ਪਰਾਲੀ ਨਾ ਸਾੜਨ ਲਈ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਪ੍ਰਚਾਰ ਵੈਨਾਂ ਨੂੰ ਡੀ.ਸੀ ਨੇ ਹਰੀ ਝੰਡੀ ਵਿਖਾਕੇ ਕੀਤਾ ਰਵਾਨਾ

ਅੰਮ੍ਰਿਤਸਰ /ਰਣਜੀਤ ਸਿੰਘ ਰਾਣਾਨੇਸ਼ਟਾ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ਼੍ਰੀ ਅਮਿਤ ਤਲਵਾੜ ਵੱਲੋਂ  ਨੈਸ਼ਨਲ ਗਰੀਨ ਟ੍ਰਿਬਿਊਨਲ, ਨਵੀਂ ਦਿੱਲੀ ਦੇ ਹੁਕਮਾਂ ਤਹਿਤ ਝੋਨੇ ਦੀ ਕਟਾਈ ਉਪਰੰਤ ਬਚੀ ਹੋਈ ਪਰਾਲੀ ਨੂੰ ਅੱਗ ਲਾ ਕੇ ਨਾ ਸਾੜਨ ਹਿੱਤ ਕਿਸਾਨ ਜਾਗਰੂਕਤਾ ਕਰਨ ਲਈ ਪ੍ਰਚਾਰ ਵੈਨਾਂ ਨੂੰ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਤੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।  ਇਹ ਪ੍ਰਚਾਰ ਵੈਨਾਂ ਸਭ ਤੋਂ ਪਹਿਲਾਂ ਝੋਨੇ ਦੀ ਅਗੇਤੀ ਕਟਾਈ ਕਰਨ ਵਾਲੇ ਬਲਾਕ ਜੰਡਿਆਲਾ ਗੁਰੂ, ਤਰਸਿੱਕਾ, ਵੇਰਕਾ, ਮਜੀਠਾ, ਰਈਆ ਅਤੇ ਅਟਾਰੀ ਵਿੱਚ ਚਲਾਈਆਂ ਜਾਣਗੀਆਂ ਅਤੇ ਇਸ ਉਪਰੰਤ ਜਿਲ੍ਹਾ ਅੰਮ੍ਰਿਤਸਰ ਦੇ ਹਰੇਕ ਪਿੰਡ ਵਿੱਚ ਜਾਣਗੀਆਂ।  ਉਹਨਾ ਦੱਸਿਆ ਕਿ ਝੋਨੇ ਦੀ ਪਰਾਲੀ ਨੂੰ ਸਾੜਨ ਦੀ ਪੂਰਨ ਮਨਾਹੀ ਹੈ ਇਸ ਲਈ ਕਿਸਾਨਾਂ ਨੂੰ ਅਪੀਲ ਕੀਤੀ ਕਿ ਪਰਾਲੀ ਨੂੰ ਅੱਗ ਨਾ ਲਗਾਈ ਜਾਵੇ, ਪਰਾਲੀ ਨੂੰ ਇਕੱਠਾ ਕਰਕੇ ਖੇਤਾਂ ਤੋਂ ਬਾਹਰ ਕੱਢ ਲਿਆ ਜਾਵੇ ਜਾਂ ਖੇਤ ਵਿੱਚ ਹੀ ਪਰਾਲੀ ਨੂੰ ਵਾਹ ਕੇ ਅਗਲੀ ਫਸਲ ਦੀ ਬਿਜਾਈ ਕੀਤੀ ਜਾਵੇ।ਵਧੀਕ ਡਿਪਟੀ ਕਮਿਸ਼ਨਰ ਅੰਮ੍ਰਿਤਸਰ (ਜ) ਸ. ਹਰਪ੍ਰੀਤ ਸਿੰਘ ਨੇ ਦੱਸਿਆ ਕਿ ਸਾਲ 2023-24 ਦੌਰਾਨ ਪਰਾਲੀ ਪ੍ਰਬੰਧਨ ਲਈ 828 ਨਵੀਆਂ ਖੇਤੀ ਮਸ਼ੀਨਾਂ ਸਬਸਿਡੀ ਤੇ ਖਰੀਦਣ ਲਈ ਕਿਸਾਨਾਂ, ਗ੍ਰਾਮ ਪੰਚਾਇਤਾਂ, ਅਤੇ ਸਹਿਕਾਰੀ ਸਭਾਵਾਂ ਨੂੰ ਪ੍ਰਵਾਨਗੀ ਪੱਤਰ ਜਾਰੀ ਕੀਤੇ ਗਏ ਹਨ।ਮੁੱਖ ਖੇਤੀਬਾੜੀ ਅਫਸਰ ਜਤਿੰਦਰ ਸਿੰਘ ਗਿੱਲ ਨੇ ਕਿਸਾਨਾਂ ਨੂੰ ਪੁਰਜੋਰ ਅਪੀਲ ਕਰਦਿਆਂ ਕਿਹਾ ਕਿ ਝੋਨੇ/ਬਾਸਮਤੀ ਦੀ ਪਰਾਲੀ ਨੂੰ ਅੱਗ ਬਿਲਕੁਲ ਨਾ ਲਗਾਈ ਜਾਵੇ। ਝੋਨੇ ਦੀ ਪਰਾਲੀ ਵਿੱਚ ਵੱਡੀ ਮਾਤਰਾ ਵਿੱਚ ਜ਼ਰੂਰੀ ਖ਼ੁਰਾਕੀ ਤੱਤ ਮੌਜ਼ੂਦ ਹੁੰਦੇ ਹਨ। ਪਰਾਲੀ ਸਾੜਨ ਨਾਲ ਜਿਥੇ ਇਹ ਜਰੂਰੀ ਤੱਤ ਨਸ਼ਟ ਹੋ ਜਾਂਦੇ ਹਨ  ਵਾਤਾਵਰਣ ਵੀ ਪ੍ਰਦੂਸ਼ਿਤ ਹੁੰਦਾ ਹੈ।  ਨੈਸ਼ਨਲ ਗਰੀਨ ਟ੍ਰਿਬਿਊਨਲ, ਨਵੀਂ ਦਿੱਲੀ ਦੇ ਹੁਕਮਾਂ ਜੇਕਰ ਕੋਈ ਕਿਸਾਨ ਫੇਰ ਵੀ ਝੋਨੇ ਦੀ ਪਰਾਲੀ ਨੂੰ ਅੱਗ ਲਾਉਂਦਾ ਹੈ ਤਾਂ ਪ੍ਰਸ਼ਾਸ਼ਨ ਵੱਲੋਂ ਉਸਨੂੰ 2 ਏਕੜ ਤੱਕ ਅੱਗ ਦੀ ਘਟਨਾਂ ਤੇ 2500/- ਰੁ:, 2-5 ਏਕੜ ਤੱਕ 5000/- ਰੁ: ਅਤੇ 5 ਏਕੜ ਤੋਂ ਵੱਧ 15000/- ਰੁ: ਵਾਤਾਵਰਣ ਮੁਆਵਜਾ ਦੇ ਰੂਪ ਵਿੱਚ ਵਸੂਲੀ ਕੀਤੀ ਜਾਵੇਗੀ। ਇਸ ਮੌਕੇ ਸ਼੍ਰੀ ਜਿਲ੍ਹਾ ਲੋਕ ਸੰਪਰਕ ਅਫਸਰ ਸ਼ੇਰਜੰਗ ਸਿੰਘ, ਡਿਪਟੀ ਡਾਇਰੈਕਟਰ ਖੇਤੀਬਾੜੀ ਗੁਰਦੇਵ ਸਿੰਘ,  ਖੇਤੀਬਾੜੀ ਅਫਸਰ ਤਜਿੰਦਰ ਸਿੰਘ, ਸੁਖਰਾਜਬੀਰ ਸਿੰਘ ਗਿੱਲ, ਰਮਨ ਕੁਮਾਰ, ਅਮਰਜੀਤ ਸਿੰਘ ਬੱਲ, ਸੁਖਚੈਨ ਸਿੰਘ, ਗੁਰਮੀਤ ਸਿੰਘ, ਹਰਪ੍ਰੀਤ ਸਿੰਘ, ਭੁਪਿੰਦਰ ਸਿੰਘ, ਜੋਗਰਾਜਬੀਰ ਸਿੰਘ ਗਿੱਲ, ਬਲਜਿੰਦਰ ਸਿੰਘ, ਖੇਤੀਬਾੜੀ ਵਿਕਾਸ ਅਫਸਰ ਪਰਜੀਤ ਸਿੰਘ ਔਲਖ, ਹਰਉਪਿੰਦਰਜੀਤ ਸਿੰਘ, ਸੁਖਰਾਜ ਸਿੰਘ ਸਿੱਧੂ, ਖੇਤੀ ਵਿਸਥਾਰ ਅਫਸਰ ਸਿਮਰਨਜੀਤ ਸਿੰਘ, ਗੁਰਪ੍ਰੀਤ ਕੌਰ, ਪੀਡੀ ਸੁਖਚੈਨ ਸਿੰਘ, ਜਗਦੀਪ ਕੌਰ ਹਾਜਰ ਸਨ।    

ਪਰਾਲੀ ਦੀ ਸਾਂਭ ਸੰਭਾਲ ਸਬੰਧੀ ਪਿੰਡ ਨਾਗੋਕੇ ਵਿਖੇ ਕਿਸਾਨ ਜਾਗਰੂਕਤਾ ਕੈਂਪ ਲਗਾਇਆ- ਹਰਪਾਲ ਸਿੰਘ ਪੰਨੂ

ਖਡੂਰ ਸਾਹਿਬ /ਯਾਦਵਿੰਦਰ ਯਾਦਾ  ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਡਿਪਟੀ ਕਮਿਸ਼ਨਰ ਸੰਦੀਪ ਕੁਮਾਰ ਜੀ…

ਝੋਨੇ ਦੀ ਪਰਾਲੀ ਦਾ ਖੇਤ ਵਿਚ ਨਿਪਟਾਰਾ ਕਰਨ ਨਾਲ ਖੇਤਾਂ ਦੀ ਮਿੱਟੀ ਦੀ ਸਿਹਤ ਵਿਚ ਹੁੰਦਾ ਹੈ ਸੁਧਾਰ : ਮੁੱਖ ਖੇਤੀਬਾੜੀ ਅਫ਼ਸਰ ਢਿਲੋ

ਗੁਰਦਾਸਪੁਰ/ਵਿਸ਼ਾਲ  ਮੁੱਖ ਖੇਤੀਬਾੜੀ ਅਫ਼ਸਰ ਗੁਰਦਾਸਪੁਰ ਡਾ. ਕ੍ਰਿਪਾਲ ਸਿੰਘ ਢਿਲੋ ਨੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ…

ਡਿਪਟੀ ਕਮਿਸ਼ਨਰ ਤਰਨ ਤਾਰਨ ਵੱਲੋਂ ਜ਼ਿਲੇ ਦੇ ਬੇਲਰ ਮਸ਼ੀਨਾ ਦੇ ਮਾਲਕਾਂ ਨਾਲ ਮੀਟਿੰਗ

ਤਰਨ ਤਾਰਨ/ਲਾਲੀ ਕੈਰੋ ਡਿਪਟੀ ਕਮਿਸ਼ਨਰ ਤਰਨ ਤਾਰਨ ਸ਼੍ਰੀ ਸੰਦੀਪ ਕੁਮਾਰ  ਨੇ  ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ…

ਪਰਾਲੀ ਨੂੰ ਖੇਤ ਵਿੱਚ ਹੀ ਮਿਲਾ ਕੇਸ਼ ਮਿੱਟੀ ਦੀ ਜੈਵਿਕ ਸ਼ਕਤੀ ਵਿੱਚ ਕੀਤਾ ਜਾ ਸਕਦਾ ਵਾਧਾ— ਡਾ. ਕਵਲਜੀਤ ਕੌਰ ਏ.ਡੀ.ਓ. ਬਟਾਲਾ

ਬਟਾਲਾ/ਰਣਜੀਤ ਸਿੰਘ ਰਾਣਾਨੇਸ਼ਟਾ  ਡਾ. ਹਿਮਾਂਸੂ ਅਗਰਵਾਲ, ਡਿਪਟੀ ਕਮਿਸ਼ਨਰ ਗੁਰਦਾਸਪੁਰ ਦੇ ਦਿਸ਼ਾ-ਨਿਰਦੇਸ਼ਾ ਹੇਠ ਜ਼ਿਲੇ ਅੰਦਰ ਪਰਾਲੀ ਨਾ ਸਾੜਨ…

ਅੰਮ੍ਰਿਤਸਰ ਦਾ 25 ਹਜ਼ਾਰ ਹੈਕਟੇਅਰ ਰਕਬਾ ਵਿਸ਼ੇਸ਼ ਪ੍ਰਾਜੈਕਟ ਤਹਿਤ ਬਾਸਮਤੀ ਦੀ ਕਾਸ਼ਤ ਅਧੀਨ:  ਗੁਰਮੀਤ ਸਿੰਘ ਖੁੱਡੀਆਂ

ਚੰਡੀਗੜ੍ਹ/ਬਾਰਡਰ ਨਿਊਜ ਸਰਵਿਸ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚ ਜੈਵਿਕ ਖੇਤੀ ਨੂੰ ਉਤਸ਼ਾਹਿਤ…

ਤਰਨ ਤਾਰਨ ‘ਚ ਹਾੜੀ ਦੀਆਂ ਫਸਲਾਂ ਦੀ ਤਕਨੀਕੀ ਜਾਣਕਾਰੀ ਦੇਣ ਸਬੰਧੀ ਲਗਾਇਆ ਗਿਆ ਜ਼ਿਲ੍ਹਾ ਪੱਧਰੀ ਕੈਂਪ

ਡਿਪਟੀ ਕਮਿਸ਼ਨਰ ਸੀ੍ ਸੰਦੀਪ ਕੁਮਾਰ ਨੇ ਕਿਸਾਨਾਂ ਨੂੰ ਫਸਲਾਂ ਦੀ ਰਹਿੰਦ ਖੂੰਹਦ ਨੂੰ ਅੱਗ ਨਾ ਲਾਉਣ…

ਝੋਨੇ ਅਤੇ ਬਾਸਮਤੀ ਵਿੱਚ ਪੱਤਾ ਲਪੇਟ ਸੁੰਡੀ ਦੇ ਹਮਲਾ ਤੋਂ ਸੁਚੇਤ ਰਹਿਣ ਕਿਸਾਨ-ਡਾ. ਪੰਨੂ

ਤਰਨ ਤਾਰਨ / ਲਾਲੀ ਕੈਰੋ       ਮੁੱਖ ਖੇਤੀਬਾੜੀ ਅਫਸਰ, ਡਾ. ਹਰਪਾਲ ਸਿੰਘ ਪੰਨੂ, ਖੇਤੀਬਾੜੀ ਅਤੇ…

ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਸਕੂਲਾਂ ਵਿੱਚ ਚਲਾਇਆ ਜਾ ਰਿਹਾ ਹੈ ਜਾਗਰੂਕਤਾ ਅਭਿਆਨ-ਪੰਨੂ

ਖਡੂਰ ਸਾਹਿਬ /ਯਾਦਵਿੰਦਰ ਯਾਦਾ 14 ਸਤੰਬਰ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਡਿਪਟੀ ਕਮਿਸ਼ਨਰ ਸੰਦੀਪ…

ਪਰਾਲੀ ਨਾ ਸਾੜਨ ਸਬੰਧੀ ਖੇਤੀਬਾੜੀ ਵਿਭਾਗ ਵਲੋ ਬਲਾਕ ਵੇਰਕਾ ਅੰਦਰ ਕਿਸਾਨਾਂ ਨੂੰ ਕੀਤਾ ਗਿਆ ਜਾਗਰੂਕ

ਅੰਮ੍ਰਿਤਸਰ/ਰਣਜੀਤ ਸਿੰਘ ਰਾਣਾ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਮੁੱਖ ਖੇਤੀਬਾੜੀ ਅਫ਼ਸਰ ਜਤਿੰਦਰ ਸਿੰਘ ਗਿੱਲ ਦੇ…