Total views : 5505413
ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਅੰਮ੍ਰਿਤਸਰ/ਗੁਰਨਾਮ ਸਿੰਘ ਲਾਲੀ
ਪੁਲਿਸ ਥਾਣਾ ਛੇਹਰਟਾ ਅਧੀਨ ਆਉਂਦੇ ਇਲਾਕਾ ਨਰਾਇਣਗੜ ਵਿਖੇ ਪੁਲਿਸ ਤੇ ਗੈਂਗਸਟਰਾਂ ਵਿਚਾਲੇ ਗੋਲੀ ਚੱਲਣ ਦੀ ਖ਼ਬਰ ਮਿਲੀ ਹੈ। ਮਿਲੀ ਜਾਣਕਾਰੀ ਅਨੁਸਾਰ ਪੁਲਿਸ ਵਲੋਂ ਦੋ ਵਿਅਕਤੀਆਂ ਨੂੰ ਹਿਰਾਸਤ ਵਿਚ ਲੈ ਲਿਆ ਗਿਆ ਹੈ ਜਦਕਿ ਚਾਰ ਭੱਜਣ ਵਿਚ ਕਾਮਯਾਬ ਹੋ ਗਏ ਹਨ।ਣਕਾਰੀ ਅਨੁਸਾਰ ਥਾਣਾ ਛੇਹਰਟਾ ਦੀ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਨਰਾਇਣਗੜ੍ਹ 10 ਨੰਬਰ ਕੁਆਰਟਰ ਖੇਤਰ ‘ਚ ਇਕ ਇਨੋਵਾ ਕਾਰ ‘ਚ ਰਵੀ ਗਿਰੋਹ ਦੇ ਕੁਝ ਮੈਂਬਰ ਘੁੰਮ ਰਹੇ ਹਨ। ਇਸੇ ਦੌਰਾਨ ਜਦੋਂ ਪੁਲਿਸ ਉਕਤ ਇਲਾਕੇ ‘ਚ ਪੁੱਜੀ ਤਾਂ ਉਨ੍ਹਾਂ ਨੇ ਇਨੋਵਾ ਕਾਰ (ਪੀ.ਬੀ.-13-ਏ.ਆਰ.-1853) ਨੂੰ ਰੋਕਿਆ। ਇਸ ਦੌਰਾਨ ਕਾਰ ‘ਚ ਬੈਠੇ ਗੈਂਗ ਦੇ ਮੈਂਬਰਾਂ ਨੇ ਪੁਲਿਸ ‘ਤੇ ਗੋਲ਼ੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਪਿਛਲਾ ਦਰਵਾਜ਼ਾ ਖੋਲ੍ਹ ਕੇ 4 ਗੈਂਗਸਟਰ ਫਰਾਰ ਹੋ ਗਏ। ਇਸ ਦੇ ਨਾਲ ਹੀ ਇਕ ਘਰ ਦੀ ਪਾਣੀ ਵਾਲੀ ਟੈਂਕੀ ਵਿਚੋਂ ਚਾਰ ਪਿਸਟਲ ਅਤੇ ਦੋ ਪਿਸਟਲ ਘਰ ਦੇ ਪਿਛਲੇ ਪਾਸੇ ਤੋਂ ਬਰਾਮਦ ਹੋਏ ਹਨ।
ਅਮ੍ਰਿਤਸਰ ਪੁਲਿਸ ਕਮਿਸ਼ਨਰ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਦਾਅਵਾ ਕੀਤਾ ਕਿ, ਉਨ੍ਹਾਂ ਦੀ ਪੁਲਿਸ ਪਾਰਟੀ ਨੂੰ ਇਨ੍ਹਾਂ ਗੈਂਗਸਟਰਾਂ ਬਾਰੇ ਪਹਿਲੋਂ ਸੂਚਨਾ ਸੀ, ਜਿਸ ਦੇ ਤਹਿਤ ਅੱਜ ਉਨ੍ਹਾਂ ਨੂੰ ਫੜਨ ਲਈ ਛਾਪੇਮਾਰੀ ਕੀਤੀ ਗਈ। ਫੜੇ ਗਏ ਗੈਂਗਸਟਰਾਂ ਖਿਲਾਫ਼ ਵੱਖ ਵੱਖ ਧਰਾਵਾਂ ਦੇ ਤਹਿਤ ਪਹਿਲੋਂ ਕਈ ਮੁਕੱਦਮੇ ਦਰਜ ਸਨ। ਜਿਸ ਦਾ ਖੁਲਾਸਾ ਪੁਲਿਸ ਕਮਿਸ਼ਨਰ ਅੰਮ੍ਰਿਤਸਰ ਸ: ਜਸਕਰਨ ਸਿੰਘ ਵਲੋ ਇਜ ਜਲਦੀ ਹੀ ਇਕ ਪੱਤਰਕਾਰ ਸੰਮੇਲਨ ਦੌਰਾਨ ਕੀਤਾ ਜਾ ਰਿਹਾ ਹੈ, ਕਿ ਕਿੰਨੇ ਰਾਂਊਡ ਫਾਇਰ ਹੋਏ ਹਨ ਅਤੇ ਫੜੇ ਗੈਗਸ਼ਟਰਾਂ ਦਾ ਕੀ ਪਿਛੋਕੜ ਹੈ।