ਅੰਮ੍ਰਿਤਸਰ/ਗੁਰਨਾਮ ਸਿੰਘ ਲਾਲੀ ਨਗਰ ਨਿਗਮ ਕਮਿਸ਼ਨਰ ਸੰਦੀਪ ਰਿਸ਼ੀ ਨੇ ਦੁਰਗਿਆਣਾ ਸ਼ਿਵਪੁਰੀ ਵਿੱਚ ਲਾਵਾਰਿਸ ਲਾਸ਼ਾਂ ਦੇ ਸਸਕਾਰ…
Category: ਪੰਜਾਬ
punajb
ਈਡੀ ਨੇ ਸਾਬਕਾ ਨਾਇਬ ਤਹਿਸੀਲਦਾਰ ਨੂੰ ਮਨੀ ਲਾਂਡਰਿੰਗ ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕਰਕੇ ਕੀਤਾ ਗ੍ਰਿਫ਼ਤਾਰ
ਮੁਹਾਲੀ/ਬੀ.ਐਨ.ਈ ਬਿਊਰੋ ਭੂ ਮਾਫੀਆ ਅਤੇ ਮਾਲ ਵਿਭਾਗ ਦੇ ਅਧਿਕਾਰੀਆਂ ਦੀ ਮਿਲੀਭੁਗਤ ਨਾਲ ਪਿੰਡ ਮਜਾਰੀਆ-ਸਿਓਂਕ ਦੀ ਸ਼ਾਮਲਾਟ…
ਖਾਲਸਾ ਕਾਲਜ ਗਵਰਨਿੰਗ ਕੌਂਸਲ ਨੇ ਸ੍ਰੀ ਗੁਰੂ ਅੰਗਦ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ
ਅੰਮ੍ਰਿਤਸਰ/ਉਪਿੰਦਰਜੀਤ ਸਿੰਘ ਖਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਅੱਜ ਕਾਲਜ ਸਥਿਤ ਗੁਰਦੁਆਰਾ ਸਾਹਿਬ ਵਿਖੇ ਦੂਜੀ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਅੰਗਦ ਦੇਵ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਖ਼ਾਲਸਾ ਕਾਲਜ ਆਫ਼ ਫ਼ਾਰਮੇਸੀ ਦੇ ਵਿਦਿਆਰਥੀਆਂ ਨੇ ਰਸਭਿੰਨੇ ਕੀਰਤਨ ਦੁਆਰਾ ਆਈ ਸੰਗਤ ਨੂੰ ਗੁਰੂ ਚਰਨਾਂ ਨਾਲ ਜੋੜਿਆ। ਇਸ ਉਪਰੰਤ ਸਿੱਖ ਇਤਿਹਾਸ ਮਾਹਿਰ ਅਤੇ ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਦੇ ਪ੍ਰਿੰਸੀਪਲ ਡਾ. ਇੰਦਰਜੀਤ ਸਿੰਘ ਗੋਗੋਆਣੀ ਨੇ ਸਮੂੰਹ ਸੰਗਤ ਨੂੰ ਸਾਹਿਬ ਸ੍ਰੀ ਗੁਰੂ ਅੰਗਦ ਦੇਵ ਜੀ ਦੇੇ ਬਾਰੇ ਵਿਸਥਾਰ ਪੂਰਵਕ ਜਾਣੂ ਕਰਵਾਇਆ ਅਤੇ ਗੁਰੂ ਸਾਹਿਬਾਨ ਜੀ ਦੇ ਜੀਵਨ ਤੇ ਉਪਦੇਸ਼ਾਂ ’ਤੇ ਚਾਨਣਾ ਪਾਇਆ। ਇਸ ਮੌਕੇ ਖ਼ਾਲਸਾ ਕਾਲਜ ਦੇ ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਹਾਜ਼ਰ ਸੰਗਤ ਨੂੰ ਇਸ ਪਵਿੱਤਰ ਦਿਹਾੜੇ ਦੀ ਵਧਾਈ ਦਿੰਦਿਆਂ ਕਿਹਾ ਕਿ ਗੁਰੂ ਜੀ ਨੇ ਸਾਨੂੰ ਸ਼ਾਂਤੀ ਅਤੇ ਸੇਵਾ ਦਾ ਸੰਦੇਸ਼ ਦਿੱਤਾ, ਜਿਸ ਨੂੰ ਧਾਰਨ ਕਰਕੇ ਅਸੀ ਆਪਣੇ ਜੀਵਨ ਨੂੰ ਸਹੀ ਢੰਗ ਨਾਲ ਬਤੀਤ ਕਰ ਸਕਦੇ ਹਾਂਉਨ੍ਹਾਂ ਕਿਹਾ ਕਿ ਹਰੇਕ ਇਨਸਾਨ ਨੂੰ ਗੁਰੂ ਸਾਹਿਬ ਦੁਆਰਾ ਵਿਖਾਏ ਮਾਰਗ ’ਤੇ ਚਲਦਿਆਂ ਸਰਬੱਤ ਦੇ ਭਲੇ ਦੇ ਕਾਰਜ ਕਰਨੇ ਚਾਹੀਦੇ ਹਨ ਇਸ ਮੌਕੇ ਪ੍ਰਿੰ: ਡਾ. ਮਹਿਲ ਸਿੰਘ ਨੇ ਸ਼ਬਦ ਗਾਇਨ ਕਰਨ ਵਾਲੇ ਵਿਦਿਆਰਥੀਆਂ ਨੂੰ ਸਿਰੋਪਾਓ ਭੇਂਟ ਕੀਤੇ। ਇਸ ਮੌਕੇ ਖ਼ਾਲਸਾ ਕਾਲਜ ਫ਼ਾਰ ਵੂਮੈਨ ਪ੍ਰਿੰਸੀਪਲ ਡਾ. ਸੁਰਿੰਦਰ ਕੌਰ, ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ, ਰਣਜੀਤ ਐਵੀਨਿਊ ਦੀ ਕਾਰਜਕਾਰੀ ਪ੍ਰਿੰ: ਡਾ. ਮਨਦੀਪ ਕੌਰ, ਖ਼ਾਲਸਾ ਕਾਲਜ ਆਫ਼ ਲਾਅ ਪ੍ਰਿੰ: ਡਾ. ਜਸਪਾਲ ਸਿੰਘ, ਖ਼ਾਲਸਾ ਕਾਲਜ ਚਵਿੰਡਾ ਦੇਵੀ ਪ੍ਰਿੰਸੀਪਲ ਪ੍ਰੋ: ਗੁਰਦੇਵ ਸਿੰਘ, ਖ਼ਾਲਸਾ ਕਾਲਜ ਆਫ਼ ਫ਼ਾਰਮੇਸੀ ਪ੍ਰਿੰਸੀਪਲ ਡਾ. ਆਰ. ਕੇ. ਧਵਨ, ਖ਼ਾਲਸਾ ਕਾਲਜ ਆਫ਼ ਨਰਸਿੰਗ ਪ੍ਰਿੰਸੀਪਲ ਡਾ. ਅਮਨਪ੍ਰੀਤ ਕੌਰ, ਸ੍ਰੀ ਗੁਰੂ ਤੇਗ ਬਹਾਦਰ ਕਾਲਜ ਫ਼ਾਰ ਵੂਮੈਨ ਪ੍ਰਿੰਸੀਪਲ ਸ: ਨਾਨਕ ਸਿੰਘ, ਖ਼ਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਪ੍ਰਿੰਸੀਪਲ ਪੁਨੀਤ ਕੌਰ ਨਾਗਪਾਲ, ਖ਼ਾਲਸਾ ਕਾਲਜ ਪਬਲਿਕ ਸਕੂਲ ਪ੍ਰਿੰਸੀਪਲ ਏ. ਐਸ. ਗਿੱਲ, ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਪ੍ਰਿੰਸੀਪਲ ਨਿਰਮਲਜੀਤ ਕੌਰ ਗਿੱਲ, ਖ਼ਾਲਸਾ ਕਾਲਜ ਪਬਲਿਕ ਸਕੂਲ, ਹੇਰ ਪ੍ਰਿੰਸੀਪਲ ਸ੍ਰੀਮਤੀ ਗੁਰਿੰਦਜੀਤ ਕੰਬੋਜ਼, ਅੰਡਰ ਸੈਕਟਰੀ ਡੀ. ਐਸ. ਰਟੌਲ, ਅਧਿਆਪਕ ਸਾਹਿਬਾਨ, ਗੈਰ ਅਧਿਆਪਨ ਸਟਾਫ਼ ਮੈਂਬਰ ਹਾਜ਼ਰ ਸਨ।
ਏ.ਐਸ.ਆਈ. ਤੇ ਹੋਮਗਾਰਡ ਵਲੰਟੀਅਰ10,000 ਰੁਪਏ ਰਿਸ਼ਵਤ ਲੈਂਦੇ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ
ਸੁਖਮਿੰਦਰ ਸਿੰਘ ‘ਗੰਡੀ ਵਿੰਡ’ ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਅੱਜ…
ਜੀ-20 ਵਿਚ ਵਧੀਆ ਕਾਰਗੁਜ਼ਾਰੀ ਵਿਖਾਉਣ ਵਾਲੇ ਅਧਿਕਾਰੀਆਂ ਤੇ ਕਰਮਚਾਰੀਆਂ ਦਾ ਡਿਪਟੀ ਕਮਿਸ਼ਨਰ ਵੱਲੋਂ ਸਨਮਾਨ
ਅੰਮ੍ਰਿਤਸਰ/ਗੁਰਨਾਮ ਸਿੰਘ ਲਾਲੀ ਬੀਤੇ ਮਹੀਨੇ ਜੀ-20 ਸੰਮੇਲਨ ਦੀ ਮੇਜ਼ਬਾਨੀ ਮੌਕੇ ਜਿਲ੍ਹੇ ਦੇ ਜਿੰਨਾ ਅਧਿਕਾਰੀਆਂ ਤੇ ਕਰਮਚਾਰੀਆਂ…
ਵਿਜੀਲੈਂਸ ਵੱਲੋ12,000 ਰੁਪਏ ਰਿਸ਼ਵਤ ਲੈਣ ਤੇ 7,000 ਰੁਪਏ ਹੋਰ ਰਿਸ਼ਵਤ ਮੰਗਣ ਦੇ ਦੋਸ਼ ਹੇਠ ਜੇ.ਈ. ਗ੍ਰਿਫਤਾਰ
ਸੁਖਮਿੰਦਰ ਸਿੰਘ ‘ਗੰਡੀ ਵਿੰਡ’ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਅਪਣਾਈ ਜੀਰੋ…
ਭਲਕੇ ਕਿਥੇ ਕਿਥੇ ਰਹੇਗੀ ਬਿਜਲੀ ਬੰਦ?
ਤਰਨਤਾਰਨ/ਲਾਲੀ ਕੈਰੋਂ ਉਪ ਮੰਡਲ ਅਫ਼ਸਰ ਸਬ ਅਰਬਨ ਤਰਨ ਤਾਰਨ ਸ੍ਰ: ਸੁਰਜੀਤ ਸਿੰਘ ਅਤੇ ਜੇ. ਈ ਗੁਰਪ੍ਰੀਤ…
ਪੁਲਿਸ ਨੇ ‘ਆਪ’ ਵਧਾਇਕ ਦੇ ਬਾਪ ਨੂੰ ਬਲੈਕਮੇਲ ਕਰ ਕੇ10 ਲੱਖ ਰੁਪਏ ਵਸੂਲਣ ਦੇ ਦੋਸ਼ ਚ ਕੀਤਾ ਗ੍ਰਿਫਤਾਰ
ਚੰਡੀਗੜ੍ਹ/ਬਾਰਡਰ ਨਿਊਜ ਸਰਵਿਸ ‘ਆਪ’ ਵਿਧਾਇਕ ਗੋਲਡੀ ਕੰਬੋਜ ਦੇ ਪਿਤਾ ਸੁਰਿੰਦਰ ਕੰਬੋਜ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ…
ਐਸ.ਡੀ.ਐਮ ਗੁਰਾਇਆਂ ਨੇ ਪਿੰਡ ਡੀਡਾ ਵਿਖੇ ਖੁਲਾ ਦਰਬਾਰ ਲਗਾਕੇ ਲੋਕਾਂ ਦੀਆਂ ਸੁਣੀਆਂ ਮੁਸ਼ਕਿਲਾਂ
ਦੀਨਾਨਗਰ/ਰਣਜੀਤ ਸਿੰਘ ਰਾਣਾ ਪੰਜਾਬ ਦੇ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਦੇ ਵਲੋ ਸਰਕਾਰੀ ਅਧਿਕਾਰੀਆਂ ਨੂੰ ਲੋਕਾਂ…
ਡੇਅਰੀ ਕੰਪਲੈਕਸ ਬਨਣ ਦੇ ਬਾਵਜੂਦ ਵੀ ਰਹਾਇਸ਼ੀ ਇਲਾਕਿਆ ਵਿੱਚ ਅਜੇ ਵੀ ਫਿਰ ਰਹੇ ਹਨ ਪਸ਼ੂ
ਅੰਮ੍ਰਿਤਸਰ/ਗੁਰਨਾਮ ਸਿੰਘ ਲਾਲੀ ਅੰਮ੍ਰਿਤਸਰ ਸ਼ਹਿਰ ਨੂੰ ਸਾਫ ਸੁਥਰਾ ਰੱਖਣ ਲਈ ਨਗਰ ਨਿਗਮ ਵਲੋਂ ਦੋ ਦਹਾਕੇ ਪਹਿਲਾਂ…