ਸਾਬਕਾ ਉੱਪ ਮੁੱਖ ਮੰਤਰੀ ਸੋਨੀ ਭਲਕੇ ਵਿਜੀਲੈਂਸ ਸਾਹਮਣੇ ਹੋਣਗੇ ਪੇਸ਼

4674265
Total views : 5505336

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਅੰਮ੍ਰਿਤਸਰ /ਗੁਰਨਾਮ ਸਿੰਘ ਲਾਲੀ 

ਪੰਜਾਬ ਦੇ ਸਾਬਕਾ ਡਿਪਟੀ ਮੁੱਖ ਮੰਤਰੀ ਤੇ ਮਾਝੇ ਦੇ ਕੱਦਾਵਰ ਕਾਂਗਰਸੀ  ਨੇਤਾ ਓਮ ਪ੍ਰਕਾਸ਼ ਸੋਨੀ ਨੂੰ ਵਿਜੀਲੈਂਸ ਨੇ ਭਲਕੇ ਮੰਗਲਵਾਰ 10 ਵਜੇ ਅੰਮ੍ਰਿਤਸਰ ਬਿਊਰੋ ਰੇਂਜ ਦੇ ਦਫਤਰ ਅੰਮ੍ਰਿਤਸਰ ਵਿਖੇ ਆਪਣਾ ਪੱਖ ਰੱਖਣ ਲਈ ਬੁਲਾਇਆ ਹੈ।  ਇਸ ਦੀ ਪੁਸ਼ਟੀ ਕਰਦਿਆਂ  ਵਿਜੀਲੈਂਸ ਦੇ ਐਸ.ਐਸ.ਪੀ ਵਰਿੰਦਰ ਸਿੰਘ ਨੇ ਦੱਸਿਆ ਕਿ ਸੋਨੀ ਨੂੰ ਭਲਕੇ ਬੁਲਾਇਆ ਗਿਆ ਹੈ ।

ਇਸ ਤੋ ਪਹਿਲਾਂ ਓਪੀ ਸੋਨੀ ਨੂੰ ਵਿਜੀਲੈਂਸ ਨੇ ਬੀਤੇ ਸ਼ਨੀਵਾਰ ਨੂੰ ਆਪਣਾ ਪੱਖ ਰੱਖਣ ਲਈ ਸੱਦਿਆ ਸੀ ਪਰ ਓਪੀ ਸੋਨੀ ਪੰਜਾਬ ਤੋਂ ਬਾਹਰ ਸਨ, ਜਿਸ ਕਰਕੇ ਸੋਨੀ ਪੇਸ਼ ਨਹੀਂ ਹੋ ਸਕੇ ਪਰ ਕੱਲ ਸੋਨੀ ਨੂੰ ਮੰਗਲਵਾਰ 29 ਨਵੰਬਰ ਨੂੰ ਮੁੜ ਸੱਦਿਆ ਗਿਆ ਹੈ। ਪਤਾ ਲੱਗਾ ਹੈ ਕਿ  ਵਿਜੀਲੈਂਸ ਰੇਂਜ ਅੰਮ੍ਰਿਤਸਰ ਨੇ ਕੁਝ ਸਮਾਂ ਪਹਿਲਾਂ ਓਪੀ ਸੋਨੀ ਦੀ ਆਮਦਨ ਤੇ ਜਾਇਦਾਦ ਦੀ ਪੜਤਾਲ ਸ਼ੁਰੂ ਕੀਤੀ ਸੀ।ਪੰਜਾਬ ਵਿਧਾਨ ਸਭਾ ਦੇ ਸੈਸ਼ਨ ਦੌਰਾਨ ਵੀ ਅੰਮ੍ਰਿਤਸਰ ਦੇ ਸਰਕਟ ਹਾਊਸ ਦੀ ਲੀਜ਼ ਵਾਲੀ ਕੰਪਨੀ ਦਾ ਨਾਂ ਸੋਨੀ ਪਰਿਵਾਰ ਨਾਲ ਜੁੜਦੇ ਹੋਣ ਦਾ ਮੁੱਦਾ ਉੱਠਿਆ ਸੀ। ਇਸ ਦੀ ਪੜਤਾਲ ਕਰਾਏ ਜਾਣ ਦਾ ਸਰਕਾਰ ਨੇ ਭਰੋਸਾ ਦਿੱਤਾ ਸੀ। ਇਸੇ ਤਰ੍ਹਾਂ ਕੋਵਿਡ ਮਹਾਮਾਰੀ ਦੌਰਾਨ ਖਰੀਦੇ ਸੈਨੀਟਾਈਜ਼ਰਾਂ ਦਾ ਮਾਮਲਾ ਵੀ ਉੱਠਿਆ ਸੀ।

ਉਸ ਵਕਤ ਓਪੀ ਸੋਨੀ ਸਿਹਤ ਮੰਤਰੀ ਸੀ ਜਿਨ੍ਹਾਂ ’ਤੇ ਇਹ ਉਂਗਲ ਉੱਠੀ ਸੀ ਕਿ ਸੈਨੀਟਾਈਜ਼ਰ ਤਿੰਨ ਗੁਣਾ ਵੱਧ ਕੀਮਤ ’ਤੇ ਖਰੀਦੇ ਗਏ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਦੀ ਰਿਪੋਰਟ ਵੀ ਉਸ ਵੇਲੇ ਮੰਗੀ ਸੀ।ਪੜਤਾਲ ਪੂਰੀ ਹੋਣ ਮਗਰੋਂ ਹੁਣ ਸੋਨੀ ਨੂੰ ਅੰਮ੍ਰਿਤਸਰ ਦੇ ਐਸਐਸਪੀ ਵਿਜੀਲੈਂਸ ਨੇ ਤਲਬ ਕੀਤਾ ਹੈ। ਵਿਜੀਲੈਂਸ ਬਿਊਰੋ ਇਸ ਕੇਸ ਦੀ ਗੁਪਤ ਤਰੀਕੇ ਨਾਲ ਪੜਤਾਲ ਕਰਨ ਵਿੱਚ ਜੁਟੀ ਹੋਈ ਸੀ।

Share this News