ ਪੁੱਤਰ* ਦਿਲਬਾਗ ਸਿੰਘ, ਵਾਸੀ ਫਕੀਰ ਸਿੰਘ ਕਲੋਨੀ, ਅੰਨਗੜ੍ਹ, ਅੰਮ੍ਰਿਤਸਰ ਵਿਰੁੱਧ ਥਾਣਾਂ ਗੇਟ ਹਕੀਮਾਂ ਤੋ ਇਲਾਵਾ ਥਾਣਾਂ ਸਦਰ ਵਿੱਚ ਨਸ਼ਾ ਤਸਕਰੀ ਦੇ ਦਰਜਨ ਦੇ ਕਰੀਬ ਕੇਸ ਦਰਜ ਹਨ। ਇਸ ਸਮੇ ਉਨਾਂ ਥਾਣਾਂ ਗੇਟ ਹਕੀਮਾਂ ਦੇ ਐਸ.ਐਚ.ਓ ਬਲਜਿੰਦਰ ਸਿੰਘ ਵੀ ਹਾਜਰ ਹਨ।ਉਨਾਂ ਨੇ ਕਿਹਾ ਕਿ ਚੱਲ ਰਹੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਤਹਿਤ ਜ਼ਿਲ੍ਹੇ ਭਰ ਵਿੱਚ ਨਸ਼ਾ ਤਸਕਰੀ ਅਤੇ ਨਸ਼ਿਆਂ ਦੀ ਦੁਰਵਰਤੋਂ ਵਿਰੁੱਧ ਸਖ਼ਤ ਕਾਰਵਾਈ ਲਗਾਤਾਰ ਜਾਰੀ ਹੈ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-
