





Total views : 5839495







Total views : 5839495ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
57 ਲੱਖ ਦਾ ਅੰਕੜਾ ਕੀਤਾ ਪਾਰ
ਸੁਖਮਿੰਦਰ ਸਿੰਘ ਗੰਡੀ ਵਿੰਡ
ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ.ਜੀ.ਪੀ. ਪੰਜਾਬ ਗੌਰਵ ਯਾਦਵ ਨੇ ਦੱਸਿਆ ਕਿ ਗਿ੍ਫਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਅੰਕਿਤ ਰਾਣਾ ਵਜੋਂ ਹੋਈ ਹੈ, ਜੋ ਜ਼ੀਰਕਪੁਰ ਅਤੇ ਪੰਚਕੂਲਾ ਦੇ ਇਲਾਕੇ ਵਿੱਚ ਫਿਰੌਤੀ ਦਾ ਰੈਕੇਟ ਚਲਾ ਰਿਹਾ ਸੀ। ਪੁਲੀਸ ਨੇ ਮੁਲਜ਼ਮ ਪਾਸੋਂ .32 ਬੋਰ ਦਾ ਇੱਕ ਪਿਸਤੌਲ ਅਤੇ ਪੰਜ ਜਿੰਦਾ ਕਾਰਤੂਸ ਵੀ ਬਰਾਮਦ ਕੀਤੇ ਹਨ।
ਅੰਕਿਤ ਰਾਣਾ ਪੰਜਾਬ ਅਤੇ ਹਰਿਆਣਾ ਵਿੱਚ ਦਰਜ ਕਈ ਅਪਰਾਧਿਕ ਮਾਮਲਿਆਂ ਵਿੱਚ ਹੈ ਲੋੜੀਂਦਾ
ਉਨ੍ਹਾਂ ਦੱਸਿਆ ਕਿ ਅੰਕਿਤ ਜੁਲਾਈ 2022 ਵਿੱਚ ਹੋਏ ਬਲਟਾਣਾ ਮੁਕਾਬਲੇ ਦੇ ਕੇਸ ਵਿੱਚ ਲੋੜੀਂਦਾ ਸੀ। ਜ਼ਿਕਰਯੋਗ ਹੈ ਕਿ ਬਲਟਾਣਾ ਆਪ੍ਰੇਸ਼ਨ ਦੌਰਾਨ ਭੂਪੀ ਰਾਣਾ ਗੈਂਗ ਦੇ ਤਿੰਨ ਗੈਂਗਸਟਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ, ਜਦੋਂਕਿ ਜਵਾਬੀ ਗੋਲੀਬਾਰੀ ਵਿੱਚ ਇੱਕ ਗੈਂਗਸਟਰ ਜ਼ਖ਼ਮੀ ਹੋ ਗਿਆ ਸੀ ਅਤੇ ਇਸ ਕਾਰਵਾਈ ਵਿੱਚ ਪੰਜਾਬ ਪੁਲਿਸ ਦੇ ਦੋ ਅਧਿਕਾਰੀ ਵੀ ਜ਼ਖ਼ਮੀ ਹੋਏ ਸਨ।
ਅੰਕਿਤ ਨੂੰ ਥਾਣਾ ਜ਼ੀਰਕਪੁਰ ਵਿਖੇ ਆਈ.ਪੀ.ਸੀ. ਦੀ ਧਾਰਾ 353, 186, 307 ਅਤੇ 34 ਅਤੇ ਅਸਲਾ ਐਕਟ ਦੀ ਧਾਰਾ 25 ਤਹਿਤ ਮਿਤੀ 17-07-2022 ਨੂੰ ਦਰਜ ਕੀਤੀ ਗਈ ਐਫਆਈਆਰ ਨੰਬਰ 340 ਅਧੀਨ ਗ੍ਰਿਫ਼ਤਾਰ ਕੀਤਾ ਗਿਆ ਹੈ।
ਡੀਜੀਪੀ ਨੇ ਦੱਸਿਆ ਕਿ ਅੰਕਿਤ ਰਾਣਾ ਹਰਿਆਣਾ ਅਤੇ ਪੰਜਾਬ ਰਾਜਾਂ ਵਿੱਚ ਦਰਜ ਹੋਏ ਇਰਾਦਾ ਕਤਲ, ਅਸਲਾ ਐਕਟ ਅਤੇ ਜਬਰਨ ਵਸੂਲੀ ਆਦਿ ਦੇ ਕਈ ਅਪਰਾਧਿਕ ਮਾਮਲਿਆਂ ਵਿੱਚ ਵੀ ਲੋੜੀਂਦਾ ਸੀ। ਉਨ੍ਹਾਂ ਅੱਗੇ ਦੱਸਿਆ ਕਿ ਉਹ ਜ਼ੀਰਕਪੁਰ ਦੇ 15 ਹੋਟਲਾਂ ਅਤੇ ਪੰਚਕੂਲਾ ਦੇ 10 ਹੋਟਲਾਂ ਤੋਂ ਇਲਾਵਾ ਇਸ ਖੇਤਰ ਦੇ ਹੋਰ ਨਾਮੀਂ ਕਾਰੋਬਾਰੀਆਂ ਤੋਂ ਵੀ ਪੈਸੇ ਵਸੂਲਣ ਵਿੱਚ ਸ਼ਾਮਲ ਸੀ।ਪੁਲਿਸ ਵੱਲੋਂ ਉਸ ਦੀ ਹੋਰ ਅਪਰਾਧਿਕ ਗਤੀਵਿਧੀਆਂ ਵਿੱਚ ਸ਼ਮੂਲੀਅਤ ਬਾਰੇ ਪਤਾ ਲਗਾਉਣ ਲਈ ਡੂੰਘਾਈ ਨਾਲ ਪੁੱਛ ਪੜਤਾਲ ਕੀਤੀ ਜਾ ਰਹੀ ਹੈ।
