





Total views : 5981739







Total views : 5981739ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
59 ਲੱਖ ਦਾ ਅੰਕੜਾ ਕੀਤਾ ਪਾਰ
ਜਗਰਾਓਂ/ਬਾਰਡਰ ਨਿਊਜ ਸਰਵਿਸ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਜਗਰਾਓਂ ਨੇੜੇ ਦਾਖਾ ਵਿਧਾਨ ਸਭਾ ਖੇਤਰ ਦੇ ਪਿੰਡ ਹਾਂਸ ਕਲਾਂ ਵਿਚ ਆਯੋਜਿਤ ‘ਲੋਕ ਮਿਲਣੀ’ ਪ੍ਰੋਗਾਰਮ ਨੂੰ ਸੰਬੋਧਨ ਕੀਤਾ।ਇਸ ਮੌਕੇ CM ਨੇ ਦੱਸਿਆ ਕਿ 1 ਦਸੰਬਰ ਨੂੰ ਮੁੜ ਮਾਵਾਂ-ਭੈਣਾਂ ਦੇ ਫ਼ੋਨਾਂ ‘ਤੇ ਟੂੰ-ਟੂੰ ਹੋਵੇਗੀ।ਇਸ ਦੇ ਨਾਲ ਹੀ ਮੁੱਖ ਮੰਤਰੀ ਮਾਨ ਨੇ ਪੰਜਾਬ ਸਰਕਾਰ ਦੇ ਕੰਮ ਵੀ ਗਿਣਾਏ। ਉਨ੍ਹਾਂ ਦੱਸਿਆ ਕਿ ਸੱਤਾ ਸੰਭਾਲਣ ਮਗਰੋਂ ਵੱਖ-ਵੱਖ ਵਰਗਾਂ ਦੇ ਘਰੇਲੂ ਖਪਤਕਾਰਾਂ ਨੂੰ ਮੁਫਤ ਬਿਜਲੀ ਦੀ ਸਹੂਲਤ ਦਿੱਤੀ ਗਈ। ਉਨ੍ਹਾਂ ਕਿਹਾ ਕਿ ਖੇਤੀ ਲਈ ਰਾਤ ਵਿਚ ਦਿੱਤੀ ਜਾਣ ਵਾਲੀ ਬਿਜਲੀ ਦੀ ਸਪਲਾਈ ਦਾ ਸਮਾਂ ਬਦਲ ਕੇ ਸਵੇਰੇ ਕਰ ਦਿੱਤਾ। ਮੁੱਖ ਮੰਤਰੀ ਨੇ ਦਾਅਵਾ ਕੀਤਾ ਕਿ ਉੁਨ੍ਹਾਂ ਦੀ ਸਰਕਾਰ ਬਣਨ ਤੋਂ ਪਹਿਲਾਂ ਖੇਤੀ ਲਈ ਲਗਭਗ 20 ਫੀਸਦੀ ਨਹਿਰੀ ਪਾਣੀ ਦਾ ਇਸਤੇਮਾਲ ਹੁੰਦਾ ਸੀ। ਖੇਤਾਂ ਤੱਕ ਖਾਲ ਬਣਾ ਕੇ ਤੇ ਪਾਈਪ ਵਿਛਾ ਕੇਇਹ ਇਸਤੇਮਾਲ ਲਗਭਗ 85 ਫੀਸਦੀ ਤਕ ਪਹੁੰਚਾਇਆ ਗਿਆ ਹੈ। ਉਨ੍ਹਾਂ ਮੁਤਾਬਕ ਇਸ ਨਾਲ ਫਸਲਾਂ ਦੀ ਪੈਦਾਵਾਰ ਵਧੀ ਤੇ ਭੂਮੀ ਦੇ ਪਾਣੀ ਦੇ ਪੱਧਰ ਵਿਚ ਸੁਧਾਰ ਹੋਇਆ।

ਸਿੱਖਿਆ ਬਾਰੇ ਸੀਐੱਮ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਸਕੂਲਾਂ ਦੀ ਹਾਲਤ ਸੁਧਾਰੀ, ਨਵੇਂ ਟੀਚਰਾਂ ਦੀ ਭਰਤੀ ਕੀਤੀ ਤੇ ਟੀਚਰਾਂ ਨੂੰ ਵਿਦੇਸ਼ਾਂ ਵਿਚ ਟ੍ਰੇਨਿੰਗ ਦਿਵਾਈ। ਉਨ੍ਹਾਂ ਕੇਂਦਰੀ ਸਰਵੇਖਣਾਂ ਦਾ ਹਵਾਲਾ ਦਿੰਦੇ ਹੋਏ ਦਾਅਵਾ ਕੀਤਾ ਕਿ ਪੰਜਾਬ ਪਹਿਲਾਂ ਸਿੱਖਿਆ ਦੇ ਖੇਤਰ ਵਿਚ 27ਵੇਂ ਸਥਾਨ ‘ਤੇ ਸੀ ਤੇ ਹੁਣ ਕੇਰਲ ਨੂੰ ਪਿਛੇ ਛੱਡ ਕੇ ਪਹਿਲੇ ਸਥਾਨ ‘ਤੇ ਪਹੁੰਚ ਗਿਆ ਹੈ। ਸਿਹਤ ਸਹੂਲਤਾਂ ਦਾ ਜ਼ਿਕਰ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਭਰ ਵਿਚ ਲਗਭਗ 1200 ਮੁਹੱਲਾ ਕਲੀਨਿਕ ਖੋਲ੍ਹੇ ਗਏ ਹਨ ਤੇ 10 ਲੱਖ ਰੁਪਏ ਤੱਕ ਦੇ ਮੁਫਤ ਇਲਾਜ ਦੀ ਸਹੂਲਤ ਸ਼ੁਰੂ ਕੀਤੀ ਗਈ ਹੈ। ਉਨ੍ਹਾ ਦਾਅਵਾ ਕੀਤਾ ਕਿ ਇਸ ਸਹੂਲਤ ਤਹਿਤ ਹੁਣ ਤੱਕ ਲਗਭਗ 50 ਹਜ਼ਾਰ ਮਰੀਜ਼ਾਂ ਦੇ ਦਿਲ ਵਿਚ ਮੁਫਤ ਸਟੇਂਟ ਲਗਾਏ ਜਾ ਚੁੱਕੇ ਹਨ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ –