ਖਾਲਸਾ ਕਾਲਜ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪ੍ਰਕਾਸ਼ ਪੁਰਬ ਮੌਕੇ ਸਜਾਇਆ ਗਿਆ ਕੀਰਤਨ ਦਰਬਾਰ

ਅੰਮ੍ਰਿਤਸਰ/ਉਪਿੰਦਰਜੀਤ ਸਿੰਘ ਖ਼ਾਲਸਾ ਕਾਲਜ ਦੇ ਕੈਂਪਸ ਸਥਿਤ ਗੁਰਦੁਆਰਾ ਸਾਹਿਬ ਵਿਖੇ ਅੱਜ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਗੁਰਪੁਰਬ ਮੌਕੇ ਕੀਰਤਨ ਦਰਬਾਰ ਸਜਾਇਆ ਗਿਆ ਇਸ ਪਾਵਨ ਪਵਿੱਤਰ ਦਿਹਾੜੇ ਮੌਕੇ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਪ੍ਰਧਾਨ ਸ: ਸੱਤਿਆਜੀਤ ਸਿੰਘ ਮਜੀਠੀਆ, ਆਨਰੇਰੀ ਸਕੱਤਰ ਸ: ਰਜਿੰਦਰ ਮੋਹਨ ਸਿੰਘ ਛੀਨਾ ਨੇ ਉਚੇਚੇ ਤੌਰ ’ਤੇ ਗੁਰੂ ਚਰਨਾਂ ’ਚ ਹਾਜ਼ਰੀ ਲਗਵਾਈਇਸ ਮੌਕੇ ਖ਼ਾਲਸਾ ਕਾਲਜ ਪਬਲਿਕ ਸਕੂਲ, ਹੇਰ ਦੇ ਵਿਦਿਆਰਥੀਆਂ ਨੇ ਗੁਰਬਾਣੀ ਦਾ ਮਨੋਹਰ ਕੀਰਤਨ ਗਾਇਨ ਕਰਕੇ ਹਾਜ਼ਰ ਸੰਗਤ ਨੂੰ ਮੰਤਰ ਮੁੰਗਧ ਕੀਤਾ। ਇਸ ਦੌਰਾਨ ਸ: ਮਜੀਠੀਆ ਅਤੇ ਸ: ਛੀਨਾ ਨੇ ਸਾਂਝੇ ਤੌਰ ’ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ’ਤੇ ਦੇਸ਼ ਵਿਦੇਸ਼ ’ਚ ਵੱਸਦੀ ਸੰਗਤ ਨੂੰ ਵਧਾਈ ਦਿੱਤੀ ਉਨ੍ਹਾਂ ਕਿਹਾ ਕਿ ਅੱਜ ਜਦੋਂ ਵਿਸ਼ਵ ਵੱਖਵੱਖ ਚੁਣੌਤੀਆਂ ਜਿਵੇਂ ਕਿ ਕੁਦਰਤੀ ਆਫ਼ਤਾਂ ਦੂਸ਼ਿਤ ਵਾਤਾਵਰਣ ਵਰਗੀਆਂ ਸਮੱਸਿਆਵਾਂ ਦਾ ਸਾਹਮਣਾ ਕਰ ਰਿਹਾ ਹੈ ਤਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਫਲਸਫਾ ਸਭ ਤੋਂ ਵੱਧ ਪ੍ਰਸੰਗਿਕ ਹੈਸ: ਮਜੀਠੀਆ ਨੇ ਕਿਹਾ ਕਿ ਇਸ ਸੰਕਟ ਦੇ ਦੌਰ ’ਚ ਮਨੁੱਖਤਾ ਆਪਣੀ ਪਛਾਣ ਦੀ ਲੜਾਈ ਲੜ ਰਹੀ ਹੈ ਜੋ ਕਿ ਮਨੁੱਖਤਾ ਦੀ ਹੋਂਦ ਲਈ ਘਾਤਕ ਹੈ। ਇਸ ਮੌਕੇ ਸ: ਮਜੀਠੀਆ ਨੇ ਖ਼ਾਲਸਾ ਕਾਲਜ ਦੇ ਪ੍ਰਿੰਸੀਪਲ ਡਾ. ਮਹਿਲ ਸਿੰਘ ਨਾਲ ਮਿਲ ਕੇ ਕੀਰਤਨ ਗਾਇਨ ਕਰਨ ਵਾਲੇ ਵਿਦਿਆਰਥੀਆਂ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ। ਇਸ ਉਪਰੰਤ ਸਿੱਖ ਇਤਿਹਾਸ ਮਾਹਿਰ ਅਤੇ ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਦੇ ਪ੍ਰਿੰਸੀਪਲ ਡਾ. ਇੰਦਰਜੀਤ ਸਿੰਘ ਗੋਗੋਆਣੀ ਨੇ ਸਮੂੰਹ ਸੰਗਤ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਫ਼ਲਸਫ਼ੇ ਬਾਰੇ ਵਿਸਥਾਰ ਪੂਰਵਕ ਜਾਣੂ ਕਰਵਾਇਆ। ਇਸ ਮੌਕੇ ਕੌਂਸਲ ਦੇ ਜੁਆਇੰਟ ਸਕੱਤਰ ਸ: ਜਤਿੰਦਰ ਬਰਾੜ, ਸ: ਅਜਮੇਰ ਸਿੰਘ ਹੇਰ, ਮੈਂਬਰ ਸ: ਲਖਵਿੰਦਰ ਸਿੰਘ ਢਿੱਲੋਂ, ਸ: ਗੁਰਪ੍ਰੀਤ ਸਿੰਘ ਗਿੱਲ, ਸ: ਸਰਬਜੀਤ ਸਿੰਘ ਹੁਸ਼ਿਆਰ ਨਗਰ, ਖ਼ਾਲਸਾ ਕਾਲਜ ਫ਼ਾਰ ਵੂਮੈਨ ਪ੍ਰਿੰਸੀਪਲ ਡਾ. ਸੁਰਿੰਦਰ ਕੌਰ, ਖ਼ਾਲਸਾ ਕਾਲਜ ਆਫ਼ ਫ਼ਿਜੀਕਲ ਐਜ਼ੂਕੇਸ਼ਨ ਪ੍ਰਿੰਸੀਪਲ ਸ: ਕੰਵਲਜੀਤ ਸਿੰਘ, ਖ਼ਾਲਸਾ ਕਾਲਜ ਚਵਿੰਡਾ ਦੇਵੀ ਪ੍ਰਿੰਸੀਪਲ ਪ੍ਰੋ: ਗੁਰਦੇਵ ਸਿੰਘ, ਖ਼ਾਲਸਾ ਕਾਲਜ ਆਫ਼ ਨਰਸਿੰਗ ਪ੍ਰਿੰਸੀਪਲ ਡਾ. ਅਮਨਪ੍ਰੀਤ ਕੌਰ, ਖ਼ਾਲਸਾ ਕਾਲਜ ਪਬਲਿਕ ਸਕੂਲ ਪ੍ਰਿੰਸੀਪਲ ਅਮਰਜੀਤ ਸਿੰਘ ਗਿੱਲ, ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ, ਰਣਜੀਤ ਐਵੀਨਿਊ ਪ੍ਰਿੰਸੀਪਲ ਨਿਰਮਲਜੀਤ ਕੌਰ ਗਿੱਲ, ਖ਼ਾਲਸਾ ਕਾਲਜ ਪਬਲਿਕ ਸਕੂਲ, ਹੇਰ ਪ੍ਰਿੰਸੀਪਲ ਸ੍ਰੀਮਤੀ ਗੁਰਿੰਦਰਜੀਤ ਕੰਬੋਜ਼, ਅੰਡਰ ਸੈਕਟਰੀ ਡੀ. ਐਸ. ਰਟੌਲ ਸਮੂਹ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ।

‘”ਪੰਜਾਬ ਯੂਥ ਮਿਲਣੀ'” ਨੌਜਵਾਨਾਂ ਅਤੇ ਅਕਾਲੀ ਵਰਕਰਾਂ ਵਿਚ ਉਤਸ਼ਾਹ ਪੈਦਾ ਕਰ ਰਹੀ ਹੈ : ਬ੍ਰਹਮਪੁਰਾ, ਸ਼ੇਖ, ਸ਼ਾਹਬਾਜਪੁਰ

ਤਰਨ ਤਾਰਨ/ਜਸਬੀਰ ਸਿੰਘ ਲੱਡੂ, ਜਤਿੰਦਰ ਬੱਬਲਾ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਵਲੋਂ…

ਪਿੰਡ ਪੱਡੇ ਤੋਂ 60 ਗ੍ਰਮ ਹੈਰੋਇਨ ਸਮੇਤ ਰੇਖਾ ਨਾਮ ਦੀ ਔਰਤ ਕਾਬੂ ‌

 ‌ਰਈਆ/ਬਲਵਿੰਦਰ ਸਿੰਘ ਸੰਧੂ ‌ਪਿੰਡ ਪੱਡੇ ਤੋਂ ਰੇਖਾ ਨਾਮ ਔਰਤ ਕਾਬੂ ਕੀਤੀ ਗਿਆ ਜਦ ਥਾਣਾ ਬਿਆਸ ਦੀ…

ਤਰਨ ਤਾਰਨ ‘ਚ ਹਾੜੀ ਦੀਆਂ ਫਸਲਾਂ ਦੀ ਤਕਨੀਕੀ ਜਾਣਕਾਰੀ ਦੇਣ ਸਬੰਧੀ ਲਗਾਇਆ ਗਿਆ ਜ਼ਿਲ੍ਹਾ ਪੱਧਰੀ ਕੈਂਪ

ਡਿਪਟੀ ਕਮਿਸ਼ਨਰ ਸੀ੍ ਸੰਦੀਪ ਕੁਮਾਰ ਨੇ ਕਿਸਾਨਾਂ ਨੂੰ ਫਸਲਾਂ ਦੀ ਰਹਿੰਦ ਖੂੰਹਦ ਨੂੰ ਅੱਗ ਨਾ ਲਾਉਣ…

ਭ੍ਰਿਸ਼ਟਾਚਰੀਆਂ ਨੇ ਰਿਸ਼ਵਤ ਲੈਣ ਲਈ ਬਦਲੇ ਢੰਗ ਤਰੀਕੇ! ਵਾਕਿਫਕਾਰਾਂ ਦੇ ਆਈਨ ਲਾਈਨ ਖਾਤਿਆ ਦਾ ਲੈਣ ਲੱਗੇ ਸਾਹਰਾ-ਵਿਜੀਲੈਂਸ

ਚੰਡੀਗੜ੍ਹ/ਬੀ.ਐਨ.ਈ ਬਿਊਰੋ  ਪੰਜਾਬ ‘ਚ ਰਿਸ਼ਵਤਖੋਰੀ ਨੂੰ ਲੈ ਕੇ ਮਾਨ ਸਰਕਾਰ ਦੀ ਜ਼ੀਰੋ ਟੌਲਰੈਂਸ ਨੀਤੀ ਤੋਂ ਬਾਅਦ…

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਦਿਹਾੜਾ ਮਨਾਇਆ ਗਿਆ

ਅੰਮ੍ਰਿਤਸਰ/ਰਣਜੀਤ ਸਿੰਘ ਰਾਣਾਨੇਸ਼ਟਾ  ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਹਾੜੇ ਮੌਕੇ ਅੱਜ ਵੱਡੀ ਗਿਣਤੀ…

ਸ਼੍ਰੋਮਣੀ ਕਮੇਟੀ ਨੇ ਸ਼ਹੀਦ ਭਾਈ ਕੇਹਰ ਸਿੰਘ ਦੇ ਪਰਿਵਾਰ ਨੂੰ 3 ਲੱਖ ਰੁਪਏ ਦੀ ਦਿੱਤੀ ਸਹਾਇਤਾ

ਅੰਮ੍ਰਿਤਸਰ/ਰਣਜੀਤ ਸਿੰਘ ਰਾਣਾਨੇਸ਼ਟਾ ਜੂਨ 1984 ’ਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਉੱਤੇ…

ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪ੍ਰਕਾਸ਼ ਪੁਰਬ ‘ਤੇ 2000 ਕੁਇੰਟਲ ਫੁੱਲਾਂ ਨਾਲ ਹੋਵੇਗੀ ਸ੍ਰੀ ਹਰਿਮੰਦਰ ਸਾਹਿਬ ਦੀ ਸਜਾਵਟ, ਕੋਲਕਤਾ ਤੇ ਯੂਪੀ ਤੋਂ ਮੰਗਵਾਏ 100 ਕਾਰੀਗਰ

ਅੰਮ੍ਰਿਤਸਰ/ ਉਪਿੰਦਰਜੀਤ ਸਿੰਘ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸ਼ਨੀਵਾਰ ਨੂੰ ਹਰਿਮੰਦਰ ਸਾਹਿਬ ਵਿਖੇ…

ਬਜੁਰਗ ਦੀ ਕੁੱਟ ਮਾਰ ਕਰਨ ਵਾਲਾ ਥਾਂਣੇਦਾਰ ਮੁੱਖ ਮੰਤਰੀ ਦੇ ਆਦੇਸ਼ਾ ‘ਤੇ ਕੀਤਾ ਮੁੱਅਤਲ

ਪਟਿਆਲਾ /ਬੀ.ਐਨ.ਈ ਬਿਊਰੋ ਬਜ਼ੁਰਗ ਵਿਅਕਤੀ ਦੀ ਕੁੱਟਮਾਰ ਦੇ ਵਾਇਰਲ ਮਾਮਲੇ ‘ਚ ਮਾਨ ਸਰਕਾਰ ਨੇ ਤੁਰੰਤ ਕਾਰਵਾਈ…

ਜ਼ਿਲ੍ਹਾ ਮੈਜਿਸਟਰੇਟ ਨੇ ਦੋ-ਪਹੀਆ ਵਾਹਨਾਂ ਨੂੰ ਮੂੰਹ ‘ਤੇ ਰੁਮਾਲ, ਪਰਨਾ ਅਤੇ ਹੋਰ ਕਿਸੇ ਤਰ੍ਹਾਂ ਦੇ ਕੱਪੜਿਆਂ ਨਾਲ ਢੱਕ ਕੇ ਚਲਾਉਣ ‘ਤੇ ਲਗਾਈ ਪੂਰਨ ਪਾਬੰਦੀ

ਤਰਨ ਤਾਰਨ/ਜਸਬੀਰ ਲੱਡੂ, ਲਾਲੀ ਕੈਰੋ ਜ਼ਿਲ੍ਹਾ ਮੈਜਿਸਟਰੇਟ ਤਰਨ ਤਾਰਨ ਸ੍ਰੀ ਸੰਦੀਪ ਕੁਮਾਰ, ਆਈ. ਏ. ਐੱਸ., ਨੇ…