ਵਿਜੀਲੈਂਸ ਵਲੋ ਆਮਦਨ ਸਰੋਤਾਂ ਤੋ ਵੱਧ ਜਾਇਦਾਦ ਬਣਾਉਣ ਦੇ ਮਾਮਲੇ’ਚ ਸਾਬਕਾ ਮਹਿਲਾ ਵਧਾਇਕ ਪਤੀ ਸਮੇਤ ਗ੍ਰਿਫਤਾਰ

ਸੁਖਮਿੰਦਰ ਸਿੰਘ ਗੰਡੀ ਵਿੰਡ ਪੰਜਾਬ ਵਿਜੀਲੈਂਸ ਵੱਲੋਂ ਵੱਡੀ ਕਾਰਵਾਈ ਕਰਦਿਆਂ ਫ਼ਿਰੋਜ਼ਪੁਰ ਦੀ ਭਾਜਪਾ ਆਗੂ ਅਤੇ ਮੁਹਾਲੀ…

ਪੰਜਾਬ ਇਸਤਰੀ ਸਭਾ ਦੀ 7-8 ਅਕਤੂਬਰ ਨੂੰ ਜਲੰਧਰ ਵਿਖੇ ਹੋਵੇਗੀ ਸੂਬਾਈ ਕਾਨਫਰੰਸ

ਜਲੰਧਰ/ਬਾਰਡਰ ਨਿਊਜ ਸਰਵਿਸ ਪੰਜਾਬ ਇਸਤਰੀ ਸਭਾ ਦੀ 7-8 ਅਕਤੂਬਰ ਨੂੰ ਵਿਸ਼ਨੂ ਗਣੇਸ਼ ਪਿੰਗਲੇ ਹਾਲ ਵਿਖੇ ਹੋ…

ਜ: ਰਵਿੰਦਰ ਸਿੰਘ ਬ੍ਰਹਮਪੁਰਾ ਦੀ ਅਗਵਾਈ ‘ਚ ਪਿੰਡ ਕੰਗ ਵਿਖੇ ਯੂਥ ਵਰਕਰ ਮਿਲਣੀ ਸੰਬੰਧੀ ਕੀਤੀ ਗਈ ਮੀਟਿੰਗ

ਤਰਨ ਤਾਰਨ/ਜਸਬੀਰ ਸਿੰਘ ਲੱਡੂ,ਜਤਿੰਦਰ ਬੱਬਲਾ ਅੱਜ ਵਿਧਾਨ ਸਭਾ ਹਲਕਾ ਖਡੂਰ ਸਾਹਿਬ ਦੇ ਪਿੰਡ ਕੰਗ ਵਿਖੇ ਯੂਥ…

ਵਧਾਇਕ ਲਾਲਪੁਰਾ ਨੂੰ ਸਦਮਾ! ਮਾਤਾ ਜੀ ਸਵਰਗਵਾਸ, ਕੱਲ ਹੋਵੇਗਾ ਅੰਤਿਮ ਸਸਕਾਰ

ਤਰਨਤਾਰਨ,/ਲਾਲੀ ਕੈਰੋ,ਜਸਬੀਰ ਲੱਡੂ ਵਿਧਾਨ ਸਭਾ ਹਲਕਾ ਖਾਡੂਰ ਸਾਹਿਬ ਦੇ ਵਧਾਇਕ ਸ: ਮਨਜਿੰਦਰ ਸਿੰਘ ਲਾਲਪੁਰਾ ਨੂੰ ਉਸ…

ਸੱਤ ਲੱਖ ਤੋ ਵੱਧ ਸਰਕਾਰੀ ਗ੍ਰਾਂਟ ‘ਚ ਘਪਲੇ ਦੇ ਇਲਜ਼ਾਮ ਤਹਿਤ ਮਹਿਲਾ ਸਰਪੰਚ ਵਿਰੁਧ ਮਾਮਲਾ ਦਰਜ

ਗੁਰਦਾਸਪੁਰ/ਵਿਸ਼ਾਲ ਮਲਹੋਤਰਾ  ਸਰਕਾਰੀ ਗ੍ਰਾਂਟ ‘ਚ ਘਪਲੇ ਦੇ ਇਲਜ਼ਾਮ ਤਹਿਤ ਜ਼ਿਲ੍ਹੇ ਦੇ ਪਿੰਡ ਹਯਾਤਨਗਰ ਦੀ ਮਹਿਲਾ ਸਰਪੰਚ…

ਪੁਲਿਸ ਵਲੋ ਮਾਲਕ ਦੀ ਗੱਡੀ ਵਿੱਚੋ ਦੋ ਲੱਖ ਤੋ ਵੱਧ ਨਗਦੀ ਚੋਰੀ ਕਰਨ ਵਾਲਾ ਡਰਾਈਵਰ ਨਗਦੀ ਸਮੇਤ ਕਾਬੂ

ਅੰਮ੍ਰਿਤਸਰ/ਰਣਜੀਤ ਸਿੰਘ ਰਾਣਾ  ਇੰਸਪੈਕਟਰ ਰਾਜਵਿੰਦਰ ਕੌਰ ਮੁੱਖ ਅਫ਼ਸਰ ਥਾਣਾ ਏ-ਡਵੀਜ਼ਨ, ਅੰਮ੍ਰਿਤਸਰ ਦੀ ਨਿਗਰਾਨੀ ਹੇਠ ਐਸ.ਆਈ ਸਰਵਣ…

ਫਿਜੀਓਥੇਰਾਪੀ ਕਰਨ ਆਉਂਦੇ ਪਤੀ ਪਤਨੀ ਨੇ ਪਰਿਵਾਰ ਨੂੰ ਬੇਹੋਸ਼ ਕਰਕੇ ਚੋਰੀ ਦੀ ਘਟਨਾ ਨੂੰ ਦਿੱਤਾ ਅੰਜ਼ਾਮ

ਚਵਿੰਡਾ ਦੇਵੀ/ਅਸ਼ੀਸ ਭੰਡਾਰੀ ਪੁਲਸ ਥਾਣਾ ਧਾਰੀਵਾਲ ਦੇ ਅਧੀਨ ਆਉਂਦੇ ਪਿੰਡ ਰਾਣੀਆਂ ਦੇ ਘਰ ‘ਚ ਇਕ ਬਿਮਾਰ…

ਹੋਮਗਾਰਡ ਜਵਾਨ ਦਾ ਪੁੱਤ ਪੁਲਿਸ ‘ਚ ਭਰਤੀ ਹੋਇਆ ਸਬ-ਇੰਸਪੈਕਟਰ, ਆਉਂਦੇ ਹੀ ਪਿਤਾ ਨੂੰ ਕੀਤਾ ਸੈਲਿਊਟ

ਬਠਿੰਡਾ/ਬੀ.ਐਨ.ਈ ਬਿਊਰੋ  ਬਠਿੰਡਾ ਦੇ ਗਿੱਦੜਬਾਹਾ ਵਿੱਚ ਇੱਕ ਹੋਮ ਗਾਰਡ ਦਾ ਪੁੱਤਰ ਸਬ ਇੰਸਪੈਕਟਰ ਬਣ ਕੇ ਘਰ…

ਪੰਚਾਇਤ ਵਿਭਾਗ ਵਲੋ ਮੁੱਅਤਲ ਕੀਤਾ ਸਰਪੰਚ ਹਾਈਕੋਰਟ ਨੇ ਕੀਤਾ ਬਹਾਲ

ਬੰਡਾਲਾ / ਅਮਰਪਾਲ ਸਿੰਘ ਬੱਬੂ ਬਲਾਕ ਜੰਡਿਆਲਾ ਗੁਰੂ ਦੇ ਅਧੀਨ ਆਉਦੇ ਪਿੰਡ ਵਡਾਲਾ ਜੌਹਲ ਦੇ ਸਰਪੰਚ…

ਖਾਲਸਾ ਕਾਲਜ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪ੍ਰਕਾਸ਼ ਪੁਰਬ ਮੌਕੇ ਸਜਾਇਆ ਗਿਆ ਕੀਰਤਨ ਦਰਬਾਰ

ਅੰਮ੍ਰਿਤਸਰ/ਉਪਿੰਦਰਜੀਤ ਸਿੰਘ ਖ਼ਾਲਸਾ ਕਾਲਜ ਦੇ ਕੈਂਪਸ ਸਥਿਤ ਗੁਰਦੁਆਰਾ ਸਾਹਿਬ ਵਿਖੇ ਅੱਜ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਗੁਰਪੁਰਬ ਮੌਕੇ ਕੀਰਤਨ ਦਰਬਾਰ ਸਜਾਇਆ ਗਿਆ ਇਸ ਪਾਵਨ ਪਵਿੱਤਰ ਦਿਹਾੜੇ ਮੌਕੇ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਪ੍ਰਧਾਨ ਸ: ਸੱਤਿਆਜੀਤ ਸਿੰਘ ਮਜੀਠੀਆ, ਆਨਰੇਰੀ ਸਕੱਤਰ ਸ: ਰਜਿੰਦਰ ਮੋਹਨ ਸਿੰਘ ਛੀਨਾ ਨੇ ਉਚੇਚੇ ਤੌਰ ’ਤੇ ਗੁਰੂ ਚਰਨਾਂ ’ਚ ਹਾਜ਼ਰੀ ਲਗਵਾਈਇਸ ਮੌਕੇ ਖ਼ਾਲਸਾ ਕਾਲਜ ਪਬਲਿਕ ਸਕੂਲ, ਹੇਰ ਦੇ ਵਿਦਿਆਰਥੀਆਂ ਨੇ ਗੁਰਬਾਣੀ ਦਾ ਮਨੋਹਰ ਕੀਰਤਨ ਗਾਇਨ ਕਰਕੇ ਹਾਜ਼ਰ ਸੰਗਤ ਨੂੰ ਮੰਤਰ ਮੁੰਗਧ ਕੀਤਾ। ਇਸ ਦੌਰਾਨ ਸ: ਮਜੀਠੀਆ ਅਤੇ ਸ: ਛੀਨਾ ਨੇ ਸਾਂਝੇ ਤੌਰ ’ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ’ਤੇ ਦੇਸ਼ ਵਿਦੇਸ਼ ’ਚ ਵੱਸਦੀ ਸੰਗਤ ਨੂੰ ਵਧਾਈ ਦਿੱਤੀ ਉਨ੍ਹਾਂ ਕਿਹਾ ਕਿ ਅੱਜ ਜਦੋਂ ਵਿਸ਼ਵ ਵੱਖਵੱਖ ਚੁਣੌਤੀਆਂ ਜਿਵੇਂ ਕਿ ਕੁਦਰਤੀ ਆਫ਼ਤਾਂ ਦੂਸ਼ਿਤ ਵਾਤਾਵਰਣ ਵਰਗੀਆਂ ਸਮੱਸਿਆਵਾਂ ਦਾ ਸਾਹਮਣਾ ਕਰ ਰਿਹਾ ਹੈ ਤਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਫਲਸਫਾ ਸਭ ਤੋਂ ਵੱਧ ਪ੍ਰਸੰਗਿਕ ਹੈਸ: ਮਜੀਠੀਆ ਨੇ ਕਿਹਾ ਕਿ ਇਸ ਸੰਕਟ ਦੇ ਦੌਰ ’ਚ ਮਨੁੱਖਤਾ ਆਪਣੀ ਪਛਾਣ ਦੀ ਲੜਾਈ ਲੜ ਰਹੀ ਹੈ ਜੋ ਕਿ ਮਨੁੱਖਤਾ ਦੀ ਹੋਂਦ ਲਈ ਘਾਤਕ ਹੈ। ਇਸ ਮੌਕੇ ਸ: ਮਜੀਠੀਆ ਨੇ ਖ਼ਾਲਸਾ ਕਾਲਜ ਦੇ ਪ੍ਰਿੰਸੀਪਲ ਡਾ. ਮਹਿਲ ਸਿੰਘ ਨਾਲ ਮਿਲ ਕੇ ਕੀਰਤਨ ਗਾਇਨ ਕਰਨ ਵਾਲੇ ਵਿਦਿਆਰਥੀਆਂ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ। ਇਸ ਉਪਰੰਤ ਸਿੱਖ ਇਤਿਹਾਸ ਮਾਹਿਰ ਅਤੇ ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਦੇ ਪ੍ਰਿੰਸੀਪਲ ਡਾ. ਇੰਦਰਜੀਤ ਸਿੰਘ ਗੋਗੋਆਣੀ ਨੇ ਸਮੂੰਹ ਸੰਗਤ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਫ਼ਲਸਫ਼ੇ ਬਾਰੇ ਵਿਸਥਾਰ ਪੂਰਵਕ ਜਾਣੂ ਕਰਵਾਇਆ। ਇਸ ਮੌਕੇ ਕੌਂਸਲ ਦੇ ਜੁਆਇੰਟ ਸਕੱਤਰ ਸ: ਜਤਿੰਦਰ ਬਰਾੜ, ਸ: ਅਜਮੇਰ ਸਿੰਘ ਹੇਰ, ਮੈਂਬਰ ਸ: ਲਖਵਿੰਦਰ ਸਿੰਘ ਢਿੱਲੋਂ, ਸ: ਗੁਰਪ੍ਰੀਤ ਸਿੰਘ ਗਿੱਲ, ਸ: ਸਰਬਜੀਤ ਸਿੰਘ ਹੁਸ਼ਿਆਰ ਨਗਰ, ਖ਼ਾਲਸਾ ਕਾਲਜ ਫ਼ਾਰ ਵੂਮੈਨ ਪ੍ਰਿੰਸੀਪਲ ਡਾ. ਸੁਰਿੰਦਰ ਕੌਰ, ਖ਼ਾਲਸਾ ਕਾਲਜ ਆਫ਼ ਫ਼ਿਜੀਕਲ ਐਜ਼ੂਕੇਸ਼ਨ ਪ੍ਰਿੰਸੀਪਲ ਸ: ਕੰਵਲਜੀਤ ਸਿੰਘ, ਖ਼ਾਲਸਾ ਕਾਲਜ ਚਵਿੰਡਾ ਦੇਵੀ ਪ੍ਰਿੰਸੀਪਲ ਪ੍ਰੋ: ਗੁਰਦੇਵ ਸਿੰਘ, ਖ਼ਾਲਸਾ ਕਾਲਜ ਆਫ਼ ਨਰਸਿੰਗ ਪ੍ਰਿੰਸੀਪਲ ਡਾ. ਅਮਨਪ੍ਰੀਤ ਕੌਰ, ਖ਼ਾਲਸਾ ਕਾਲਜ ਪਬਲਿਕ ਸਕੂਲ ਪ੍ਰਿੰਸੀਪਲ ਅਮਰਜੀਤ ਸਿੰਘ ਗਿੱਲ, ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ, ਰਣਜੀਤ ਐਵੀਨਿਊ ਪ੍ਰਿੰਸੀਪਲ ਨਿਰਮਲਜੀਤ ਕੌਰ ਗਿੱਲ, ਖ਼ਾਲਸਾ ਕਾਲਜ ਪਬਲਿਕ ਸਕੂਲ, ਹੇਰ ਪ੍ਰਿੰਸੀਪਲ ਸ੍ਰੀਮਤੀ ਗੁਰਿੰਦਰਜੀਤ ਕੰਬੋਜ਼, ਅੰਡਰ ਸੈਕਟਰੀ ਡੀ. ਐਸ. ਰਟੌਲ ਸਮੂਹ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ।