





Total views : 5981791







Total views : 5981791ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
59 ਲੱਖ ਦਾ ਅੰਕੜਾ ਕੀਤਾ ਪਾਰ
ਅੰਮ੍ਰਿਤਸਰ /ਬਾਰਡਰ ਨਿਊਜ ਸਰਵਿਸ
ਪੰਜਾਬ ਸਰਕਾਰ ਵੱਲੋਂ 3 IAS ਅਤੇ 2 PCS ਅਧਿਕਾਰੀਆਂ ਦੇ ਤਬਾਦਲੇ ਅਤੇ ਨਵੀਆਂ ਨਿਯੁਕਤੀਆਂ ਦੇ ਹੁਕਮ ਜਾਰੀ ਕੀਤੇ ਗਏ ਹਨ। ਕਰਮਚਾਰੀ ਵਿਭਾਗ ਵੱਲੋਂ ਜਾਰੀ ਹੁਕਮਾਂ ਅਨੁਸਾਰ ਸਾਰੇ ਅਧਿਕਾਰੀਆਂ ਨੂੰ ਤੁਰੰਤ ਪ੍ਰਭਾਵ ਨਾਲ ਨਵੀਆਂ ਜ਼ਿੰਮੇਵਾਰੀਆਂ ਸੰਭਾਲਣ ਦੇ ਨਿਰਦੇਸ਼ ਦਿੱਤੇ ਗਏ ਹਨ।
2004 ਬੈਚ ਦੇ IAS ਅਧਿਕਾਰੀ ਵਰੁਣ ਰੂਜਮ ਨੂੰ ਖੇਡਾਂ ਅਤੇ ਯੁਵਕ ਸੇਵਾਵਾਂ ਵਿਭਾਗ ਦੇ ਪ੍ਰਬੰਧਕੀ ਸਕੱਤਰ ਦੇ ਨਾਲ ਵਿਜੀਲੈਂਸ ਵਿਭਾਗ ਦੇ ਸਕੱਤਰ ਦਾ ਵਾਧੂ ਚਾਰਜ ਦਿੱਤਾ ਗਿਆ ਹੈ। ਪਹਿਲਾਂ ਇਹ ਜ਼ਿੰਮੇਵਾਰੀ ਨੀਲਿਮਾ ਕੋਲ ਸੀ। ਇਸੇ ਤਰ੍ਹਾਂ 2006 ਬੈਚ ਦੇ IAS ਅਧਿਕਾਰੀ ਅਭਿਨਵ ਤ੍ਰਿਖਾ ਨੂੰ ਸੁਤੰਤਰਤਾ ਸੈਨਾਨੀ ਵਿਭਾਗ ਦਾ ਪ੍ਰਬੰਧਕੀ ਸਕੱਤਰ ਨਿਯੁਕਤ ਕੀਤਾ ਗਿਆ ਹੈ। ਉਹ ਰਾਜੀ ਪ੍ਰਮੋਦ ਸ਼੍ਰੀਵਾਸਤਵ ਦੀ ਥਾਂ ਇਹ ਜ਼ਿੰਮੇਵਾਰੀ ਸੰਭਾਲਣਗੇ।
2 PCS ਅਧਿਕਾਰੀਆਂ ਦੇ ਵੀ ਤਬਾਦਲੇ
ਸਰਕਾਰ ਵੱਲੋਂ 2014 ਬੈਚ ਦੀ PCS ਅਧਿਕਾਰੀ ਨਵਨੀਤ ਕੌਰ ਸੇਖੋਂ ਨੂੰ ਐਸ.ਏ.ਐਸ. ਨਗਰ (ਮੋਹਾਲੀ) ਵਿਖੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਨਿਯੁਕਤ ਕੀਤਾ ਗਿਆ ਹੈ। ਉਹ ਸੋਨਮ ਚੌਧਰੀ ਦੀ ਥਾਂ ਲੈਣਗੇ। ਦੂਜੇ ਪਾਸੇ ਸੋਨਮ ਚੌਧਰੀ ਨੂੰ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ), ਫਤਹਿਗੜ੍ਹ ਸਾਹਿਬ ਲਗਾਇਆ ਗਿਆ ਹੈ।
ਹਾਲਾਂਕਿ, ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਨਿਰਦੇਸ਼ਾਂ ਅਨੁਸਾਰ ਸੋਨਮ ਚੌਧਰੀ ਐਸ.ਏ.ਐਸ. ਨਗਰ ਜ਼ਿਲ੍ਹੇ ਵਿੱਚ ਪੰਜਾਬ ਵਿਲੇਜ ਕਾਮਨ ਲੈਂਡਜ਼ (ਰੈਗੂਲੇਸ਼ਨ) ਐਕਟ, 1961 ਤਹਿਤ ਕੁਲੈਕਟਰ ਦੀ ਜ਼ਿੰਮੇਵਾਰੀ ਵੀ ਨਿਭਾਉਂਦੇ ਰਹਿਣਗੇ। ਸਰਕਾਰ ਵੱਲੋਂ ਖਾਲੀ ਹੋਣ ਵਾਲੇ ਅਹੁਦਿਆਂ ਦੇ ਕੰਮਕਾਜ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਸਬੰਧਤ ਅਧਿਕਾਰੀਆਂ ਨੂੰ ਅੰਦਰੂਨੀ ਪ੍ਰਬੰਧ ਕਰਨ ਦੇ ਨਿਰਦੇਸ਼ ਵੀ ਦਿੱਤੇ ਗਏ ਹਨ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-