





Total views : 5981899







Total views : 5981899ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
59 ਲੱਖ ਦਾ ਅੰਕੜਾ ਕੀਤਾ ਪਾਰ
ਅੰਮ੍ਰਿਤਸਰ /ਬਾਰਡਰ ਨਿਊਜ ਸਰਵਿਸ
ਅੰਮ੍ਰਿਤਸਰ ਵਿੱਚ ਕਾਂਗਰਸ ਪਾਰਟੀ ਨੂੰ ਅੱਜ ਵੱਡਾ ਝਟਕਾ ਲੱਗਾ, ਜਦੋਂ ਅੰਮ੍ਰਿਤਸਰ ਇੰਪਰੂਵਮੈਂਟ ਟਰੱਸਟ ਦੇ ਸਾਬਕਾ ਚੇਅਰਮੈਨ ਅਤੇ ਜ਼ਿਲ੍ਹਾ ਯੂਥ ਕਾਂਗਰਸ (ਸ਼ਹਿਰੀ) ਦੇ ਸਾਬਕਾ ਪ੍ਰਧਾਨ ਦਿਨੇਸ਼ ਬਾਸੀ ਆਪਣੇ ਕਈ ਸਾਥੀਆਂ ਸਮੇਤ ਕਾਂਗਰਸ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ।
ਮੁੱਖ ਮੰਤਰੀ ਭਗਵੰਤ ਮਾਨ ਨੇ ਦਿਨੇਸ਼ ਬਾਸੀ ਅਤੇ ਉਨ੍ਹਾਂ ਦੇ ਸਾਥੀਆਂ ਦਾ ਪਾਰਟੀ ਵਿੱਚ ਸ਼ਾਮਲ ਕਰਵਾਇਆ ਅਤੇ ਸਵਾਗਤ ਕੀਤਾ । ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸੂਬੇ ਵਿੱਚ ਕੀਤੇ ਜਾ ਰਹੇ ਇਤਿਹਾਸਕ ਵਿਕਾਸ ਕਾਰਜਾਂ, ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਅਤੇ ਲੋਕ ਹਿੱਤ ਵਿੱਚ ਲਏ ਜਾ ਰਹੇ ਫੈਸਲਿਆਂ ਤੋਂ ਪ੍ਰਭਾਵਿਤ ਹੋ ਕੇ ਅੱਜ ਹਰ ਵਰਗ ਦੇ ਆਗੂ ਅਤੇ ਵਰਕਰ ‘ਆਪ’ ਦਾ ਹਿੱਸਾ ਬਣ ਰਹੇ ਹਨ। ਉਨ੍ਹਾਂ ਭਰੋਸਾ ਦਿਵਾਇਆ ਕਿ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਹਰ ਆਗੂ ਅਤੇ ਵਰਕਰ ਨੂੰ ਬਣਦਾ ਪੂਰਾ ਮਾਣ-ਸਤਿਕਾਰ ਦਿੱਤਾ ਜਾਵੇਗਾ ਅਤੇ ਸਾਰਿਆਂ ਦੇ ਸਹਿਯੋਗ ਨਾਲ ਰੰਗਲਾ ਪੰਜਾਬ ਸਿਰਜਿਆ ਜਾਵੇਗਾ।
ਇਸ ਮੌਕੇ ਦਿਨੇਸ਼ ਬਾਸੀ ਨੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਪਾਰਟੀ ਹਾਈਕਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ‘ਆਪ’ ਦੀਆਂ ਲੋਕ-ਪੱਖੀ ਨੀਤੀਆਂ ਅਤੇ ਪੰਜਾਬ ਸਰਕਾਰ ਦੀ ਕਾਰਜਸ਼ੈਲੀ ਤੋਂ ਬੇਹੱਦ ਪ੍ਰਭਾਵਿਤ ਹਨ। ਉਨ੍ਹਾਂ ਕਿਹਾ ਕਿ ਉਹ ਪਾਰਟੀ ਦੀ ਮਜ਼ਬੂਤੀ ਅਤੇ ਅੰਮ੍ਰਿਤਸਰ ਦੇ ਵਿਕਾਸ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ।ਹੁਣ ਆਪ ਵਿੱਚ ਉਨ੍ਹਾਂ ਦੀ ਐਂਟਰੀ ਤੋਂ ਬਾਅਦ ਸਭ ਤੋਂ ਵੱਡਾ ਸਵਾਲ ਉਨ੍ਹਾਂ ਦੀ ਸਿਆਸੀ ਭੂਮਿਕਾ ਨੂੰ ਲੈ ਕੇ ਹੈ। ਪੂਰਬੀ ਹਲਕੇ ਵਿੱਚ ਪਹਿਲਾਂ ਤੋਂ ਵਿਧਾਇਕ ਜੀਵਨਜੋਤ ਕੌਰ ਮੌਜੂਦ ਹਨ। ਅਜਿਹੇ ਵਿੱਚ ਬੱਸੀ ਦਾ ਆਪਣਾ ਸਿਆਸੀ ਆਧਾਰ ਅਤੇ ਸੰਗਠਨਾਤਮਕ ਤਜਰਬਾ ਪਾਰਟੀ ਦੇ ਅੰਦਰ ਨਵੇਂ ਸਮੀਕਰਨ ਬਣਾ ਸਕਦਾ ਹੈ। ਕੀ ਉਹ 2027 ਵਿੱਚ ਆਪ ਦੀ ਟਿਕਟ ਦੇ ਦਾਅਵੇਦਾਰ ਹੋਣਗੇ ਜਾਂ ਪਾਰਟੀ ਉਨ੍ਹਾਂ ਨੂੰ ਕੋਈ ਹੋਰ ਜ਼ਿੰਮੇਵਾਰੀ ਸੌਂਪੇਗੀ, ਇਸ ‘ਤੇ ਸਭ ਦੀ ਨਜ਼ਰ ਰਹੇਗੀ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-
