Total views : 5505191
ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਅੰਮ੍ਰਿਤਸਰ /ਗੁਰਨਾਮ ਸਿੰਘ ਲਾਲੀ
ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਹੋਈ। ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ, ਤਖ਼ਤ ਸ੍ਰੀ ਪਟਨਾ ਸਾਹਿਬ ਤੋਂ ਭਾਈ ਸੁਖਦੇਵ ਸਿੰਘ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਗਿਆਨੀ ਗੁਰਮਿੰਦਰ ਸਿੰਘ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਮਲਕੀਤ ਸਿੰਘ ਸ਼ਾਮਲ ਹੋਏ। ਸੁੱਚਾ ਸਿੰਘ ਲੰਗਾਹ ਨੇ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਪੇਸ਼ ਹੋ ਕੇ ਪਰਾਈ ਇਸਤਰੀ ਨਾਲ ਗਮਨ ਤੇ ਬਜਰ ਕੁੁਰਾਇਤ ਕਬੂਲ ਲਈ ਹੈ।
ਸਿੰਘ ਸਾਹਿਬਾਨ ਨੇ ਲੰਗਾਹ ਨੂੰ ਤਨਖ਼ਾਹੀਆ ਕਰਾਰ ਦਿੰਦੇ ਹੋਏ 21 ਦਿਨ ਦੀ ਸੇਵਾ ਲਗਾਈ ਹੈ। 1 ਘੰਟਾ ਕੀਰਤਨ ਪਰਿਕਰਮਾ ‘ਚ ਕੀਰਤਨ ਸਰਵਨ ਕਰਨ, 1 ਪਾਠ ਜਪੁਜੀ ਸਾਹਿਬ, 1 ਘੰਟਾ ਬਰਤਨ ਸਾਫ ਕਰਨ ਆਦਿ ਸੇਵਾ ਲਗਾਈ ਹੈ। ਲੰਗਾਹ ਦੇ 5 ਸਾਲ ਲਈ ਗੁਰਦੁਆਰਾ ਕਮੇਟੀ ਦੇ ਮੈਂਬਰ ਬਣਨ ‘ਤੇ ਰੋਕ ਲਗਾ ਦਿੱਤੀ ਗਈ ਹੈ। ਹਾਲਾਂਕਿ ਸਿੰਘ ਸਾਹਿਬਾਨ ਨੇ ਇਹ ਵੀ ਸਪੱਸ਼ਟ ਕੀਤਾ ਕਿ ਉਹ ਸਿਆਸੀ ਤੌਰ ‘ਤੇ ਵਿਚਰ ਸਕਦੇ ਹਨ।
, ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਚੀਨ ‘ਚੋਂ ਛਪਾਈ ਕਰਵਾਉਣ ਦੇ ਮਾਮਲੇ ‘ਚ ਰਾਜਵੰਤ ਸਿੰਘ, ਭਜਨੀਕ ਸਿੰਘ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਪੇਸ਼ ਹੋਏ। ਅਮਰੀਕਾ ‘ਚ ਥਮਿੰਦਰ ਸਿੰਘ ਵੱਲੋਂ ਪਾਵਨ ਸਰੂਪਾਂ ਦੀ ਛਪਾਈ ਦੇ ਮਾਮਲੇ ‘ਚ ਗੁਰਦਰਸ਼ਨ ਸਿੰਘ ਨੇ ਲਿਖਤੀ ਰੂਪ ‘ਚ ਮਾਫ਼ੀਨਾਮਾ ਭੇਜਿਆ। ਇਨ੍ਹਾਂ ਉੱਪਰ ਪਾਵਨ ਸਰੂਪਾਂ ਨੂੰ ਡੱਬਿਆਂ ‘ਚ ਪੈਕ ਕਰ ਕੇ ਪਾਰਸਲ ਕਰਾਉਣ ਦਾ ਦੋਸ਼ ਹੈ। ਪੰਜ ਸਿੰਘ ਸਾਹਿਬਾਨ ਨੇ ਰਾਜਵੰਤ ਸਿੰਘ, ਭਜਨੀਕ ਸਿੰਘ ਤੇ ਗੁਰਦਰਸ਼ਨ ਸਿੰਘ ਨੂੰ ਤਨਖਾਹੀਆਂ ਕਰਾਰ ਦਿੱਤਾ ਹੈ।