ਥਾਣਾ ਦਿਆਲਪੁਰਾ ਦੇ ਮਾਲਖਾਨਾ ਤੋਂ 12 ਲਾਇਸੈਂਸੀ ਹਥਿਆਰ, 7 ਲੱਖ ਰੁਪਏ ਦੀ ਡਰੱਗ ਮਨੀ ਤੇ ਸੈਂਕੜੇ ਸਰਕਾਰੀ ਕਾਰਤੂਸ ਗ਼ਾਇਬ!ਮੁਣਸ਼ੀ ਖਿਲਾਫ ਐਫ.ਆਈ.ਆਰ ਕੀਤੀ ਦਰਜ

4674324
Total views : 5505419

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਬਠਿੰਡਾ /ਬੀ.ਐਨ.ਈ ਬਿਊਰੋ

ਥਾਣਾ ਦਿਆਲਪੁਰਾ ਦੇ ਮਾਲਖਾਨਾ ਤੋਂ 12 ਲਾਇਸੈਂਸੀ ਹਥਿਆਰ, 7 ਲੱਖ ਰੁਪਏ ਦੀ ਡਰੱਗ ਮਨੀ ਤੇ ਸੈਂਕੜੇ  ਸਰਕਾਰੀ ਕਾਰਤੂਸ ਗ਼ਾਇਬ ਹੋਣ ਦੇ ਮਾਮਲੇ ’ਚ ਸੱਤ ਮਹੀਨਿਆਂ ਦੀ ਜਾਂਚ ਤੋਂ ਬਾਅਦ ਆਖ਼ਰਕਾਰ ਬਠਿੰਡਾ ਪੁਲਿਸ ਨੇ ਥਾਣਾ ਦਿਆਲਪੁਰਾ ਦੇ ਤਤਕਾਲੀ ਮੁਨਸ਼ੀ ਤੇ ਹੈੱਡ ਕਾਂਸਟੇਬਲ ਸੰਦੀਪ ਸਿੰਘ ਨੂੰ ਦੋਸ਼ੀ ਕਰਾਰ ਦਿੱਤਾ ਹੈ। ਆਈਪੀਸੀ ਦੀ ਧਾਰਾ 409 ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।

ਇਹ ਐੱਫਆਈਆਰ ਪੁਲਿਸ ਨੇ ਮਾਮਲੇ ਦੀ ਜਾਂਚ ਲਈ ਗਠਿਤ ਐੱਸਆਈਟੀ ਦੀ ਜਾਂਚ ਰਿਪੋਰਟ ਦੇ ਆਧਾਰ ’ਤੇ ਕੀਤੀ ਹੈ। ਹਾਲਾਂਕਿ ਮੁਲਜ਼ਮ ਮੁਨਸ਼ੀ ਸੰਦੀਪ ਸਿੰਘ ਫ਼ਰਾਰ ਹੈ, ਜਿਸ ਨੂੰ ਵਿਭਾਗ ਵੱਲੋਂ ਪਹਿਲਾਂ ਹੀ ਮੁਅੱਤਲ ਕੀਤਾ ਜਾ ਚੁੱਕਾ ਹੈ, ਪਰ ਐਤਵਾਰ ਨੂੰ ਐੱਫਆਈਆਰ ਦਰਜ ਕਰ ਕੇ ਪੁਲਿਸ ਨੇ ਉਸ ਦੀ ਗ੍ਰਿਫ਼ਤਾਰੀ ਲਈ ਯਤਨ ਸ਼ੁਰੂ ਕਰ ਦਿੱਤੇ ਹਨ। ਇਸ ਮਾਮਲੇ ਦੀ ਪੁਸ਼ਟੀ ਕਰਦਿਆਂ ਐੱਸਐੱਸਪੀ ਜੇ. ਇਲਨਚੇਜ਼ੀਅਨ ਨੇ ਦੱਸਿਆ ਕਿ ਮੁਲਜ਼ਮ ਮੁਨਸ਼ੀ ਸੰਦੀਪ ਸਿੰਘ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ। ਪੁਲਿਸ ਦੀਆਂ ਟੀਮਾਂ ਉਸ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕਰ ਰਹੀਆਂ ਹਨ।

ਦੱਸ ਦੇਈਏ ਕਿ ਜਦੋਂ ਤੋਂ ਥਾਣੇ ’ਚੋਂ ਹਥਿਆਰ ਗ਼ਾਇਬ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ, ਉਦੋਂ ਤੋਂ ਉਕਤ ਮੁਨਸ਼ੀ ਡਿਊਟੀ ਤੋਂ ਗ਼ੈਰਹਾਜ਼ਰ ਚੱਲ ਰਿਹਾ ਹੈ।

ਮਾਮਲੇ ਦੀ ਜਾਂਚ ਲਈ ਬਣਾਈ ਗਈ ਐੱਸਆਈਟੀ ਨੇ ਸ਼ਨਿਚਰਵਾਰ ਨੂੰ ਆਪਣੀ ਜਾਂਚ ਰਿਪੋਰਟ ਐੱਸਐੱਸਪੀ ਨੂੰ ਸੌਂਪ ਦਿੱਤੀ ਸੀ। ਉਕਤ ਰਿਪੋਰਟ ਦੇ ਆਧਾਰ ’ਤੇ ਐੱਸਐੱਸਪੀ ਦੇ ਹੁਕਮਾਂ ’ਤੇ ਮੁਲਜ਼ਮ ਖ਼ਿਲਾਫ਼ ਦਿਆਲਪੁਰਾ ਥਾਣੇ ’ਚ ਐਤਵਾਰ ਨੂੰ ਕੇਸ ਦਰਜ ਕੀਤਾ ਗਿਆ ਹੈ।

Share this News