ਪਰਾਲੀ ਨਾ ਸਾੜਨ ਲਈ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਪ੍ਰਚਾਰ ਵੈਨਾਂ ਨੂੰ ਡੀ.ਸੀ ਨੇ ਹਰੀ ਝੰਡੀ ਵਿਖਾਕੇ ਕੀਤਾ ਰਵਾਨਾ

ਅੰਮ੍ਰਿਤਸਰ /ਰਣਜੀਤ ਸਿੰਘ ਰਾਣਾਨੇਸ਼ਟਾ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ਼੍ਰੀ ਅਮਿਤ ਤਲਵਾੜ ਵੱਲੋਂ  ਨੈਸ਼ਨਲ ਗਰੀਨ ਟ੍ਰਿਬਿਊਨਲ, ਨਵੀਂ ਦਿੱਲੀ ਦੇ ਹੁਕਮਾਂ ਤਹਿਤ ਝੋਨੇ ਦੀ ਕਟਾਈ ਉਪਰੰਤ ਬਚੀ ਹੋਈ ਪਰਾਲੀ ਨੂੰ ਅੱਗ ਲਾ ਕੇ ਨਾ ਸਾੜਨ ਹਿੱਤ ਕਿਸਾਨ ਜਾਗਰੂਕਤਾ ਕਰਨ ਲਈ ਪ੍ਰਚਾਰ ਵੈਨਾਂ ਨੂੰ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਤੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।  ਇਹ ਪ੍ਰਚਾਰ ਵੈਨਾਂ ਸਭ ਤੋਂ ਪਹਿਲਾਂ ਝੋਨੇ ਦੀ ਅਗੇਤੀ ਕਟਾਈ ਕਰਨ ਵਾਲੇ ਬਲਾਕ ਜੰਡਿਆਲਾ ਗੁਰੂ, ਤਰਸਿੱਕਾ, ਵੇਰਕਾ, ਮਜੀਠਾ, ਰਈਆ ਅਤੇ ਅਟਾਰੀ ਵਿੱਚ ਚਲਾਈਆਂ ਜਾਣਗੀਆਂ ਅਤੇ ਇਸ ਉਪਰੰਤ ਜਿਲ੍ਹਾ ਅੰਮ੍ਰਿਤਸਰ ਦੇ ਹਰੇਕ ਪਿੰਡ ਵਿੱਚ ਜਾਣਗੀਆਂ।  ਉਹਨਾ ਦੱਸਿਆ ਕਿ ਝੋਨੇ ਦੀ ਪਰਾਲੀ ਨੂੰ ਸਾੜਨ ਦੀ ਪੂਰਨ ਮਨਾਹੀ ਹੈ ਇਸ ਲਈ ਕਿਸਾਨਾਂ ਨੂੰ ਅਪੀਲ ਕੀਤੀ ਕਿ ਪਰਾਲੀ ਨੂੰ ਅੱਗ ਨਾ ਲਗਾਈ ਜਾਵੇ, ਪਰਾਲੀ ਨੂੰ ਇਕੱਠਾ ਕਰਕੇ ਖੇਤਾਂ ਤੋਂ ਬਾਹਰ ਕੱਢ ਲਿਆ ਜਾਵੇ ਜਾਂ ਖੇਤ ਵਿੱਚ ਹੀ ਪਰਾਲੀ ਨੂੰ ਵਾਹ ਕੇ ਅਗਲੀ ਫਸਲ ਦੀ ਬਿਜਾਈ ਕੀਤੀ ਜਾਵੇ।ਵਧੀਕ ਡਿਪਟੀ ਕਮਿਸ਼ਨਰ ਅੰਮ੍ਰਿਤਸਰ (ਜ) ਸ. ਹਰਪ੍ਰੀਤ ਸਿੰਘ ਨੇ ਦੱਸਿਆ ਕਿ ਸਾਲ 2023-24 ਦੌਰਾਨ ਪਰਾਲੀ ਪ੍ਰਬੰਧਨ ਲਈ 828 ਨਵੀਆਂ ਖੇਤੀ ਮਸ਼ੀਨਾਂ ਸਬਸਿਡੀ ਤੇ ਖਰੀਦਣ ਲਈ ਕਿਸਾਨਾਂ, ਗ੍ਰਾਮ ਪੰਚਾਇਤਾਂ, ਅਤੇ ਸਹਿਕਾਰੀ ਸਭਾਵਾਂ ਨੂੰ ਪ੍ਰਵਾਨਗੀ ਪੱਤਰ ਜਾਰੀ ਕੀਤੇ ਗਏ ਹਨ।ਮੁੱਖ ਖੇਤੀਬਾੜੀ ਅਫਸਰ ਜਤਿੰਦਰ ਸਿੰਘ ਗਿੱਲ ਨੇ ਕਿਸਾਨਾਂ ਨੂੰ ਪੁਰਜੋਰ ਅਪੀਲ ਕਰਦਿਆਂ ਕਿਹਾ ਕਿ ਝੋਨੇ/ਬਾਸਮਤੀ ਦੀ ਪਰਾਲੀ ਨੂੰ ਅੱਗ ਬਿਲਕੁਲ ਨਾ ਲਗਾਈ ਜਾਵੇ। ਝੋਨੇ ਦੀ ਪਰਾਲੀ ਵਿੱਚ ਵੱਡੀ ਮਾਤਰਾ ਵਿੱਚ ਜ਼ਰੂਰੀ ਖ਼ੁਰਾਕੀ ਤੱਤ ਮੌਜ਼ੂਦ ਹੁੰਦੇ ਹਨ। ਪਰਾਲੀ ਸਾੜਨ ਨਾਲ ਜਿਥੇ ਇਹ ਜਰੂਰੀ ਤੱਤ ਨਸ਼ਟ ਹੋ ਜਾਂਦੇ ਹਨ  ਵਾਤਾਵਰਣ ਵੀ ਪ੍ਰਦੂਸ਼ਿਤ ਹੁੰਦਾ ਹੈ।  ਨੈਸ਼ਨਲ ਗਰੀਨ ਟ੍ਰਿਬਿਊਨਲ, ਨਵੀਂ ਦਿੱਲੀ ਦੇ ਹੁਕਮਾਂ ਜੇਕਰ ਕੋਈ ਕਿਸਾਨ ਫੇਰ ਵੀ ਝੋਨੇ ਦੀ ਪਰਾਲੀ ਨੂੰ ਅੱਗ ਲਾਉਂਦਾ ਹੈ ਤਾਂ ਪ੍ਰਸ਼ਾਸ਼ਨ ਵੱਲੋਂ ਉਸਨੂੰ 2 ਏਕੜ ਤੱਕ ਅੱਗ ਦੀ ਘਟਨਾਂ ਤੇ 2500/- ਰੁ:, 2-5 ਏਕੜ ਤੱਕ 5000/- ਰੁ: ਅਤੇ 5 ਏਕੜ ਤੋਂ ਵੱਧ 15000/- ਰੁ: ਵਾਤਾਵਰਣ ਮੁਆਵਜਾ ਦੇ ਰੂਪ ਵਿੱਚ ਵਸੂਲੀ ਕੀਤੀ ਜਾਵੇਗੀ। ਇਸ ਮੌਕੇ ਸ਼੍ਰੀ ਜਿਲ੍ਹਾ ਲੋਕ ਸੰਪਰਕ ਅਫਸਰ ਸ਼ੇਰਜੰਗ ਸਿੰਘ, ਡਿਪਟੀ ਡਾਇਰੈਕਟਰ ਖੇਤੀਬਾੜੀ ਗੁਰਦੇਵ ਸਿੰਘ,  ਖੇਤੀਬਾੜੀ ਅਫਸਰ ਤਜਿੰਦਰ ਸਿੰਘ, ਸੁਖਰਾਜਬੀਰ ਸਿੰਘ ਗਿੱਲ, ਰਮਨ ਕੁਮਾਰ, ਅਮਰਜੀਤ ਸਿੰਘ ਬੱਲ, ਸੁਖਚੈਨ ਸਿੰਘ, ਗੁਰਮੀਤ ਸਿੰਘ, ਹਰਪ੍ਰੀਤ ਸਿੰਘ, ਭੁਪਿੰਦਰ ਸਿੰਘ, ਜੋਗਰਾਜਬੀਰ ਸਿੰਘ ਗਿੱਲ, ਬਲਜਿੰਦਰ ਸਿੰਘ, ਖੇਤੀਬਾੜੀ ਵਿਕਾਸ ਅਫਸਰ ਪਰਜੀਤ ਸਿੰਘ ਔਲਖ, ਹਰਉਪਿੰਦਰਜੀਤ ਸਿੰਘ, ਸੁਖਰਾਜ ਸਿੰਘ ਸਿੱਧੂ, ਖੇਤੀ ਵਿਸਥਾਰ ਅਫਸਰ ਸਿਮਰਨਜੀਤ ਸਿੰਘ, ਗੁਰਪ੍ਰੀਤ ਕੌਰ, ਪੀਡੀ ਸੁਖਚੈਨ ਸਿੰਘ, ਜਗਦੀਪ ਕੌਰ ਹਾਜਰ ਸਨ।     Share this News

ਧੀ ਦਾ ਕਤਲ ਉਸ ਦੇ ਗੁੰਮ ਹੋਣ ਦਾ ਡਰਾਮਾ ਕਰਨ ਵਾਲਾ ਪਿਉ ਪੁਲਿਸ ਨੇ ਕੀਤਾ ਕਾਬੂ

ਮੋਗਾ / ਬੀ.ਐਨ.ਈ ਬਿਊਰੋ ਪਿੰਡ ਤਾਰੇਵਾਲਾ ਵਿਚ ਮੰਗਲਵਾਰ ਸ਼ਾਮ ਨੂੰ ਗੰਦੇ ਨਾਲੇ ਵਿਚੋਂ ਮਿਲੀ ਇੱਕ ਲੜਕੀ…

ਇੰਟਰਨੈਸ਼ਨਲ ਸਿੱਖ ਮਾਰਸ਼ਲ ਆਰਟ ਕੌਂਸਲ ਵੱਲੋਂ ਗੱਤਕੇ ਨੂੰ ਵਿਸ਼ਵ ਭਰ ਵਿੱਚ ਅੱਗੇ ਵਧਾਉਣ ਦਾ ਅਹਿਦ

ਲੰਡਨ/ਚੰਡੀਗੜ੍ਹ, ਵਿਸ਼ਵ ਭਰ ਵਿੱਚ ਸਿੱਖ ਮਾਰਸ਼ਲ ਆਰਟ ਗੱਤਕੇ ਨੂੰ ਪ੍ਰਫੁੱਲਤ ਕਰਨ, ਪ੍ਰਚਾਰ-ਪਸਾਰ ਅਤੇ ਸੰਭਾਲਣ ਦੇ ਉਦੇਸ਼…

ਖਾਲਸਾਈ ਜਾਹੋ – ਜਲਾਹ ਨਾਲ ਮਨਾਇਆ ਜਾ ਰਿਹਾ ਹੈ ਸਿੱਖ ਧਰਮ ਦੇ ਬਾਨੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਵਿਆਹ ਪੁਰਬ

ਅੰਮ੍ਰਿਤਸਰ  /ਰਜਿੰਦਰ ਸਿੰਘ ਸਾਂਘਾ  ਸਿੱਖ ਧਰਮ ਦੇ ਬਾਨੀ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ…

ਪੁਲਿਸ ਵਲੋ ਖਿਡੋਨਾ ਪਸਤੌਲ ਵਿਖਾਕੇ ਲੁੱਟ ਖੋਹ ਕਰਨ ਵਾਲੇ ਦੋ ਕਾਬੂ

ਅੰਮ੍ਰਿਤਸਰ/ਰਣਜੀਤ ਸਿੰਘ ਰਾਣਾਨੇਸ਼ਟਾ ਸ੍ਰੀ ਨੋਨਿਹਾਲ ਸਿੰਘ ਆਈ.ਪੀ.ਐੱਸ ਕਮਿਸ਼ਨਰ ਪੁਲਿਸ, ਅੰਮ੍ਰਿਤਸਰ  ਵਲੋ ਲੁੱਟ ਖੋਹਾ ਕਰਨ ਵਾਲਿਆ ਖਿਲਾਫ…

ਲੁਟੇਰਿਆਂ ਹੱਥੌ ਜਖਮੀ ਹੋਏ ਏ.ਐਸ.ਆਈ ਨੂੰ ਪਦਉਨਤ ਕਰਕੇ ਬਣਾਇਆਂ ਸਬ ਇੰਸਪੈਕਟਰ

ਤਰਨ ਤਾਰਨ/ਜਸਬੀਰ ਸਿੰਘ ਲੱਡੂ ਤਰਨ ਤਾਰਨ ਜਿਲੇ ਕਸਬੇ ਢੋਟੀਆਂ ਵਿਖੇ ਸਟੇਟ ਬੈਕ ਆਫ ਇੰਡੀਆਂ ਦੀ ਸ਼ਾਖਾ…

22 ਸਤੰਬਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਦੇ ਸਬੰਧ ਜ਼ਿਲ੍ਹੇ ‘ਚ ਛੁੱਟੀ ਦਾ ਐਲਾਨ

ਬਟਾਲਾ/ਬੀ.ਐਨ.ਈ ਬਿਊਰੋ ਡਾ.ਹਿਮਾਂਸ਼ੂ ਅਗਰਵਾਲ, ਡਿਪਟੀ ਕਮਿਸ਼ਨਰ ਗੁਰਦਾਸਪੁਰ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ…

ਪਰਾਲੀ ਦੀ ਸਾਂਭ ਸੰਭਾਲ ਸਬੰਧੀ ਪਿੰਡ ਨਾਗੋਕੇ ਵਿਖੇ ਕਿਸਾਨ ਜਾਗਰੂਕਤਾ ਕੈਂਪ ਲਗਾਇਆ- ਹਰਪਾਲ ਸਿੰਘ ਪੰਨੂ

ਖਡੂਰ ਸਾਹਿਬ /ਯਾਦਵਿੰਦਰ ਯਾਦਾ  ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਡਿਪਟੀ ਕਮਿਸ਼ਨਰ ਸੰਦੀਪ ਕੁਮਾਰ ਜੀ…

ਭਾਰਤ ਨੇ ਕੈਨੇਡਾ ਦੇ ਨਾਗਰਿਕਾਂ ਵਾਸਤੇ ਭਾਰਤੀ ਵੀਜ਼ਾ ਸੇਵਾਵਾਂ ਅਗਲੇ ਨੋਟਿਸ ਤੱਕ ਕੀਤੀਆਂ ਬੰਦ

ਨਵੀਂ ਦਿੱਲੀ/ਓਟਵਾ, /: ਭਾਰਤ ਨੇ ਕੈਨੇਡਾ ਦੇ ਨਾਗਰਿਕਾਂ ਲਈ ਵੀਜ਼ਾ ਜਾਰੀ ਕਰਨ ਦੀ ਸਹੂਲਤ ਸਸਪੈਂਡ ਕਰ…

ਵਿਜੀਲੈਂਸ ਬਿਊਰੋ ਵੱਲੋਂ ਪੁਲਿਸ ਦਾ ਛੋਟਾ ਥਾਂਣੇਦਾਰ 5,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫਤਾਰ

ਸੁਖਮਿੰਦਰ ਸਿੰਘ ‘ਗੰਡੀ ਵਿੰਡ’ ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੋਧ ਵਿੱਢੀ ਮੁਹਿੰਮ ਤਹਿਤ ਬੁੱਧਵਾਰ ਨੂੰ ਥਾਣਾ…