Total views : 5506307
ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਅੰਮ੍ਰਿਤਸਰ/ਗੁਰਨਾਮ ਸਿੰਘ ਲਾਲੀ
ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ ਅੱਜ ਮੁੜ ਵਿਜੀਲੈਂਸ ਸਾਹਮਣੇ ਪੇਸ਼ ਹੋਣ ਲਈ ਨਹੀਂ ਪਹੁੰਚੇ। ਉਨ੍ਹਾਂ ਦੇ ਭਤੀਜੇ ਵਿਕਾਸ ਸੋਨੀ ਨੇ ਆਪਣੇ ਵਕੀਲ ਨਾਲ ਪੇਸ਼ ਹੋ ਕੇ ਐਸ.ਐਸ.ਪੀ ਵਿਜੀਲੈਂਸ ਦਫ਼ਤਰ ਪੇਸ਼ ਹੋ ਕੇ ਪੁੱਜਣ ਲਈ ਇੱਕ ਹਫ਼ਤੇ ਦਾ ਸਮਾਂ ਮੰਗਿਆ ਹੈ। ਜ਼ਿਕਰਯੋਗ ਹੈ ਕਿ ਬੀਤੇ ਮੰਗਲਵਾਰ ਸੋਨੀ ਖੁਦ ਪੇਸ਼ ਹੋਏ ਸਨ ਅਤੇ ਵਿਜੀਲੈਂਸ ਨੇ ਉਨ੍ਹਾਂ ਤੋਂ ਕਰੀਬ ਦੋ ਘੰਟੇ ਪੁੱਛਗਿੱਛ ਕੀਤੀ ਸੀ। ਦੱਸਣਯੋਗ ਹੈ ਕਿ ਵਿਜੀਲੈਂਸ ਨੇ ਓਮ ਪ੍ਰਕਾਸ਼ ਸੋਨੀ ਖਿਲਾਫ ਮਿਲੀ ਸ਼ਿਕਾਇਤ ‘ਤੇ ਜਾਂਚ ਸ਼ੁਰੂ ਕਰ ਦਿੱਤੀ ਹੈ। ਜਿਸ ਵਿੱਚ ਉਨ੍ਹਾਂ ਦੀ ਆਮਦਨ ਅਤੇ ਜਾਇਦਾਦ ਦੀ ਜਾਂਚ ਕੀਤੀ ਜਾ ਰਹੀ ਹੈ। ਓਮ ਪ੍ਰਕਾਸ਼ ਸੋਨੀ ਨੂੰ 25 ਨਵੰਬਰ ਨੂੰ ਪੇਸ਼ ਹੋਣ ਲਈ ਨੋਟਿਸ ਦਿੱਤਾ ਗਿਆ ਸੀ ਪਰ ਉਸ ਨੇ ਸ਼ਹਿਰ ਵਿੱਚ ਨਾ ਹੋਣ ਦੀ ਗੱਲ ਕਹਿ ਕੇ ਕੁਝ ਸਮਾਂ ਮੰਗਿਆ। ਓਮ ਪ੍ਰਕਾਸ਼ ਸੋਨੀ ਤੋਂ ਪਿਛਲੇ ਮੰਗਲਵਾਰ ਦੋ ਘੰਟੇ ਤੱਕ ਪੁੱਛਗਿੱਛ ਕੀਤੀ ਗਈ। ਇਸ ਦੌਰਾਨ ਵਿਜੀਲੈਂਸ ਨੇ ਸਾਬਕਾ ਡਿਪਟੀ ਸੀਐਮ ਸੋਨੀ ਨੂੰ ਪਰਫਾਰਮਾ ਭਰਨ ਦੇ ਕੁਝ ਆਦੇਸ਼ ਦਿੱਤੇ ਸਨ। ਜਿਨ੍ਹਾਂ ਨੂੰ ਭਰਨ ਲਈ ਇਕ ਹਫਤੇ ਦਾ ਸਮਾਂ ਦਿੱਤਾ ਗਿਆ ਸੀ ਪਰ ਇਕ ਹਫਤਾ ਪੂਰਾ ਹੋਣ ਤੋਂ ਬਾਅਦ ਵੀ ਸੋਨੀ ਮੰਗਲਵਾਰ ਨੂੰ ਪੇਸ਼ ਨਹੀਂ ਹੋਏ ਅਤੇ ਕੁਝ ਹੋਰ ਸਮਾਂ ਮੰਗਿਆ ਹੈ।
ਕੀ ਹਨ ਵਿਜੀਲੈਸ ਦੇ ਜਾਂਚ ਅਧਿਕਾਰੀ ?
ਇਸ ਦੌਰਾਨ ਜਦ ਓ.ਪੀ ਸੋਨੀ ਦੇ ਮਾਮਲੇ ਦੇ ਜਾਂਚ ਕਰ ਰਹੇ ਡੀ.ਐਸ.ਪੀ ਵਿਜੀਲੈਸ ਸ: ਸਤਪਾਲ ਸਿੰਘ ਨਾਲ ਸਪੰਰਕ ਕੀਤਾ ਗਿਆ ਤਾਂ ਉਨਾਂ ਨੇ ਇਸ ਗੱਲ ਦੀ ਪੁਸ਼ਟੀ ਕੀਤੀ ਕਿ ਬੀਤੇ ਮੰਗਲਵਾਰ ਪੇਸ਼ ਹੋਏ ਸੋਨੀ ਨੂੰ ਅੱਜ ਪੇਸ਼ ਹੋਣ ਦਾ ਸਮਾਂ ਦਿੱਤਾ ਗਿਆ ਸੀ ਪਰ ਉਨਾਂ ਦੇ ਭਤੀਜੇ ਵਿਕਾਸ ਸੋਨੀ ਨੇ ਪੇਸ਼ ਹੋਕੇ ਸਮਾਂ ਮੰਗਿਆਂ ਹੈ ਪਰ ਇਸ ਬਾਰੇ ਅਜੇ ਕੁਝ ਤੈਅ ਨਹੀ ਕੀਤਾ ਗਿਆ।