Total views : 5506309
ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਹਰੇਕ ਮੰਗਲਵਾਰ ‘ਜਨਤਾ ਦਰਬਾਰ’ ਲਾਉਣ ਦਾ ਕੀਤਾ ਐਲਾਨ
ਗੁਰਨਾਮ ਸਿੰਘ ਲਾਲੀ
ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬਾ ਵਾਸੀਆਂ ਦੀਆਂ ਸਮੱਸਿਆਵਾਂ ਤੇ ਸ਼ਿਕਾਇਤਾਂ ਦਾ ਹੱਲ ਕਰਨ ਲਈ ਹਰ ਸਮੇਂ ਤਿਆਰ ਹੈ ਅਤੇ ਇਹ ਹੱਲ ਨਿਰਧਾਰਤ ਸਮਾਂ ਸੀਮਾਂ ‘ਚ ਕੀਤੇ ਜਾਣੇ ਯਕੀਨੀ ਬਣਾਏ ਜਾਣਗੇ।
ਮਾਨ ਸਰਕਾਰ ਸੂਬੇ ਦੇ ਲੋਕਾਂ ਦੀਆਂ ਸਮੱਸਿਆਵਾਂ ਤੇ ਸ਼ਿਕਾਇਤਾਂ ਦਾ ਹੱਲ ਕਰਨ ਲਈ ਹਰ ਸਮੇਂ ਤਿਆਰ: ਕੁਲਦੀਪ ਸਿੰਘ ਧਾਲੀਵਾਲ
ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ, ਪੇਂਡੂ ਵਿਕਾਸ ਤੇ ਪੰਚਾਇਤਾਂ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਨਾਲ ਸਬੰਧਤ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ‘ਜਨਤਾ ਦਰਬਾਰ’ ਲਾ ਕੇ ਆਪਣੇ ਵਿਭਾਗਾਂ ਨਾਲ ਸਬੰਧਤ ਪੰਜਾਬ ਦੇ ਵੱਖ-ਵੱਖ ਹਿੱਸਿਆਂ ਵਿੱਚੋਂ ਆਏ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਮੌਕੇ ‘ਤੇ ਹੀ ਵਿਭਾਗੀ ਅਧਿਕਾਰੀਆਂ ਨੂੰ ਸ਼ਿਕਾਇਤਾਂ ਦਾ ਹੱਲ ਕਰਨ ਦੇ ਆਦੇਸ਼ ਵੀ ਦਿੱਤੇ।
ਜ਼ਿਕਰਯੋਗ ਹੈ ਕਿ ਸ. ਧਾਲੀਵਾਲ ਨੇ ਵਿਕਾਸ ਭਵਨ ਐਸ.ਏ.ਐਸ. ਨਗਰ (ਮੁਹਾਲੀ) ਵਿਖੇ ਲਾਏ ‘ਜਨਤਾ ਦਰਬਾਰ’ ਵਿੱਚ 100 ਤੋਂ ਵੱਧ ਸ਼ਿਕਾਇਤਾਂ ਸੁਣੀਆਂ ਅਤੇ ਇਨ੍ਹਾਂ ਦੇ ਹੱਲ ਲਈ ਜ਼ਿਲ੍ਹਾ ਤੇ ਸੂਬਾ ਅਧਿਕਾਰੀਆਂ ਨੂੰ ਆਦੇਸ਼ ਵੀ ਦਿੱਤੇ। ਉਨ੍ਹਾਂ ਜ਼ਿਲ੍ਹੇ ਨਾਲ ਸਬੰਧਤ ਅਧਿਕਾਰੀਆਂ ਨੂੰ ਸਬੰਧਤ ਸ਼ਿਕਾਇਤਾਂ ਸਬੰਧੀ ਫੋਨ ਕਰਕੇ ਹੱਲ ਕਰਨ ਦੇ ਆਦੇਸ਼ ਵੀ ਦਿੱਤੇ।
ਸ. ਧਾਲੀਵਾਲ ਨੇ ਹਰੇਕ ਮੰਗਲਵਾਰ ਸਵੇਰੇ 10:30 ਤੋਂ ਸ਼ਾਮ 4:30 ਵਜੇ ਤੱਕ ਵਿਕਾਸ ਭਵਨ ਐਸ.ਏ.ਐਸ. ਨਗਰ (ਮੁਹਾਲੀ) ਵਿਖੇ ‘ਜਨਤਾ ਦਰਬਾਰ’ ਲਾਉਣ ਦਾ ਐਲਾਨ ਵੀ ਕੀਤਾ।