ਛੇਹਰਟਾ ਵਿਖੇ ਪੁਲਿਸ ਨਾਲ ਮੁੱਠਭੇੜ ਦੌਰਾਨ ਫੜੇ ਗਏ ਗੈਂਗਸਟਰਾਂ ਦਾ ਪੁਲਿਸ ਨੂੰ ਮਿਲਿਆ 5 ਦਿਨਾਂ ਦਾ ਰਿਮਾਂਡ

4674695
Total views : 5505928

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਅੰਮ੍ਰਿਤਸਰ/ਗੁਰਨਾਮ ਸਿੰਘ ਲਾਲੀ

ਅੰਮ੍ਰਿਤਸਰ: ਬੀਤੇ ਦਿਨ ਥਾਣਾ ਛੇਹਰਟਾ ਦੇ ਅਧੀਨ ਪੈਂਦੇ ਇਲਾਕੇ ਨਰਾਇਣਗੜ੍ਹ ਵਿਚ ਪੁਲਿਸ ਅਤੇ ਗੈਂਗਸਟਰਾਂ ਵਿਚਾਲੇ ਮੁੱਠਭੇੜ ਹੋਈ ਸੀ। ਇਸ ਦੌਰਾਨ ਪੁਲਿਸ ਨੇ ਦੋ ਮੁਲਜ਼ਮਾਂ ਨੂੰ ਅਸਲੇ ਸਣੇ ਗ੍ਰਿਫ਼ਤਾਰ ਕੀਤਾ ਸੀ। ਪੁਲਿਸ ਨਾਲ ਕਰਾਸ ਫਾਇਰਿੰਗ ਤੋਂ ਬਾਅਦ ਦੋ ਮੁਲਜ਼ਮ ਇਕ ਘਰ ਵਿਚ ਲੁਕ ਗਏ, ਜਦਕਿ ਚਾਰ ਭੱਜਣ ਵਿਚ ਕਾਮਯਾਬ ਹੋ ਗਏ ਸਨ। ਪੁਲਿਸ ਨੇ ਦੋ ਮੁਲਜ਼ਮਾਂ ਰਵੀ ਅਤੇ ਰਫ਼ੀ ਨੂੰ ਕਾਬੂ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਸੀ। ਮੁਲਜ਼ਮਾਂ ਕੋਲੋਂ ਹਥਿਆਰ ਵੀ ਬਰਾਮਦ ਹੋਏ ਸਨ।

ਗ੍ਰਿਫ਼ਤਾਰ ਕੀਤੇ ਗਏ 2 ਗੈਂਗਸਟਰਾਂ ਨੂੰ ਅੱਜ ਅੰਮ੍ਰਿਤਸਰ ਦੀ ਮਾਣਯੋਗ ਅਦਾਲਤ ਵਿੱਚ ਪੇਸ਼ ਕੀਤਾ ਗਿਆ।ਅਦਾਲਤ ਨੇ ਦੋਹਾਂ ਦਾ 5 ਦਿਨ ਦਾ ਰਿਮਾਂਡ ਪੁਲਸ ਨੂੰ ਦਿੱਤਾ।ਥਾਣਾਂ ਛੇਹਰਟਾ ਦੇ ਐਸ.ਐਚ.ਓ ਇੰਸ: ਗੁਰਵਿੰਦਰ ਸਿੰਘ ਔਲਖ ਨੇ ਦੱਸਿਆ ਕਿਇਹਨਾਂ ਦੇ ਕੋਲੋ ਅਗਲੀ ਪੁਛਗਿਛ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਜਰਿਮ ਰਵੀ ਤੇ ਪਹਿਲਾਂ ਵੀ ਕਈ ਮਾਮਲੇ ਦਰਜ ਹਨ

ਇਹ ਘਟਨਾ ਛੇਹਰਟਾ ਖੇਤਰ ਅਧੀਨ ਪੈਂਦੇ ਨਰਾਇਣਗੜ੍ਹ ਵਿਚ 40 ਫੁੱਟੀ ਗਲੀ ’ਤੇ ਵਾਪਰੀ ਸੀ। ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਇਕ ਕਾਰ ਵਿਚ ਕੁੱਝ ਗੈਂਗਸਟਰ ਆ ਰਹੇ ਹਨ। ਇਸ ਤੋਂ ਬਾਅਦ ਪੁਲਿਸ ਨੇ 40 ਫੁੱਟੀ ਫੁੱਟੀ’ਤੇ ਨਾਕਾ ਲਾਇਆ। ਜਦੋਂ ਨਾਕੇ ‘ਤੇ ਤਾਇਨਾਤ ਪੁਲਿਸ ਮੁਲਾਜ਼ਮਾਂ ਨੇ ਕਾਰ ਨੂੰ ਰੁਕਣ ਦਾ ਇਸ਼ਾਰਾ ਕੀਤਾ ਤਾਂ ਗੈਂਗਸਟਰਾਂ ਨੇ ਫਾਇਰਿੰਗ ਸ਼ੁਰੂ ਕਰ ਦਿੱਤੀ। ਪੁਲਿਸ ਦੀ ਜਵਾਬੀ ਕਾਰਵਾਈ ਨੂੰ ਦੇਖ ਕੇ ਮੁਲਜ਼ਮ ਕਾਰ ਉਥੇ ਹੀ ਛੱਡ ਕੇ ਭੱਜਣ ਲੱਗੇ। ਪੁਲਿਸ ਨੇ ਮੁਲਜ਼ਮਾਂ ਦਾ ਪਿੱਛਾ ਕੀਤਾ।

ਪੁਲਿਸ ਨੇ ਮੁਲਜ਼ਮਾਂ ਦੀ ਕਾਰ ਦੀ ਤਲਾਸ਼ੀ ਲਈ। ਮੁਲਜ਼ਮਾਂ ਕੋਲੋਂ 5 ਪਿਸਤੌਲ ਬਰਾਮਦ ਹੋਏ ਹਨ। ਇਸ ਦੇ ਨਾਲ ਹੀ ਦੋ ਦਰਜਨ ਤੋਂ ਵੱਧ ਗੋਲੀਆਂ ਵੀ ਬਰਾਮਦ ਹੋਈਆਂ ਸਨ। ਪੁਲਿਸ ਅਧਿਕਾਰੀ ਨੇ ਦੱਸਿਆ ਰਿਮਾਂਡ ਦੌਰਾਨ ਮੁਲਜ਼ਮ ਰਵੀ ਅਤੇ ਰਫ਼ੀ ਤੋਂ ਫਰਾਰ ਹੋਏ ਮੁਲਜ਼ਮਾਂ ਬਾਰੇ ਵੀ ਪੁੱਛਗਿੱਛ ਕੀਤੀ ਜਾਵੇਗੀ। 

Share this News