Total views : 5504785
ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਸੁਖਮਿੰਦਰ ਸਿੰਘ ਗੰਡੀ ਵਿੰਡ
ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਬੁੱਧਵਾਰ ਨੂੰ ਪਨਸਪ ਦੇ ਜਨਰਲ ਮੈਨੇਜਰ ਨਵੀਨ ਕੁਮਾਰ ਗਰਗ ਵਿਰੁੱਧ ਸੂਬਾ ਸਰਕਾਰ ਵੱਲੋਂ ਲਾਗੂ ਕੀਤੀ ਆਟਾ-ਦਾਲ ਸਕੀਮ ਵਿੱਚ ਘਪਲੇਬਾਜ਼ੀ ਕਰਨ ਦੇ ਦੋਸ਼ ਹੇਠ ਮੁਕੱਦਮਾ ਦਰਜ ਕੀਤਾ ਹੈ।
ਇਹ ਪ੍ਰਗਟਾਵਾ ਕਰਦਿਆਂ ਅੱਜ ਇੱਥੇ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਇਸ ਘਪਲੇ ਬਾਰੇ ਬਿਊਰੋ ਨੇ ਜਾਂਚ ਦੌਰਾਨ ਪਾਇਆ ਕਿ ਸਾਲ 2015-16 ਵਿੱਚ ਆਟਾ ਦਾਲ
ਸਕੀਮ ਅਧੀਨ ਆਟਾ-ਦਾਲ ਦੀ ਵੰਡ ਦੌਰਾਨ ਨਵੀਨ ਕੁਮਾਰ ਨੇ ਸਰਕਾਰੀ ਖ਼ਜਾਨੇ ਨੂੰ ਸਿੱਧਾ-ਸਿੱਧਾ 2,20,52,042 ਰੁਪਏ ਦਾ ਖ਼ੋਰਾ ਲਾਇਆ ਹੈ। ਉਸ ਨੇ ਇਸ ਸਕੀਮ ਤਹਿਤ ਯੂਕੋ ਬੈਂਕ ਦੇ ਖਾਤੇ ਵਿੱਚ 43,74,98,681 ਰੁਪਏ ਜਮ੍ਹਾਂ ਕਰਵਾਉਣ ਦੀ ਬਜਾਏ ਸਿਰਫ਼ 38,38,88,711 ਰੁਪਏ ਹੀ ਜਮ੍ਹਾਂ ਕਰਵਾਏ। ਇਸ ਤਰ੍ਹਾਂ ਉਕਤ ਦੋਸ਼ੀ ਨੇ ਪਨਸਪ ਦੇ ਹੋਰ ਮੁਲਾਜਮਾਂ ਨਾਲ ਗੰਢ-ਤੁਪ ਕਰਕੇ 5,36,09,979 ਰੁਪਏ ਦਾ ਗਬਨ ਕੀਤਾ ਹੈ।
ਬੁਲਾਰੇ ਨੇ ਅੱਗੇ ਦੱਸਿਆ ਕਿ ਦੋਸ਼ੀ ਨਵੀਨ ਕੁਮਾਰ ਨੇ ਪਨਸਪ ਵਿੱਚ ਆਪਣੇ ਕਾਰਜਕਾਲ ਦੌਰਾਨ ਪੰਜਾਬ ਦੇ ਨਿਰਧਾਰਤ ਸੇਵਾ ਨਿਯਮਾਂ ਨੂੰ ਅਣਗੌਲਿਆਂ ਕਰਦੇ ਹੋਏ ਵਿਭਾਗ ਦੇ ਵੱਖ-ਵੱਖ ਮੁਲਾਜਮਾਂ ਨੂੰ ਜਾਰੀ ਕੀਤੀਆਂ ਚਾਰਜਸ਼ੀਟਾਂ ਰਫਾ ਦਫਾ ਕੀਤੀਆਂ, ਜਿਸ ਨਾਲ ਸੂਬਾ ਸਰਕਾਰ ਨੂੰ 64,64,36,854 ਰੁਪਏ ਦਾ ਨੁਕਸਾਨ ਹੋਇਆ।
ਉਨ੍ਹਾਂ ਦੱਸਿਆ ਕਿ ਪੜਤਾਲ ਦੌਰਾਨ ਇਹ ਗੱਲ ਵੀ ਸਾਹਮਣੇ ਆਈ ਹੈ ਕਿ ਨਵੀਨ ਕੁਮਾਰ ਕੋਲ ਪਨਸਪ ਦੇ ਮੈਨੇਜਰ ਵਜੋਂ ਚੁਣੇ ਜਾਣ ਲਈ ਲੋੜੀਂਦੀ ਯੋਗਤਾ ਅਤੇ ਤਜਰਬਾ ਵੀ ਨਹੀਂ ਸੀ ਪਰ ਫਿਰ ਉਹ ਮੈਨੇਜਰ ਵਜੋਂ ਚੁਣੇ ਜਾਣ ਵਿੱਚ ਸਫ਼ਲ ਰਿਹਾ ਜਦਕਿ ਬਾਕੀ ਉਮੀਦਵਾਰਾਂ ਨੂੰ ਅਯੋਗ ਕਰਾਰ ਦੇ ਦਿੱਤਾ ਗਿਆ।
ਇਸ ਸਬੰਧੀ ਵਿਜੀਲੈਂਸ ਬਿਊਰੋ ਵੱਲੋਂ ਐਫ.ਆਈ.ਆਰ. ਨੰ. 25 ਮਿਤੀ 22-11-2022 ਤਹਿਤ ਵਿਜੀਲੈਂਸ ਬਿਊਰੋ ਥਾਣਾ, ਉਡਣ ਦਸਤਾ-1, ਐਸ.ਏ.ਐਸ. ਨਗਰ ਵਿਖੇ ਆਈ.ਪੀ.ਸੀ. ਦੀ ਧਾਰਾ 409, 420, 465, 468, 471 ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 13(1) (ਏ) ਅਤੇ 13(2) ਤਹਿਤ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਇਸ ਮਾਮਲੇ ਦੀ ਹੋਰ ਜਾਂਚ ਜਾਰੀ ਹੈ ਅਤੇ ਉਕਤ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਨ ਲਈ ਟੀਮਾਂ ਭੇਜ ਦਿੱਤੀਆਂ ਗਈਆਂ ਹਨ।
ਵਿਜੀਲੈਂਸ ਵਲੋਂ ਮੋਟਰ ਵਹੀਕਲ ਇੰਸਪੈਕਟਰ ਦਾ ਭਗੌੜਾ ਕਰਿੰਦਾ ਗ੍ਰਿਫਤਾਰ
ਮੋਟਰ ਵਹੀਕਲ ਇੰਸਪੈਕਟਰ ਦੀ ਮਿਲੀਭੁਗਤ ਨਾਲ ਬਿਨ੍ਹਾਂ ਜਾਂਚ ਕਰਵਾਏ ਜਾਰੀ ਕਰਦੇ ਸੀ ਗੱਡੀਆਂ ਦੇ ਫਿਟਨੈਸ ਸਰਟੀਫਿਕੇਟ
ਵਿਜੀਲੈ਼ਸ ਬਿਓਰੋ ਪੰਜਾਬ ਵਲੋਂ ਪਿਛਲੇ ਦਿਨੀਂ ਮੋਟਰ ਵਹੀਕਲ ਇੰਸਪੈਕਟਰ, (ਐਮ.ਵੀ.ਆਈ.) ਜਲੰਧਰ ਦਫਤਰ ਵਿੱਚ ਕੀਤੀ ਗਈ ਅਚਨਚੇਤ ਚੈਕਿੰਗ ਦੌਰਾਨ ਉਥੋਂ ਦੇ ਐਮ.ਵੀ.ਆਈ. ਨਰੇਸ਼ ਕਲੇਰ ਵੱਲੋਂ ਪ੍ਰਾਈਵੇਟ ਏਜੰਟਾਂ ਨਾਲ ਮਿਲੀਭੁਗਤ ਕਰਕੇ ਵੱਡੀ ਪੱਧਰ ਤੇ ਕੀਤੇ ਜਾ ਰਹੇ ਸੰਗਠਿਤ ਭ੍ਰਿਸ਼ਟਚਾਰ ਦਾ ਪਰਦਾਫਾਸ਼ ਕਰਦੇ ਹੋਏ ਮੁਕੱਦਮਾ ਦਰਜ ਕੀਤਾ ਗਿਆ ਸੀ। ਇਸ ਮਾਮਲੇ ਵਿੱਚ 7 ਨਾਮਜਦ ਦੋਸ਼ੀ ਫਰਾਰ ਚੱਲ ਰਹੇ ਸਨ ਜਿੰਨਾ ਵਿਚੋਂ ਅੱਜ ਦੋਸ਼ੀ ਸੁਰਜੀਤ ਸਿੰਘ, ਪ੍ਰਾਈਵੇਟ ਏਜੰਟ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਹ ਏਜੰਟ ਉਕਤ ਐਮ.ਵੀ.ਆਈ., ਜਲੰਧਰ ਨਾਲ ਮਿਲੀ ਭੁਗਤ ਕਰਕੇ ਕਮਰਸ਼ੀਅਲ ਅਤੇ ਪ੍ਰਾਈਵੇਟ ਗੱਡੀਆਂ ਨੂੰ ਬਿਨ੍ਹਾਂ ਇੰਸਪੈਕਸ਼ਨ ਕਰਵਾਏ ਮੋਟੀਆਂ ਰਕਮਾਂ ਲੈ ਕੇ ਅਤੇ ਰਿਸ਼ਵਤ ਦਾ ਵੱਡਾ ਹਿੱਸਾ ਨਰੇਸ਼ ਕਲੇਰ ਐਮ.ਵੀ.ਆਈ. ਨੂੰ ਦੇ ਕੇ ਗੱਡੀਆਂ ਦਾ ਫਿਟਨੈਸ ਸਰਟੀਫਿਕੇਟ ਹਸਲ ਕਰਕੇ ਸਰਕਾਰ ਨੂੰ ਚੂਨਾ ਲਾ ਰਹੇ ਸੀ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਵਿਜੀਲੈ਼ਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਨਰੇਸ਼ ਕਲੇਰ ਐਮ.ਵੀ.ਆਈ. ਵੱਲੋਂ ਅਲੱਗ ਅਲੱਗ ਕਿਸਮ ਦੀਆਂ ਗੱਡੀਆਂ ਦੀ ਪਾਸਿੰਗ ਬਿਨ੍ਹਾਂ ਇੰਸਪੈਕਸ਼ਨ ਕੀਤੇ ਹੀ ਰਿਸ਼ਵਤ ਲੈ ਕੇ ਫਿਟਨੈਸ ਸਰਟੀਫਿਕੇਟ ਜਾਰੀ ਕਰ ਦਿੱਤਾ ਜਾਂਦਾ ਸੀ।
ਇਸ ਸਬੰਧ ਵਿੱਚ ਵਿਜੀਲੈਂਸ ਬਿਉਰੋ, ਜਲੰਧਰ ਵੱਲੋਂ ਪੁਖਤਾ ਸਬੂਤਾਂ ਦੇ ਅਧਾਰ ਤੇ ਮੁਕੱਦਮਾ ਨੰਬਰ 14 ਮਿਤੀ 23.08.2022 ਨੂੰ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7, 7ਏ ਅਤੇ ਆਈਪਸੀ ਦੀ ਧਾਰਾ 420, 120-ਬੀ ਤਹਿਤ ਥਾਣਾ ਵਿਜੀਲੈਂਸ ਬਿਉਰੋ, ਰੇਂਜ ਜਲੰਧਰ ਵਿਖੇ ਦਰਜ ਕਰਕੇ ਉਕਤ ਦੋਸ਼ੀ ਨਰੇਸ਼ ਕੁਮਾਰ ਕਲੇਰ, ਰਾਮਪਾਲ ਉਰਫ ਰਾਧੇ ਪ੍ਰਾਈਵੇਟ ਏਜੰਟ, ਮੋਹਨ ਲਾਲ ਉਰਫ ਕਾਲੂ ਅਤੇ ਪਰਮਜੀਤ ਸਿੰਘ ਬੇਦੀ (ਸਾਰੇ ਪ੍ਰਾਈਵੇਟ ਏਜੰਟ) ਨੂੰ ਪਹਿਲਾਂ ਹੀ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ। ਬਾਕੀ ਫਰਾਰ ਦੋਸ਼ੀਆਂ ਨੂੰ ਗ੍ਰਿਫਤਾਰ ਕਰਨ ਲਈ ਵਿਜੀਲੈਂਸ ਬਿਉਰੋ ਵੱਲੋਂ ਕਾਰਵਾਈ ਕੀਤੀ ਜਾ ਰਹੀ ਹੈ।