





Total views : 5980584







Total views : 5980584ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
59 ਲੱਖ ਦਾ ਅੰਕੜਾ ਕੀਤਾ ਪਾਰ
ਤਰਨਤਾਰਨ/ਗੁਰਪ੍ਰੀਤ ਸਿੰਘ ਕੱਦ ਗਿੱਲ
ਤਰਨਤਾਰਨ ਜ਼ਿਲ੍ਹੇ ਦੇ ਪੁਲਿਸ ਪ੍ਰਸ਼ਾਸਨ ਵਿੱਚ ਹੋਏ ਫੇਰਬਦਲ ਤੋਂ ਬਾਅਦ ਨਵ-ਨਿਯੁਕਤ ਐੱਸਐੱਸਪੀ ਅਜੇ ਗਾਂਧੀ ਆਈਪੀਐੱਸ ਨੇ ਆਪਣਾ ਅਹੁਦਾ ਸੰਭਾਲ ਲਿਆ ਹੈ। ਇਸ ਮੌਕੇ ਸਾਬਕਾ ਐੱਸਐੱਸਪੀ ਸੁਰਿੰਦਰ ਲਾਂਬਾ ਆਈਪੀਐੱਸ ਨੇ ਉਨ੍ਹਾਂ ਨੂੰ ਰਸਮੀ ਤੌਰ ’ਤੇ ਅਹੁਦੇ ਦਾ ਚਾਰਜ ਸੌਂਪਿਆ ਅਤੇ ਨਵੀਂ ਜ਼ਿੰਮੇਵਾਰੀ ਲਈ ਸ਼ੁਭਕਾਮਨਾਵਾਂ ਦਿੱਤੀਆਂ। ਇਸ ਦੌਰਾਨ ਤਰਨਤਾਰਨ ਪੁਲਿਸ ਵੱਲੋਂ ਵੀ ਦੋਵਾਂ ਅਧਿਕਾਰੀਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ।
ਅਹੁਦਾ ਸੰਭਾਲਣ ਉਪਰੰਤ ਨਵ-ਨਿਯੁਕਤ ਐੱਸਐੱਸਪੀ ਅਜੇ ਗਾਂਧੀ ਨੇ ਕਿਹਾ ਕਿ ਗੁਰੂ ਨਗਰੀ ਤਰਨਤਾਰਨ ਵਰਗੀ ਇਤਿਹਾਸਕ ਅਤੇ ਧਾਰਮਿਕ ਮਹੱਤਤਾ ਵਾਲੀ ਧਰਤੀ ਦੀ ਸੇਵਾ ਕਰਨ ਦਾ ਮੌਕਾ ਮਿਲਣਾ ਉਨ੍ਹਾਂ ਲਈ ਮਾਣ ਵਾਲੀ ਗੱਲ ਹੈ। ਉਹ ਆਪਣੀ ਜ਼ਿੰਮੇਵਾਰੀ ਪੂਰੀ ਲਗਨ, ਮਿਹਨਤ ਅਤੇ ਇਮਾਨਦਾਰੀ ਨਾਲ ਨਿਭਾਉਣਗੇ।
ਆਈਪੀਐੱਸ ਅਧਿਕਾਰੀ ਸੁਰਿੰਦਰ ਲਾਂਬਾ ਨੇ ਨਵ-ਨਿਯੁਕਤ ਐੱਸਐੱਸਪੀ ਅਜੇ ਗਾਂਧੀ ਨੂੰ ਸੌਂਪਿਆ ਚਾਰਜ; ਨਸ਼ਾ ਤਸਕਰੀ ਅਤੇ ਅਪਰਾਧਾਂ ਖ਼ਿਲਾਫ਼ ਸਖ਼ਤ ਕਾਰਵਾਈ ਹੋਵੇਗੀ ਪਹਿਲ
ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਕਾਨੂੰਨ ਵਿਵਸਥਾ ਕਾਇਮ ਰੱਖਣਾ, ਨਸ਼ਿਆਂ ਦੇ ਕਾਰੋਬਾਰ ਨੂੰ ਜੜ੍ਹੋਂ ਖ਼ਤਮ ਕਰਨਾ ਅਤੇ ਅਪਰਾਧਿਕ ਗਤੀਵਿਧੀਆਂ ਵਿੱਚ ਸ਼ਾਮਲ ਵਿਅਕਤੀਆਂ ਵਿਰੁੱਧ ਸਖ਼ਤ ਕਾਰਵਾਈ ਕਰਨਾ ਉਨ੍ਹਾਂ ਦੀਆਂ ਮੁੱਖ ਤਰਜੀਹਾਂ ਹੋਣਗੀਆਂ। ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਅੱਗੇ ਵਧਾਇਆ ਜਾਵੇਗਾ ਅਤੇ ਇਸ ਗੈਰ-ਕਾਨੂੰਨੀ ਧੰਦੇ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ।
ਐੱਸਐੱਸਪੀ ਨੇ ਕਿਹਾ ਕਿ ਆਮ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਦੇ ਨਾਲ-ਨਾਲ ਪੁਲਿਸ ਪ੍ਰਤੀ ਲੋਕਾਂ ਦਾ ਵਿਸ਼ਵਾਸ ਹੋਰ ਮਜ਼ਬੂਤ ਕਰਨ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾਣਗੇ। ਪੁਲਿਸ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਆਪਣੀ ਡਿਊਟੀ ਪੂਰੀ ਜ਼ਿੰਮੇਵਾਰੀ ਅਤੇ ਇਮਾਨਦਾਰੀ ਨਾਲ ਨਿਭਾਉਣ ਦੇ ਨਿਰਦੇਸ਼ ਦਿੱਤੇ ਜਾਣਗੇ।
ਉਨ੍ਹਾਂ ਭਰੋਸਾ ਦਿਵਾਇਆ ਕਿ ਲੋਕਾਂ ਦੀਆਂ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਸੁਣਿਆ ਜਾਵੇਗਾ ਅਤੇ ਉਨ੍ਹਾਂ ਦੇ ਹੱਲ ਲਈ ਪੁਲਿਸ ਪ੍ਰਸ਼ਾਸਨ ਹਮੇਸ਼ਾ ਤਤਪਰ ਰਹੇਗਾ। ਉਨ੍ਹਾਂ ਕਿਹਾ ਕਿ ਤਰਨਤਾਰਨ ਜ਼ਿਲ੍ਹੇ ਵਿੱਚ ਅਮਨ-ਸ਼ਾਂਤੀ ਬਣਾਈ ਰੱਖਣ ਅਤੇ ਲੋਕਾਂ ਨੂੰ ਸੁਰੱਖਿਅਤ ਮਾਹੌਲ ਦੇਣ ਲਈ ਹਰ ਸੰਭਵ ਯਤਨ ਕੀਤੇ ਜਾਣਗੇ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ
