Total views : 5506309
ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਅੰਮ੍ਰਿਤਸਰ/ਜਸਕਰਨ ਸਿੰਘ
ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਵਿਦਿਆਰਥੀਆਂ ਨੂੰ ਹਰੇਕ ਪ੍ਰਕਾਰ ਦੀਆਂ ਆਧੁਨਿਕ ਤੇ ਹੋਰਨਾਂ ਮੁੱਢਲੀਆਂ ਸਹੂਲਤਾਂ ਮੁਹੱਈਆ ਕਰਨ ਹਮੇਸ਼ਾਂ ਯਤਨਸ਼ੀਲ ਹੈ। ਇਸੇ ਕੜੀ ਨੂੰ ਅਗਾਂਹ ਤੋਰਦਿਆਂ ਕੌਂਸਲ ਦੇ ਆਨਰੇਰੀ ਸਕੱਤਰ ਸ: ਰਜਿੰਦਰ ਮੋਹਨ ਸਿੰਘ ਛੀਨਾ ਨੇ ਕੌਂਸਲ ਦੇ ਜੁਆਟਿੰਟ ਸਕੱਤਰ ਸ: ਪਰਮਜੀਤ ਸਿੰਘ ਬੱਲ ਅਤੇ ਕਾਲਜ ਪ੍ਰਿੰਸੀਪਲ ਡਾ. ਕੰਵਲਜੀਤ ਸਿੰਘ ਤੇ ਹੋਰਨਾਂ ਸ਼ਖਸ਼ੀਅਤਾਂ ਦੀ ਮੌਜ਼ੂਦਗੀ ’ਚ ਵਿਦਿਆਰਥੀਆਂ ਦੀ ਸਹੂਲਤ ਲਈ ਅੱਜ ਖ਼ਾਲਸਾ ਕਾਲਜ ਆਫ਼ ਫ਼ਿਜ਼ੀਕਲ ਐਜ਼ੂਕੇਸ਼ਨ ਵਿਖੇ ਨਵੀਂ ਉਸਾਰੀ ਕੰਟੀਨ ਦਾ ਉਦਘਾਟਨ ਕੀਤਾ।
ਇਸ ਮੌਕੇ ਸ: ਛੀਨਾ ਨੇ ਕਿਹਾ ਕਿ ਤਜ਼ਰਬੇਕਾਰ ਸਟਾਫ਼ ਦੁਆਰਾ ਵਿਦਿਆਰਥੀ ਨੂੰ ਕਰਵਾਈ ਜਾਂਦੀ ਸਰੀਰਿਕ ਸਿੱਖਿਆ ਦੀ ਪੜ੍ਹਾਈ ਅਤੇ ਵੱਖ-ਵੱਖ ਖੇਡਾਂ ਦੇ ਅਭਿਆਸ ਸਦਕਾ ਕਾਲਜ ਉੱਚ ਵਿੱਦਿਅਕ ਸੰਸਥਾ ਦੇ ਨਾਂਅ ਨਾਲ ਜਾਣਿਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਕਾਲਜ ਵਿਦਿਆਰਥੀਆਂ ਦੀ ਹਰੇਕ ਤਰ੍ਹਾਂ ਦੀ ਸੁੱਖ‐ਸੁਵਿਧਾ ਅਤੇ ਮੁਸ਼ਕਿਲਾਂ ਨੂੰ ਹੱਲ ਕਰਨ ਲਈ ਮੈਨੇਜ਼ਮੈਂਟ ਹਮੇਸ਼ਾਂ ਤੱਤਪਰ ਹੈ।
ਸ: ਛੀਨਾ ਨੇ ਨਵੀਂ ਕੰਟੀਨ ਨੂੰ ਫ਼ੈਕਲਟੀ ਮੈਂਬਰ, ਸਟਾਫ਼ ਅਤੇ ਵਿਦਿਆਰਥੀਆਂ ਨੂੰ ਸਮਰਪਿਤ ਕਰਨ ਉਪਰੰਤ ਕਿਹਾ ਕਿ ਵਿਦਿਆਰਥੀਆਂ, ਸਟਾਫ਼ ਮੈਂਬਰਾਂ ਤੇ ਹੋਸਟਲ ਵਿਦਿਆਰਥੀਆਂ ਨੂੰ ਬਾਹਰੀ ਦੁਕਾਨਾਂ ’ਤੇ ਨਹੀਂ ਜਾਣਾ ਪਵੇਗਾ ਅਤੇ ਉਨ੍ਹਾਂ ਹਰੇਕ ਪ੍ਰਕਾਰ ਦੀਆਂ ਖਾਧ ਪਦਾਰਥ ਵਸਤੂਆਂ ਕਾਲਜ ਦੀ ਇਸ ਕੰਟੀਨ ’ਤੇ ਮੁਹੱਈਆ ਹੋਣਗੀਆਂ। ਉਨ੍ਹਾਂ ਸਫ਼ਾਈ ਵਿਵਸਥਾ ਅਤੇ ਵਿਦਿਆਰਥਣਾਂ ਨੂੰ ਪਰੋਸੇ ਜਾਂਦੇ ਪਕਵਾਨਾਂ ਸਬੰਧੀ ਹਦਾਇਤਾਂ ਜਾਰੀ ਕਰਦਿਆਂ ਹਮੇਸ਼ਾਂ ਸਾਫ਼‐ਸੁੱਥਰਾ ਅਤੇ ਸ਼ੁੱਧ ਤੇ ਤਾਜ਼ਾ ਭੋਜਨ ਬਣਾਉਣ ਲਈ ਕਿਹਾ। ਉਨ੍ਹਾਂ ਕਿਹਾ ਕਿ ਕਾਲਜ ਮੈਨੇਜ਼ਮੈਂਟ ਵਿਦਿਆਰਥੀਆਂ ਦੀ ਸਿਹਤ ਪ੍ਰਤੀ ਕਿਸੇ ਤਰ੍ਹਾਂ ਦੀ ਲਾਪ੍ਰਵਾਹੀ ਬਰਦਾਸ਼ਤ ਨਹੀਂ ਕਰੇਗਾ। ਇਸ ਮੌਕੇ ਕਾਲਜ ਪ੍ਰਿੰ: ਡਾ. ਕੰਵਲਜੀਤ ਸਿੰਘ ਨੇ ਕਿਹਾ ਕਿ ਵਿਦਿਆਰਥੀਆਂ ਦੀ ਭਾਰੀ ਮੰਗ ’ਤੇ ਇਹ ਸਹੂਲਤ ਅੱਜ ਮੈਨੇਜ਼ਮੈਂਟ ਦੇ ਸਹਿਯੋਗ ਨਾਲ ਪ੍ਰਦਾਨ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਕਾਲਜ ’ਚ ਕੰਟੀਨ ਦੀ ਬਹੁਤ ਅਹਿਮੀਅਤ ਹੁੰਦੀ ਹੈ ਅਤੇ ਇਸ ਕੰਟੀਨ ’ਚ ਵਿਦਿਆਰਥੀਆਂ ਨੂੰ ਬਜ਼ਾਰ ਨਾਲੋਂ ਜਾਇਜ਼ ਕੀਮਤ ’ਤੇ ਖਾਣ ਪੀਣ ਦੀਆਂ ਵਸਤੂਆਂ ਸਮੇਤ ਹੋਰ ਪੌਸ਼ਟਿਕ ਅਤੇ ਸਿਹਤਮੰਦ ਭੋਜਨ ਪ੍ਰਦਾਨ ਕੀਤਾ ਜਾਵੇਗਾ। ਉਦਘਾਟਨ ਸਮੇਂ ਕੌਂਸਲ ਦੇ ਜੁਆਇੰਟ ਸਕੱਤਰ ਸ: ਸਰਦੂਲ ਸਿੰਘ ਮੰਨਨ, ਸ: ਰਾਜਬੀਰ ਸਿੰਘ, ਮੈਨੇਜਰ ਪ੍ਰੋਜੈਕਟ ਐਨ. ਕੇ. ਸ਼ਰਮਾ ਨੇ ਸ: ਛੀਨਾ ਨਾਲ ਮਿਲ ਕੇ ਉਕਤ ਕੰਟੀਨ ਦਾ ਜਾਇਜ਼ਾ ਲੈਣ ਤੋਂ ਇਲਾਵਾ ਸ਼ੁੱਧ ਅਤੇ ਸਾਫ਼ ਸੁੱਥਰੇ ਵਾਤਾਵਰਣ ਦੇ ਉਲੀਕੇ ਪ੍ਰੋਗਰਾਮ ਸ: ਛੀਨਾ ਨੇ ਪੌਦਾ ਵੀ ਲਗਾਇਆ।
ਕੰਟੀਨ ਦੇ ਉਦਘਾਟਨ ਤੋਂ ਪਹਿਲਾਂ ਪ੍ਰਮਾਤਮਾ ਦਾ ਓਟ ਆਸਰਾ ਲੈਂਦਿਆਂ ਅਰਦਾਸ ਕੀਤੀ ਗਈ, ਜਿਸ ’ਚ ਉਕਤ ਤੋਂ ਇਲਾਵਾ ਖ਼ਾਲਸਾ ਕਾਲਜ ਦੇ ਪ੍ਰਿੰਸੀਪਲ ਡਾ. ਮਹਿਲ ਸਿੰਘ, ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਦੇ ਪ੍ਰਿੰਸੀਪਲ ਡਾ. ਇੰਦਰਜੀਤ ਸਿੰਘ ਗੋਗੋਆਣੀ ਆਦਿ ਤੋਂ ਇਲਾਵਾ ਹੋਰ ਸਟਾਫ਼ ਹਾਜ਼ਰ ਸੀ।