Total views : 5504779
ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਅੰਮ੍ਰਿਤ ਸੰਚਾਰ ਤੇ ਕਬੱਡੀ ਦੇ ਮੈਚ ਕਰਵਾਏ ਜਾਣਗੇ
ਅਟਾਰੀ/ਰਣਜੀਤ ਸਿੰਘ ਰਾਣਨੇਸ਼ਟਾ
ਮਾਝੇ ਦੇ ਪਵਿੱਤਰ ਧਾਰਮਿਕ ਅਸਥਾਨ ਛੇਵੀਂ ਪਾਤਸ਼ਾਹੀ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਧਰਤੀ ਗੁਰਦੁਆਰਾ ਗੁਰੂਸਰ ਸਤਲਾਣੀ ਸਾਹਿਬ ਹੁਸ਼ਿਆਰ ਨਗਰ ਨਜ਼ਦੀਕ (ਅਟਾਰੀ) ਵਿਖੇ ਸਲਾਨਾ ਭਾਰੀ ਜੋੜ ਮੇਲੇ ਮੌਕੇ ਸਿੱਖ ਪੰਥ ਦੀਆਂ ਮਹਾਨ ਸ਼ਖਸੀਅਤਾਂ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਧਾਰਮਕ ਸ਼ਖ਼ਸ਼ੀਅਤਾਂ ਵੱਡੀ ਗਿਣਤੀ ਵਿੱਚ ਹਾਜ਼ਰੀ ਭਰਨਗੀਆ, ਮੇਲੇ ਸਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਸਤਲਾਣੀ ਸਾਹਿਬ ਦੇ ਮੈਨੇਜਰ ਹਰਵਿੰਦਰ ਸਿੰਘ ਵੇਰਕਾ ਨੇ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਹੇਠ ਪਿਛਲੇ ਲੰਮੇ ਸਮੇਂ ਤੋਂ ਚੱਲ ਰਹੇ ਇਤਿਹਾਸਕ ਗੁਰਦੁਆਰਾ ਸ੍ਰੀ ਸਤਲਾਨੀ ਸਾਹਿਬ ਜੀ ਦਾ ਸਲਾਨਾ ਜੋੜ ਮੇਲਾ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਵਿਸ਼ਵ ਪੱਧਰ ਤੇ ਮਨਾਇਆ ਜਾਂਦਾ ਹੈ ।
ਜਥੇਦਾਰ ਅਕਾਲ ਤਖਤ ਸਾਹਿਬ, ਪ੍ਰਧਾਨ ਸ਼੍ਰੋਮਣੀ ਕਮੇਟੀ ਤੇ ਹੋਰ ਧਾਰਮਿਕ ਸਖਸੀਅਤਾਂ ਭਰਨਗੀਆਂ ਹਾਜਰੀ
ਇਸ ਵਾਰ 24 ਨਵੰਬਰ ਨੂੰ ਸ਼੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਜਾਣਗੇ 25 ਤਰੀਕ ਨੂੰ ਸਵੇਰੇ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਅੰਮ੍ਰਿਤ ਸੰਚਾਰ ਕਰਵਾਏ ਜਾਣਗੇ ਤੇ ਰਾਤ ਨੂੰ ਧਾਰਮਿਕ ਸਮਾਗਮ ਵੀਰ ਸਰਬਜੀਤ ਸਿੰਘ ਲੁਧਿਆਣੇ ਵਾਲੇ, ਢਾਡੀ ਬਲਬੀਰ ਸਿੰਘ ਪਾਰਸ ਸਿੰਘ,ਢਾਡੀ ਜਗਦੀਸ਼ ਸਿੰਘ ਵਡਾਲਾ ਸਮੇਤ ਹਾਜਰੀ ਭਰ ਕੇ ਸੰਗਤਾਂ ਨੂੰ ਧਾਰਮਿਕ ਵੀਚਾਰਾਂ ਰਾਹੀ ਨਿਹਾਲ ਕਰਨਗੇ ਤੇ 26 ਨਵੰਬਰ ਨੂੰ ਦਿਨ ਸਮੇਂ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਮਹਾਂਪੁਰਸ਼ ਬਾਬਾ ਅਵਤਾਰ ਸਿੰਘ ਜੀ ਸੁਰਸਿੰਘ ਵਾਲੇ, ਬਾਬਾ ਬਲਬੀਰ ਸਿੰਘ ਜੀ ਬੁੱਢਾ ਦੱਲ 96 ਕਰੋੜੀ, ਮੇਜਰ ਸਿੰਘ ਸੋਢੀ, ਸੰਤ ਬਾਬਾ ਸੇਵਾ ਸਿੰਘ ਜੀ ਖਡੂਰ ਸਾਹਿਬ ਵਾਲੇ, ਬਾਬਾ ਅਜਾਇਬ ਸਿੰਘ ਬਾਬਾ ਸਰਦਾਰਾ ਸਿੰਘ ਗੁਰੂ ਕੇ ਬਾਗ ਬਾਗ਼ ਵਾਲੇ ਡੇਰਾ ਮਖਣ ਵਿਡੀ ਵਾਲੇ ਹਾਜ਼ਰੀ ਭਰਨਗੇ ਗੁ ਮੈਂਨਜਰ ਨੇ ਦੱਸਿਆ ਕਿ ਸਤਲਾਣੀ ਸਾਹਿਬ ਦੇ ਸਲਾਨਾ ਜੋੜ ਮੇਲੇ ਮੌਕੇ ਅਨੁਦਿਨ ਚਾਹ-ਪਕੌੜੇ ਪਕੌੜਿਆਂ ਦੇ ਲੰਗਰ ਪਿੰਡ ਹੁਸ਼ਆ ਨਗਰ ਦੀਆਂ ਸੰਗਤਾਂ ਵੱਲੋਂ ਬਾਬਾ ਨੌਨਿਹਾਲ ਸਿੰਘ ਬੱਬੀ ਚੀਚਾ ਵੱਲੋਂ ਠੰਡੇ ਅਤੇ ਰੋਹ ਦੇ ਲੰਗਰ ਸੰਤ ਮਹਾਪੁਰਸ਼ ਬਾਬਾ ਸੇਵਾ ਸਿੰਘ ਖਡੂਰ ਸਾਹਿਬ ਵਾਲਿਆਂ ਵੱਲੋਂ 36 ਪਕਵਾਨਾ ਦੇ ਲੰਗਰ ਲਗਾਏ ਜਾਣਗੇ, ਲਣਤਰਾਣੀ ਸਾਹਿਬ ਨੇ ਦੱਸਿਆ ਕਿ ਇਸ ਵਾਰ ਸਤਲਾਣੀ ਸਾਹਿਬ ਜੋੜ ਮੇਲੇ ਤੇ 26 ਨਵੰਬਰ ਦੀ ਸ਼ਾਮ ਨੂੰ ਇੰਟਰਨੈਸ਼ਨਲ ਕਬੱਡੀ ਟੀਮਾਂ ਦੇ ਮੁਕਾਬਲੇ ਕਰਵਾਏ ਜਾਣਗੇ ਤੇ ਅਵੱਲ ਆਉਣ ਵਾਲੀ ਟੀਮ ਨੂੰ ਨਗਦ ਇਨਾਮ ਦੇ ਕੇ ਸਨਮਾਨਿਤ ਕੀਤਾ ਜਾਵੇਗਾ ਇਸ ਮੌਕੇ ਸਾਇਕਲ ਸਟੈਂਡ ਤੇ ਜੋੜਾ ਘਰ ਦੀ ਸੇਵਾ ਸੇਵਕ ਸਭਾ ਪਿੰਡ ਅਚਿੰਤਕੋਟ ਸ੍ਰੀ ਗੁਰੂ ਹਰਿਗੋਬਿੰਦ ਲੰਗਰ ਸੇਵਾ ਵਲੋ ਕੀਤੀ ਜਾਵੇਗੀ 26 ਨਵੰਬਰ ਨੂੰ ਗੁਰਦੁਆਰਾ ਸਤਲਾਣੀ ਸਾਹਿਬ ਵਿਖੇ ਮੇਲੇ ਦੀ ਸਮਾਪਤੀ ਉਪਰੰਤ ਰਾਤ ਨੂੰ ਦੀਪਮਾਲਾ ਆਤਿਸ਼ਬਾਜ਼ੀ ਧਾਰਮਿਕ ਫਿਲਮ ਸ਼੍ਰੋਮਣੀ ਕਮੇਟੀ ਧਰਮ ਪ੍ਰਚਾਰ ਕਮੇਟੀ ਵੱਲੋਂ ਵਿਖਾਈ ਜਾਵੇਗੀ। ਉਨਾਂ ਦੱਸਿਆ ਕਿ ਵਿਸ਼ੇਸ਼ ਤੌਰ ਤੇ ਪ੍ਰਧਾਨ ਸ਼੍ਰੋਮਣੀ ਕਮੇਟੀ ਨਾਲ ਸਾਬਕਾ ਕੈਬਨਿਟ ਮੰਤਰੀ ਜਥੇਦਾਰ ਗੁਲਜ਼ਾਰ ਸਿੰਘ ਰਣੀਕੇ ਮੈਂਬਰ ਸ਼੍ਰੋਮਣੀ ਕਮੇਟੀ ਬਾਬਾ ਨਿਰਮਲ ਸਿੰਘ ਮੈਂਬਰ ਸ਼੍ਰੋਮਣੀ ਕਮੇਟੀ ਮੰਗਵਿਦਰ ਸਿੰਘ ਖਾਪਰਖੇੜੀ ਮੈਂਬਰ ਸ਼੍ਰੋਮਣੀ ਕਮੇਟੀ ਗੁਰਿੰਦਰ ਪਾਲ ਸਿੰਘ ਲਾਲੀ ਰਣੀਕੇ ਸਮੇਤ ਹੋਰ ਮਹਾਨ ਸ਼ਖਸੀਅਤਾਂ ਹਾਜ਼ਰੀ ਭਰ ਰਹੀਆਂ।