ਸਾਬਕਾ ਡਿਪਟੀ ਉਪ ਮੁੱਖ ਮੰਤਰੀ ਓ.ਪੀ ਸੋਨੀ ਭਲਕੇ 10 ਵਜੇ ਵਿਜੀਲੈਸ ਬਿਊਰੋ ਅੰਮ੍ਰਿਤਸਰ ਕੋਲ ਹੋਣਗੇ ਪੇਸ਼

4673993
Total views : 5504862

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਅੰਮ੍ਰਿਤਸਰ/ਗੁਰਨਾਮ ਸਿੰਘ ਲਾਲੀ

ਪਿਛਲੀ ਕਾਂਗਰਸ ਸਰਕਾਰ ਸਮੇਂ ਦੌਰਾਨ ਉਪ ਮੁੱਖ ਮੰਤਰੀ ਦਾ ਅਹੁਦਾ ਸੰਭਾਲ ਚੁੱਕੇ ਓਮ ਪ੍ਰਕਾਸ਼ ਸੋਨੀ ਨੂੰ ਵਿਜੀਲੈਂਸ ਵਿਭਾਗ ਨੇ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ਾਂ ਤਹਿਤ ਸੰਮਨ ਜਾਰੀ ਕੀਤਾ ਹੈ।

ਮਾਮਲਾ ਆਮਦਨ ਸਰੋਤਾਂ ਤੋ ਵੱਧ ਜਾਇਦਾਦ ਬਨਾਉਣ ਦਾ

ਇਥੇ ਦੱਸਣਯੋਗ ਹੈ ਕਿ ਸਾਬਕਾ ਉਪ ਮੁੱਖ ਮੰਤਰੀ ਵੀ ਕਾਂਗਰਸ ਸਰਕਾਰ ਸਮੇਂ ਕਈ ਅਹਿਮ ਅਹੁਦਿਆਂ ‘ਤੇ ਮੰਤਰੀ ਰਹਿ ਚੁੱਕੇ ਹਨ। ਇਸ ਸਬੰਧੀ ਐਸਐਸਪੀ ਵਰਿੰਦਰ ਸਿੰਘ ਨੇ ਦੱਸਿਆ ਕਿ ਚੰਡੀਗੜ੍ਹ ਵਿਜੀਲੈਂਸ ਬਿਊਰੋ ਨੂੰ 8 ਨਵੰਬਰ ਨੂੰ ਕਿਸੇ ਵਲੋ ਸ਼ਕਾਇਤ ਦਰਜ ਕਰਾਈ ਗਈ ਸੀ ਕਿ ਕਾਂਗਰਸ ਦੇ ਇਸ ਸੀਨੀਅਰ ਆਗੂ ਤੇ ਮੰਤਰੀ ਅਤੇ ਉਪ ਮੁੱਖ ਮੰਤਰੀ ਰਹਿ ਚੁੱਕੇ ਓ.ਪੀ ਸੋਨੀ ਨੇ ਆਮਦਨ ਸਰੋਤਾਂ ਤੋ ਵੱਧ ਜਾਇਦਾਦ ਬਣਾਈ ਹੈ, ਜਿਸ ਦੀ ਜਾਂਚ ਵਿਜੀਲੈਸ ਬਿਊਰੋ ਅੰਮ੍ਰਿਤਸਰ ਪਾਸ ਆਉਣ ਉਪਰੰਤ ਸ੍ਰੀ ਸੋਨੀ ਨੂੰ ਪੁਛਗਿੱਛ ਲਈ ਭਲਕੇ 26 ਨਵੰਬਰ ਨੂੰ ਸਵੇਰੇ 10 ਵਜੇ ਬਿਊਰੋ ਦੇ ਅੰਮ੍ਰਿਤਸਰ ਸਥਿਤ ਦਫਤਰ ਬੁਲਾਇਆ ਗਿਆ ਹੈ, ਉਨਾਂ ਨੇ ਸ਼ਕਾਇਤ ਕਰਤਾ ਦਾ ਨਾਮ ਦੱਸਣ ਤੋ ਗੁਰੇਜ ਕਰਦਿਆਂ ਕਿਹਾ ਕਿ ਜਾਂਚ ਤੋ ਬਾਅਦ ਸਭ ਸ਼ਪਸਟ ਹੋ ਜਾਏਗਾ।ਜਿਕਰਯੋਗ ਹੈ ਕਿ 2007 ਦੀਆਂ ਵਿਧਾਨ ਸਭਾ ਚੋਣਾਂ ਮੌਕੇ ਸੋਨੀ ਨੇ ਆਪਣੀ ਚੱਲ-ਅਚੱਲ ਜਾਇਦਾਦ 1.94 ਕਰੋੜ ਦੀ ਦੱਸੀ ਜੋ ਕਿ ਲੰਘੀਆਂ 2022 ਦੀਆਂ ਚੋਣਾਂ ਮੌਕੇ ਵਧ ਕੇ 27.98 ਕਰੋੜ ਦੀ ਹੋ ਗਈ ਹੈ। 2009 ਦੀ ਲੋਕ ਸਭਾ ਚੋਣ ਮੌਕੇ ਸੋਨੀ ਦੀ ਜਾਇਦਾਦ 3.80 ਕਰੋੜ ਰੁਪਏ ਸੀ। ਲੰਘੀ ਕਾਂਗਰਸੀ ਹਕੂਮਤ ਸਮੇਂ ਸਭ ਤੋਂ ਵੱਧ ਜਾਇਦਾਦ ਵਧੀ ਹੈ ਅਤੇ ਇਸ ਵਿਚ ਕਰੀਬ 10 ਕਰੋੜ ਦਾ ਵਾਧਾ ਹੋਇਆ ਜਦਕਿ ਕਰਜ਼ਾ ਇਕਦਮ ਘਟਿਆ ਹੈ।

Share this News