ਬੀ.ਐਸ.ਐਫ਼. ਤੇ ਤਰਨਤਾਰਨ ਪੁਲਿਸ ਵਲੋਂ ਡਰੋਨ ਨਾਲ ਹੀ ਬੰਨ੍ਹੀ ਹੈਰੋਇਨ ਡਰੋਨ ਸਮੇਤ ਬਰਾਮਦ

4674544
Total views : 5505715

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਸੁਖਮਿੰਦਰ ਸਿੰਘ ‘ਗੰਡੀ ਵਿੰਡ’

ਪਾਕਿਸਤਾਨ ਵਿੱਚ ਬੈਠੇ ਤਸਕਰ ਅਤੇ ਸ਼ਰਾਰਤੀ ਅਨਸਰ ਲਗਾਤਾਰ ਆਪਣੀਆਂ ਨਾਪਾਕ ਹਰਕਤਾਂ ਨੂੰ ਅੰਜਾਮ ਦੇਣ ਦੀ ਕੋਸ਼ਿਸ਼ਾਂ ਵਿੱਚ ਲੱਗੇ ਹੋਏ ਹਨ। ਪਰ ਸਰਹੱਦ ‘ਤੇ ਤਾਇਨਾਤ  ਬੀ.ਐਸ.ਐਫ ਦੇ ਜਵਾਨ ਲਗਾਤਾਰ ਉਨ੍ਹਾਂ ਦੀਆਂ ਹਰਕਤਾਂ ਦਾ ਮੂੰਹ ਤੋੜ ਜਵਾਬ ਦੇ ਰਹੇ ਹਨ । ਦੱਸਿਆ ਜਾ ਰਿਹਾ ਹੈ ਕਿ ਪੰਜਾਬ ਦੀ ਸਰਹੱਦ ‘ਤੇ ਰਾਤ ਨੂੰ 3 ਵਾਰ ਡਰੋਨ ਦੀ ਮੂਵਮੈਂਟ ਦੇਖਣ ਨੂੰ ਮਿਲੀ । ਜਿਸ ‘ਤੇ ਜਵਾਨਾਂ ਵੱਲੋਂ ਫਾਇਰਿੰਗ ਕੀਤੀ ਗਈ । ਹੁਣ ਤਲਾਸ਼ੀ ਦੌਰਾਨ ਜਵਾਨਾਂ ਨੂੰ ਡਿੱਗਿਆ ਡਰੋਨ ਮਿਲਿਆ ਹੈ।ਇਸ ਸਬੰਧੀ ਪੰਜਾਬ ਦੇ ਡੀ.ਜੀ.ਪੀਗੌਰਵ ਯਾਦਵ ਵੱਲੋਂ ਪੁਸ਼ਟੀ ਕੀਤੀ ਗਈ ਹੈ। ਉਨ੍ਹਾਂ ਨੇ ਦੱਸਿਆ ਕਿ ਪੁਲਿਸ ਵੱਲੋਂ ਸਾਰੇ ਇਲਾਕਿਆਂ ਵਿੱਚ ਸਿਚ ਅਭਿਆਨ ਚਲਾਇਆ ਜਾ ਰਿਹਾ ਹੈ। ਉਨ੍ਹਾਂ ਨੇ ਟਵੀਟ ਕਰਦਿਆਂ ਲਿਖਿਆ ਕਿ ਮੁਲਜ਼ਮਾਂ ਦੀ ਕਿਸੇ ਵੀ ਤਰ੍ਹਾਂ ਦੀ ਗਤੀਵਿਧੀ ਨੂੰ ਕਾਮਯਾਬ ਨਹੀਂ ਹੋਣ ਦਿੱਤਾ ਜਾਵੇਗਾ

Tarntaran police and BSF recovered

ਮਿਲੀ ਜਾਣਕਾਰੀ ਅਨੁਸਾਰ ਭਾਰਤ-ਪਾਕਿ ਸਰਹੱਦ ‘ਤੇ ਤਰਨਤਾਰਨ ਅਧੀਨ ਪੈਂਦੇ ਅਮਰਕੋਟ ਦੇ ਬੀ.ਓ.ਪੀ ਕਾਲਿਆ ਵਿਖੇ ਬੀਤੀ ਰਾਤ 11 ਵਜੇ ਡਰੋਨ ਦੀ ਮੂਵਮੈਂਟ ਦੇਖਣ ਨੂੰ ਮਿਲੀ । ਸਰਹੱਦ ‘ਤੇ 103 ਬਟਾਲੀਅਨ ਦੇ ਜਵਾਨ ਤੈਨਾਤ ਸੀ। ਡਰੋਨ ਦੀ ਆਵਾਜ਼ ਸੁਣਦਿਆਂ ਹੀ ਉਨ੍ਹਾਂ ਨੇ ਫਾਇਰਿੰਗ ਸ਼ੁਰੂ ਕੀਤੀ । ਜਿਸ ਤੋਂ ਬਾਅਦ ਡਰੋਨ ਦੀ ਆਵਾਜ਼ ਆਉਣੀ ਬੰਦ ਹੋ ਗਈ। ਇਲਾਕੇ ਵਿੱਚ ਤਲਾਸ਼ੀ ਅਭਿਆਨ ਚਲਾਇਆ ਗਿਆ, ਜਿਸ ਤੋਂ ਬਾਅਦ ਜਵਾਨਾਂ ਨੂੰ ਖੇਤਾਂ ਵਿੱਚ ਡਿੱਗਿਆ ਡਰੋਨ ਮਿਲਿਆ । ਡਰੋਨ ਦੇ ਨਾਲ ਹੀ ਹੈਰੋਇਨ ਦੀ ਇੱਕ ਖੇਪ ਵੀ ਬਰਾਮਦ ਹੋਈ ਹੈ, ਜੋ ਡਰੋਨ ਨਾਲ ਹੀ ਬੰਨ੍ਹੀ ਹੋਈ ਸੀ।

Share this News