Total views : 5505084
Total views : 5505084
ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਸੁਖਮਿੰਦਰ ਸਿੰਘ ‘ਗੰਡੀ ਵਿੰਡ’
ਪੰਜਾਬ ਸਰਕਾਰ ਗੰਨ ਕਲਚਰ ਨੂੰ ਪ੍ਰਮੋਟ ਕਰਨ ਵਾਲਿਆਂ ਖਿਲਾਫ ਐਫ.ਆਈ.ਆਰ ਦਰਜ ਕਰ ਰਹੀ ਸੀ ਜਿਸ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਡੀਜੀਪੀ ਗੌਰਵ ਯਾਦਵ ਨੂੰ ਨਿਰਦੇਸ਼ ਜਾਰੀ ਕੀਤੇ ਹਨ। ਇਸ ਵਿਚ ਮੁੱਖ ਮੰਤਰੀ ਮਾਨ ਨੇ ਕਿਹਾ ਹੈ ਕਿ ਅਗਲੇ ਤਿੰਨ ਦਿਨਾਂ ਤੱਕ ਕੋਈ ਵੀ ਐੱਫਆਈਆਰ ਦਰਜ ਨਾ ਕੀਤੀ ਜਾਵੇ।
ਇਸ ਦੀ ਜਾਣਕਾਰੀ ਡੀਜੀਪੀ ਗੌਰਵ ਯਾਦਵ ਵੱਲੋਂ ਟਵੀਟ ਕਰਕੇ ਦਿੱਤੀ ਗਈ ਹੈ। ਟਵੀਟ ਵਿਚ ਅਪੀਲ ਕੀਤੀ ਗਈ ਹੈ ਕਿ- ਅਗਲੇ 72 ਘੰਟਿਆਂ ਵਿੱਚ ਆਪਣੇ ਸੋਸ਼ਲ ਮੀਡੀਆ ਹੈਂਡਲ ਤੋਂ ਕਿਸੇ ਵੀ ਇਤਰਾਜ਼ਯੋਗ ਸਮੱਗਰੀ ਨੂੰ ਸਵੈ-ਇੱਛਾ ਨਾਲ ਹਟਾ ਲਿਆ ਜਾਵੇ।