ਬੀ. ਬੀ .ਕੇ ਡੀ .ਏ .ਵੀ ਕਾਲਜ ਫ਼ਾਰ ਵੂਮੈਨ ਵਿਖੇ ਪੰਜਾਬੀ ਮਾਂ-ਬੋਲੀ ’ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ

4728953
Total views : 5596407

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਅੰਮ੍ਰਿਤਸਰ/ਗੁਰਨਾਮ ਸਿੰਘ ਲਾਲੀ

ਬੀ ਬੀ ਕੇ ਡੀ ਏ ਵੀ ਕਾਲਜ ਫ਼ਾਰ ਵੂਮੈਨ, ਅੰਮ੍ਰਿਤਸਰ ਵਿਖੇ ਉਚੇਰੀ ਸਿੱਖਿਆ ਅਤੇ ਭਾਸ਼ਾ ਵਿਭਾਗ (ਸਿੱਖਿਆ ਸੈੱਲ), ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕਾਲਜ ਦੇ ਭਾਸ਼ਾ ਮੰਚ, ਪੋਸਟ ਗ੍ਰੈਜੂਏਟ, ਪੰਜਾਬੀ ਵਿਭਾਗ ਵੱਲੋਂ ਪ੍ਰਿੰਸੀਪਲ ਡਾ. ਪੁਸ਼ਪਿੰਦਰ ਵਾਲੀਆ ਦੀ ਅਗਵਾਈ ਹੇਠ ਨਵੰਬਰ ਮਹੀਨਾ 2022 ਨੂੰ ਪੰਜਾਬੀ ਮਹੀਨੇ ਵਜੋਂ ਮਨਾਉਂਦਿਆਂ ਪੰਜਾਬੀ ਮਾਂ-ਬੋਲੀ ਨੂੰ ਸਮਰਪਿਤ ਵਿਸ਼ੇਸ਼ ਲੈਕਚਰ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਪ੍ਰਸਿੱਧ ਪੰਜਾਬੀ ਲੇਖਕ ਸ. ਭੁਪਿੰਦਰ ਸਿੰਘ ਸੰਧੂ ਨੇ ਮੁੱਖ ਵਕਤਾ ਵਜੋਂ ਸ਼ਿਰਕਤ ਕੀਤੀ। ਪ੍ਰਿੰਸੀਪਲ ਡਾ. ਪੁਸ਼ਪਿੰਦਰ ਵਾਲੀਆ ਅਤੇ ਪੰਜਾਬੀ ਵਿਭਾਗ ਦੇ ਮੁਖੀ ਡਾ. ਰਾਣੀ ਵਲੋਂ ਆਏ ਹੋਏ ਮਹਿਮਾਨ ਦਾ ਵਾਤਾਵਰਣ ਦੇ ਰੱਖਿਅਕ ਨੰਨ੍ਹੇ ਪੌਧੇ ਦੇ ਕੇ ਸੁਆਗਤ ਕੀਤਾ ਗਿਆ।

ਪ੍ਰਿੰਸੀਪਲ ਡਾ. ਵਾਲੀਆ ਨੇ ਆਪਣੇ ਸੰਬੋਧਨ ਵਿੱਚ ਸਮਾਂ-ਬੋਲੀ ਦੀ ਮਹੱਤਤਾ ਬਾਰੇ ਦਸੱਦਿਆਂ ਵਿਦਿਆਰਥੀਆਂ ਨੂੰ ਕਿਹਾ ਕਿ ਆਪਣੀ ਮਾਤ-ਭਾਸ਼ਾ ਪ੍ਰਤੀ ਸਤਿਕਾਰ ਅਤੇ ਪਿਆਰ ਦੀ ਭਾਵਨਾ ਪੈਦਾ ਕਰਨੀ ਚਾਹੀਦੀ ਹੈ। ਉਹਨਾਂ ਨੇ ਪੰਜਾਬ ਸਰਕਾਰ ਦੇ ਅਦਾਰੇ ਭਾਸ਼ਾ ਮੰਚ ਦੁਆਰਾ ਨਵੰਬਰ ਮਹੀਨੇ ਨੂੰ ਪੰਜਾਬੀ ਮਹੀਨਾ ਮਨਾਉਣ ਦੀ ਸ਼ਲਾਘਾ ਕੀਤੀ। ਇਸਦੇ ਨਾਲ ਹੀ ਉਹਨਾਂ ਨੇ ਪੰਜਾਬੀ ਵਿਭਾਗ ਵੱਲੋਂ ਕਰਵਾਏ ਇਸ ਆਯੋਜਨ ਦੀ ਵੀ ਸ਼ਲਾਘਾ ਕੀਤੀ। ਉਹਨਾ ਨੇ ਵਿਦਿਆਰਥੀਆਂ ਨੂੰ ਇਹ ਪ੍ਰਣ ਦਵਾਇਆ ਕਿ ਉਹ ਆਪਣੀ ਮਾਤ-ਭਾਸ਼ਾ ਨੂੰ ਹੋਰ ਉਚਾ ਚੁੱਕਣ ਦੇ ਯਤਨ ਕਰਨਗੇ।

ਮੁੱਖ ਵਕਤਾ ਸ. ਭੁਪਿੰਦਰ ਸਿੰਘ ਸੰਧੂ ਨੇ ਵਿਦਿਆਰਥੀਆਂ ਨੂੰ ਮਾਂ-ਬੋਲੀ ਦੀ ਮੱਹਤਤਾ ਤੋਂ ਜਾਣੂ ਕਰਵਾਇਆ। ਉਹਨਾਂ ਨੇ ਪੰਜਾਬੀ ਸਾਹਿਤ ਵਿਚ ਨਾਮਣਾ ਖੱਟ ਚੁੱਕੇ ਸਾਹਿਤਕਾਰਾਂ ਦੇ ਪ੍ਰਸੰਗ ਵਿਚ ਗੱਲ ਕਰਦਿਆਂ ਕਿਹਾ ਕਿ ਸਾਡੇ ਸਾਹਿਤ ਵਿਚ ਪੰਜਾਬੀ ਜ਼ਬਾਨ ਨੂੰ ਸਮਰਪਿਤ ਲੇਖਕਾਂ ਦੀ ਭਾਵਨਾ ਪਈ ਹੋਈ ਹੈ। ਉਹਨਾਂ ਨੇ ਪੰਜਾਬੀ ਨੂੰ ਤਹਿ ਦਿਲੋਂ ਪਿਆਰ ਕਰਨ ਅਤੇ ਕਦਰ ਕਰਨ’ਤੇ ਜ਼ੋਰ ਦਿੱਤਾ। ਡਾ.ਰਾਣੀ, ਮੁਖੀ, ਪੰਜਾਬੀ ਵਿਭਾਗ, ਨੇ ਸਾਰਿਆਂ ਦਾ ਧੰਨਵਾਦ ਕੀਤਾ। ਡਾ. ਸੁਨੀਤਾ ਸ਼ਰਮਾ, ਪੰਜਾਬੀ ਵਿਭਾਗ, ਨੇ ਕੁਸ਼ਲ ਮੰਚ ਸੰਚਾਲਨ ਕੀਤਾ। ਇਸ ਮੌਕੇ ਪੰਜਾਬੀ ਵਿਭਾਗ ਅਤੇ ਕਾਲਜ ਦੇ ਫੈਕਟਰੀ ਮੈਂਬਰਾਂ ਸਹਿਤ ਵਿਦਿਆਰਥੀ ਵੀ ਮੌਜੂਦ ਸਨ।

Share this News