





Total views : 5980550







Total views : 5980550ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
59 ਲੱਖ ਦਾ ਅੰਕੜਾ ਕੀਤਾ ਪਾਰ
ਅੰਮ੍ਰਿਤਸਰ /ਬਾਰਡਰ ਨਿਊਜ ਸਰਵਿਸ
ਸ੍ਰੀ ਕੁਲਦੀਪ ਸਿੰਘ ਚਾਹਲ, ਆਈਪੀਐਸ, (DIG)ਵੱਲੋਂ ਕਮਿਸ਼ਨਰ ਪੁਲਿਸ, ਅੰਮ੍ਰਿਤਸਰ ਵਜੋਂ ਆਪਣਾ ਕਾਰਜਭਾਰ ਸੰਭਾਲਣ ਉਪਰੰਤ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ (ਸ੍ਰੀ ਦਰਬਾਰ ਸਾਹਿਬ) ਵਿਖੇ ਨਤਮਸਤਕ ਹੋ ਕੇ ਗੁਰੂ ਸਾਹਿਬ ਜੀ ਦਾ ਆਸ਼ੀਰਵਾਦ ਪ੍ਰਾਪਤ ਕੀਤਾ।ਇਸ ਉਪਰੰਤ ਉਨ੍ਹਾਂ ਸ੍ਰੀ ਦੁਰਗਿਆਣਾ ਮੰਦਰ ਵਿਖੇ ਵੀ ਮੱਥਾ ਟੇਕਿਆ ਅਤੇ ਸਰਬੱਤ ਦੇ ਭਲੇ, ਸ਼ਹਿਰ ਦੀ ਅਮਨ-ਸ਼ਾਂਤੀ, ਆਪਸੀ ਭਾਈਚਾਰਕ ਸਾਂਝ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ।
ਇਸ ਮੌਕੇ ਉਨ੍ਹਾਂ ਕਿਹਾ ਕਿ ਗੁਰੂ ਨਗਰੀ ਅੰਮ੍ਰਿਤਸਰ ਦੀ ਧਾਰਮਿਕ, ਇਤਿਹਾਸਕ ਅਤੇ ਸੱਭਿਆਚਾਰਕ ਮਹੱਤਤਾ ਵਿਸ਼ਵ ਭਰ ਵਿੱਚ ਵਿਲੱਖਣ ਹੈ। ਇਸ ਪਵਿੱਤਰ ਸ਼ਹਿਰ ਦੀ ਸੇਵਾ ਕਰਨ ਦਾ ਮੌਕਾ ਮਿਲਣਾ ਉਨ੍ਹਾਂ ਲਈ ਮਾਣ ਵਾਲੀ ਗੱਲ ਹੈ। ਉਨ੍ਹਾਂ ਸ਼ਹਿਰ ਦੀ ਅਮਨ-ਕਾਨੂੰਨ ਦੀ ਵਿਵਸਥਾ ਨੂੰ ਹੋਰ ਮਜ਼ਬੂਤ ਬਣਾਉਣ, ਆਮ ਨਾਗਰਿਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਪੂਰੀ ਤਨਦੇਹੀ, ਇਮਾਨਦਾਰੀ ਅਤੇ ਸਮਰਪਣ ਭਾਵਨਾ ਨਾਲ ਕੰਮ ਕਰਨ ਦਾ ਸੰਕਲਪ ਪ੍ਰਗਟਾਇਆ।ਇਸ ਮੌਕੇ ਉਨ੍ਹਾਂ ਸਮੂਹ ਸ਼ਹਿਰ ਵਾਸੀਆਂ ਦੀ ਚੜ੍ਹਦੀ ਕਲਾ, ਸੁੱਖ-ਸ਼ਾਂਤੀ ਅਤੇ ਸਰਬੱਤ ਦੇ ਭਲੇ ਦੀ ਕਾਮਨਾ ਕੀਤੀ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

