ਆਈ.ਏ.ਐਸ ਅਧਿਕਾਰੀ ਕੋਮਲ ਮਿੱਤਲ ਨੇ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਵਜੋਂ ਸੰਭਾਲਿਆ ਅਹੁਦਾ

4674262
Total views : 5505330

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਸੁਖਮਿੰਦਰ ਸਿੰਘ ‘ਗੰਡੀ ਵਿੰਡ’

2014 ਬੈਚ ਦੀ ਆਈ.ਏ.ਐਸ. ਅਫ਼ਸਰ ਕੋਮਲ ਮਿੱਤਲ ਨੇ ਅੱਜ ਹੁਸ਼ਿਆਰਪੁਰ ਵਿਚ ਡਿਪਟੀ ਕਮਿਸ਼ਨਰ ਵਜੋਂ ਆਪਣਾ ਅਹੁਦਾ ਸੰਭਾਲ ਲਿਆ। ਉਨ੍ਹਾਂ ਕੋਲ ਕਮਿਸ਼ਨਰ ਨਗਰ ਨਿਗਮ ਹੁਸ਼ਿਆਰਪੁਰ ਦਾ ਵੀ ਵਾਧੂ ਚਾਰਜ ਰਹੇਗਾ।

ਇਸ ਤੋਂ ਪਹਿਲਾਂ ਉਹ ਖ਼ੁਰਾਕ, ਸਿਵਲ ਸਪਲਾਈ ਤੇ ਖ਼ਪਤਕਾਰ ਮਾਮਲੇ ਵਿਭਾਗ ਵਿਚ ਵਧੀਕ ਸਕੱਤਰ ਵਜੋਂ ਸੇਵਾਵਾਂ ਨਿਭਾਅ ਰਹੇ ਸਨ। ਅਹੁਦਾ ਸੰਭਾਲਣ ਤੋਂ ਪਹਿਲਾਂ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ’ਚ ਪੰਜਾਬ ਪੁਲਿਸ ਦੀ ਟੁਕੜੀ ਵਲੋਂ ਉਨ੍ਹਾਂ ਨੂੰ ਗਾਰਡ ਆਫ਼ ਆਨਰ ਦਿੱਤਾ ਗਿਆ।ਜਿਕਰਯੋਗ ਹੈ ਕਿ ਸ੍ਰੀਮਤੀ ਕੋਮਲ ਮਿੱਤਲ ਨੇ ਗੁਰੂ ਨਗਰੀ ਅੰਮਿਰਸਰ ਦੀ ਨਗਰ ਨਿਗਮ ਦੇ ਕਮਿਸ਼ਨਰ ਵਜੋ ਕਾਫੀ ਸਮਾਂ ਸੇਵਾ ਨਿਭਾਈ ਚੁੱਕੇ ਹਨ ।

Share this News