Total views : 5506059
ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਅਗਲੇ ਪੜਾਅਵਾਰ ਸੰਘਰਸ਼ ਦਾ ਕੀਤਾ ਐਲਾਨ
ਤਰਨਤਾਰਨ /ਜਸਬੀਰ ਸਿੰਘ ਲੱਡੂ, ਲਾਲੀ ਕੈਰੋ
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਵਿੱਚ ਹੱਕੀ ਮੰਗਾਂ ਨੂੰ ਲੈਕੇ ਡੀਸੀ ਦਫ਼ਤਰ ਤਰਨਤਾਰਨ ਅੱਗੇ ਲੱਗੇ ਪੱਕੇ ਮੋਰਚੇ ਦੇ ਨੌਵੇਂ ਦਿਨ ਅੰਬਾਨੀ, ਅਡਾਨੀ ਦੇ ਪੁਤਲੇ ਫੂਕ ਕੇ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। ਕਿਸਾਨ ਆਗੂ ਹਰਪ੍ਰੀਤ ਸਿੰਘ ਸਿੱਧਵਾਂ, ਸਤਨਾਮ ਸਿੰਘ ਮਾਣੋਚਾਹਲ, ਹਰਜਿੰਦਰ ਸਿੰਘ ਸ਼ਕਰੀ, ਜਰਨੈਲ ਸਿੰਘ ਨੂਰਦੀ, ਰੇਸ਼ਮ ਸਿੰਘ ਘੁਰਕਵਿੰਡ, ਫਤਿਹ ਸਿੰਘ ਪਿੱਦੀ ਵੱਲੋਂ ਅੱਜ ਸੰਘਰਸ਼ ਨੂੰ ਹੋਰ ਤੇਜ਼ ਕਰਨ ਲਈ ਅਗਲੇ ਪੜਾਅਵਾਰ ਸੰਘਰਸ਼ ਦਾ ਐਲਾਨ ਕੀਤਾ ਗਿਆ ।
ਸੈਂਕੜੇ ਕਿਸਾਨਾਂ ਮਜ਼ਦੂਰਾਂ ਵੱਲੋਂ ਡੀ ਸੀ ਦਫ਼ਤਰ ਤਰਨਤਾਰਨ ਅੱਗੇ ਲੱਗੇ ਮੋਰਚੇ ਦੇ ਨੌਵੇਂ ਦਿਨ ਅੰਬਾਨੀ, ਅੰਡਾਨੀ ਦੇ ਫੂਕੇ ਗਏ ਪੁਤਲੇ
ਜਿਸ ਅਨੁਸਾਰ ਸਰਦ ਰੁੱਤੇ ਇਜਲਾਸ ਨੂੰ ਮੁੱਖ ਰੱਖਦਿਆਂ *ਪੰਜ ਦਸੰਬਰ ਨੂੰ ਵਫ਼ਦ ਰੂਪ ਵਿੱਚ ਪੰਜਾਬ ਦੇ ਐਮ-ਪੀਜ ਨੂੰ ਮੰਗ ਪੱਤਰ ਦਿੱਤੇ ਜਾਣਗੇ,ਸੱਤ ਦਸੰਬਰ ਨੂੰ ਡੀਸੀ ਦਫ਼ਤਰ ਦੇ ਗੇਟਾਂ ਅੱਗੇ ਬਾਰਾਂ ਤੋਂ ਚਾਰ ਵਜੇ ਤੱਕ ਧਰਨਾ ਦਿੱਤਾ ਜਾਵੇਗਾ। ਇਸੇ ਤਰ੍ਹਾਂ 12 ਦਸੰਬਰ ਨੂੰ ਮੰਤਰੀਆਂ ਦੇ ਘਰਾਂ ਅੱਗੇ ਬਾਰਾਂ ਤੋਂ ਚਾਰ ਵਜੇ ਤੱਕ ਧਰਨੇ ਦੇ ਕੇ ਮੰਗ ਪੱਤਰ ਦਿੱਤੇ ਜਾਣਗੇ। ਸਰਕਾਰਾਂ ਦੀਆਂ ਕਾਰਪੋਰੇਟ ਪੱਖੀ ਨੀਤੀਆਂ ਅਤੇ ਕਾਰਪੋਰੇਟ ਜਗਤ ਦਾ ਵਿਰੋਧ ਕਰਦਿਆਂ 15 ਦਸੰਬਰ 2022 ਤੋਂ ਲੈਕੇ 15 ਜਨਵਰੀ 2023 ਤੱਕ ਇੱਕ ਮਹੀਨੇ ਲਈ ਟੋਲ ਪਲਾਜਿਆਂ ਤੇ ਧਰਨੇ ਦੇ ਕੇ ਟੋਲ ਪਲਾਜੇ ਫ੍ਰੀ ਕੀਤੇ* ਜਾਣਗੇ।
ਕਿਸਾਨ ਆਗੂਆਂ ਨੇ ਦੱਸਿਆ ਕਿ ਇਸ ਮੌਕੇ ਸੜਕੀ ਆਵਾਜਾਈ ਨਹੀਂ ਰੋਕੀ ਜਾਵੇਗੀ। ਕਿਸਾਨ ਆਗੂਆਂ ਨੇ ਕਿਹਾ ਕਿ ਜੇਕਰ ਸਰਕਾਰ ਨੇ ਮੰਗਾਂ ਦਾ ਹੱਲ ਨਾ ਕੀਤਾ ਤਾਂ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ। ਇਸ ਮੌਕੇ ਮੇਹਰ ਸਿੰਘ ਤਲਵੰਡੀ, ਸੁਖਵਿੰਦਰ ਸਿੰਘ ਦੁੱਗਲਵਾਲਾ, ਧੰਨਾ ਸਿੰਘ ਲਾਲੂਘੁਮਣ, ਰਣਯੋਧ ਸਿੰਘ ਗੱਗੋਬੂਹਾ, ਦਿਲਬਾਗ ਸਿੰਘ ਪਹੁਵਿੰਡ, ਨਿਰੰਜਣ ਸਿੰਘ ਬਰਗਾੜੀ, ਕੁਲਵੰਤ ਸਿੰਘ ਢੋਟੀਆਂ, ਗੁਰਭੇਜ ਸਿੰਘ ਧਾਰੀਵਾਲ, ਸਲਵਿੰਦਰ ਸਿੰਘ ਜੀਉਬਾਲਾ, ਮਨਜਿੰਦਰ ਸਿੰਘ ਗੋਹਲਵੜ, ਗੁਰਜੀਤ ਸਿੰਘ ਗੰਡੀਵਿੰਡ, ਸਲਵਿੰਦਰ ਸਿੰਘ ਡਾਲੇਕੇ, ਕੁਲਵਿੰਦਰ ਸਿੰਘ ਕੈਰੋਵਾਲ, ਬਲਜਿੰਦਰ ਸਿੰਘ ਸ਼ੇਰੋਂ, ਫਤਿਹ ਸਿੰਘ ਵਲੰਟੀਅਰ ਆਦਿ ਹਾਜ਼ਰ ਸਨ।