





Total views : 5596429








ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਨਵੀਂ ਦਿੱਲੀ/ਬੀ.ਐਨ.ਈ ਬਿਊਰੋ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਵਲੋਂ ਪ੍ਰੈਸ ਕਾਨਫਰੰਸ ਦੌਰਾਨ ਦਾਅਵਾ ਕੀਤਾ ਕਿ, ਗੋਲਡੀ ਬਰਾੜ ਨੂੰ ਅਮਰੀਕਾ ਤੋਂ ਡਿਟੇਨ ਕਰ ਲਿਆ ਗਿਆ ਹੈ।ਭਗਵੰਤ ਮਾਨ ਨੇ ਕਿਹਾ ਕਿ, ਬਰਾੜ ਨੂੰ ਕੈਲੀਫੋਰਨੀਆ ਤੋਂ ਡਿਟੇਨ ਕਰ ਲਿਆ ਹੈ।ਭਗਵੰਤ ਮਾਨ ਨੇ ਕਿਹਾ ਕਿ ਸੂਬਾ ਮੁਖੀ ਹੋਣ ਦੇ ਨਾਤੇ ਮੈਂ ਤਸਦੀਕ ਕਰਦਾ ਹਾਂ ਕਿ ਗੋਲਡੀ ਬਰਾੜ ਨੂੰ ਹਿਰਾਸਤ ‘ਚ ਲੈ ਲਿਆ ਗਿਆ ਹੈ।
ਭਗਵੰਤ ਮਾਨ ਨੇ ਗੋਲਡੀ ਬਰਾੜ ਦੀ ਗ੍ਰਿਫਤਾਰੀ ਤੇ ਲਗਾਈ ਮੋਹਰ
ਕੈਲੀਫੋਰਨੀਆ ਪੁਲਿਸ ਦੇ ਵਲੋਂ ਪੰਜਾਬ ਪੁਲਿਸ ਅਤੇ ਭਾਰਤ ਸਰਕਾਰ ਦੇ ਨਾਲ ਰਾਬਤਾ ਕਾਇਮ ਕੀਤਾ ਗਿਆ ਹੈ।ਇਸ ਤੋਂ ਇਲਾਵਾ ਕੈਲੀਫੋਰਨੀਆ ਪੁਲਿਸ ਦੇ ਵਲੋਂ ਪੰਜਾਬ ਪੁਲਿਸ ਅਤੇ ਭਾਰਤੀ ਏਜੰਸੀਆਂ ਕੋਲੋਂ ਪੁਛਿਆ ਹੈ ਕਿ, ਦੱਸੋ ਬਰਾੜ ਨੂੰ ਡਿਬੋਟ ਕਰਨਾ ਹੈ ਜਾਂ ਫਿਰ ਇਹ ਵਾਪਸੀ ਕਰਵਾਉਣੀ ਹੈ।ਮੁੱਖ ਮੰਤਰੀ ਭਗਵੰਤ ਮਾਨ ਦੇ ਵਲੋਂ ਇਹ ਵੀ ਕਿਹਾ ਗਿਆ ਕਿ, ਗੋਲਡੀ ਬਰਾੜ ਨੂੰ ਬਹੁਤ ਜਲਦ ਪੰਜਾਬ ਲਿਆਂਦਾ ਜਾਵੇਗਾ ਅਤੇ ਗੋਲਡੀ ਬਰਾੜ ਪੰਜਾਬ ਪੁਲਿਸ ਦੀ ਗ੍ਰਿਫਤ ਵਿਚ ਹੋਵੇਗਾ।