ਨਹੀ ਰੁਕ ਰਿਹਾ ਮਾਲ ਵਿਭਾਗ ਵਿੱਚ ਭ੍ਰਿਸ਼ਟਾਚਾਰ ! ਵਿਜੀਲੈਂਸ ਬਿਊਰੋ ਵਲੋ 10,000 ਰੁਪਏ ਦੀ ਰਿਸ਼ਵਤ ਲੈਦਾਂ ਪਟਵਾਰੀ ਰੰਗੇ ਹੱਥੀ ਕਾਬੂ, ਗਿਰਦਾਵਰ ਤੇ ਹੋਇਆ ਪਰਚਾ ਦਰਜ

4673995
Total views : 5504865

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਸੁਖਮਿੰਦਰ ਸਿੰਘ ਗੰਡੀ ਵਿੰਡ

ਜਿਲਾ ਤਰਨ ਤਾਰਨ ਦੀ ਸਬ ਤਹਿਸੀਲ ਝਬਾਲ ਦੇ ਇਕ ਕਾਨੂੰਗੋ  ਨੂੰ ਰਿਸ਼ਵਤ ਲੈਦਿਆਂ ਵਿਜੀਲੈਂਸ  ਵਲੋ ਕਾਬੂ ਕੀਤੇ ਜਾਣ ਤੋ ਬਾਅਦ ਜਿਲਾ ਜਿਲਾ ਹੁਸ਼ਿਆਰਪੁਰ ਦੀ ਤਹਿਸੀਲ ਦਸੂਹਾ ਵਿਖੇ ਤਾਇਨਾਤ ਮਾਲ ਪਟਵਾਰੀ ਲਖਬੀਰ ਸਿੰਘ ਨੂੰ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ। ਇਸ ਮਾਮਲੇ ਵਿੱਚ ਗਿਰਦਾਵਰ ਤੇਜਿੰਦਰ ਸਿੰਘ ਗੋਲਡੀ ਨੂੰ ਵੀ ਨਾਮਜ਼ਦ ਕੀਤਾ ਗਿਆ ਹੈ ਅਤੇ ਜਲਦ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪਟਵਾਰੀ ਨੂੰ ਜੁਗਰਾਜ ਸਿੰਘ ਵਾਸੀ ਪਿੰਡ ਉਸਮਾਨ ਸ਼ਹੀਦ, ਤਹਿਸੀਲ ਦਸੂਹਾ ਦੀ ਸ਼ਿਕਾਇਤ ’ਤੇ ਗ੍ਰਿਫਤਾਰ ਕੀਤਾ ਗਿਆ ਹੈ।


ਇਸ ਸਬੰਧੀ ਹੋਰ ਜਾਣਕਾਰੀ ਦਿੰਦੇ ਹੋਏ ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਕਤ ਪਟਵਾਰੀ ਅਤੇ ਗਿਰਦਾਵਰ ਉਸਦੀ ਜੱਦੀ ਖੇਤੀਯੋਗ ਜ਼ਮੀਨ ਦੀ ਤਕਸੀਮ ਅਤੇ ਨਿਸ਼ਾਨਦੇਹੀ ਕਰਨ ਲਈ 10,000 ਰੁਪਏ ਦੀ ਰਿਸ਼ਵਤ ਦੀ ਮੰਗ ਕਰ ਰਹੇ ਹਨ।ਉਸਦੀ ਸ਼ਿਕਾਇਤ ਦੀ ਪੜਤਾਲ ਕਰਨ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਦੋਸ਼ੀ ਪਟਵਾਰੀ ਨੂੰ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਅਤੇ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਉਸ ਕੋਲੋਂ ਰਿਸ਼ਵਤ ਦੀ ਰਾਸ਼ੀ ਨੂੰ  ਬਰਾਮਦ ਕੀਤਾ ਗਿਆ ਹੈ।ਉਨ੍ਹਾਂ ਦੱਸਿਆ ਕਿ ਦੋਵਾਂ ਦੋਸ਼ੀਆਂ ਖਿਲਾਫ ਵਿਜੀਲੈਂਸ ਬਿਓਰੋ ਦੇ ਥਾਣਾ ਜਲੰਧਰ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ  ਗਈ ਹੈ।

Share this News