ਦਿੱਲੀ ਮਿਉਸਪਲ ਚੋਣਾਂ ਵਿੱਚ ਆਪ ਦੀ ਹੋਈ ਸ਼ਾਨਾਮੱਤੀ ਜਿੱਤ ‘ਤੇ ਹੈਪੀ ਵਲੋ ਖੁਸ਼ੀ ਦਾ ਪ੍ਰਗਟਾਵਾ

4674925
Total views : 5506310

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਅੰਮ੍ਰਿਤਸਰ/ਗੁਰਨਾਮ ਸਿੰਘ ਲਾਲੀ

ਹਲਕਾ ਕੇਂਦਰੀ ਦੇ ਬਲਾਕ ਪ੍ਰਧਾਨ ਸ੍ਰ ਮਨਜਿੰਦਰ ਸਿੰਘ ਹੈਪੀ ਚੱਕੀ ਵਾਲੇ ਨੇ ਆਮ ਆਦਮੀ ਪਾਰਟੀ ਦੀ ਦਿੱਲੀ ਵਿੱਚ ਹੋਈਆਂ ਮਿਉਂਸਪਲ ਕਾਰਪੋਰੇਸ਼ਨ ਚੋਣਾ ਦੀ ਸ਼ਾਨਦਾਰ ਜਿੱਤ ਦੀ ਖੁਸ਼ੀ ਵਿੱਚ ਪਾਰਟੀ ਦੇ ਸੁਪ੍ਰੀਮੋ ਸ੍ਰੀ ਅਰਵਿੰਦ ਕੇਜਰੀਵਾਲ, ਪੰਜਾਬ ਦੇ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ,ਦਿੱਲੀ ਤਿਲਕ ਨਗਰ ਤੋਂ ਵਿਧਾਇਕ ਅਤੇ ਪੰਜਾਬ ਦੇ ਪ੍ਰਭਾਰੀ ਜਰਨੈਲ ਸਿੰਘ, ਹਲਕਾ ਵਿਧਾਇਕ ਡਾਕਟਰ ਅਜੈ ਗੁਪਤਾ ਨੂੰ ਆਪਣੇ ਪ੍ਰੈਸ ਬਿਆਨ ਰਾਹੀਂ ਵਧਾਈ ਭੇਜੀ ਗਈ ।

ਸ੍ਰ ਹੈਪੀ ਨੇ ਕਿਹਾ ਜਿਸ ਤਰ੍ਹਾਂ ਦਿੱਲੀ ਵਿੱਚ ਆਮ ਆਦਮੀ ਪਾਰਟੀ ਦੀ ਸ਼ਾਨਦਾਰ ਜਿੱਤ ਹੋਈ ਇਸ ਤਰ੍ਹਾਂ ਹੀ ਪੰਜਾਬ ਵਿੱਚ ਮਿਉਂਸਪਲ ਕਾਰਪੋਰੇਸ਼ਨ ਦੀਆਂ ਆਉਣ ਵਾਲੀਆਂ ਚੋਣਾਂ ਵਿੱਚ ਸ਼ਾਨਦਾਰ ਜਿੱਤ ਪ੍ਰਾਪਤ ਹੋਵੇਗੀ, ਉਨ੍ਹਾਂ ਨੇ ਕਿਹਾ ਕਿ ਲੋਕਾਂ ਰਵਾਇਤੀ ਪਾਰਟੀਆਂ ਤੋਂ ਅੱਕ ਚੁੱਕੇ ਹਨ ਤੇ ਹੁਣ ਇਨ੍ਹਾਂ ਪਾਰਟੀਆਂ ਨੂੰ ਮੂੰਹ ਨਹੀਂ ਲਗਾਉਣਗੇ ਕਿਉਂ ਕਿ ਇਨ੍ਹਾਂ ਨੇ ਹਿੰਦੋਸਤਾਨ ਨਹੀਂ ਬਲਕਿ ਪੰਜਾਬ ਸਮੇਤ ਲੁੱਟਿਆ ਹੈ। ਉਨ੍ਹਾਂ ਨੇ ਕਿਹਾ ਮੇਰੀ ਵਾਰਡ ਨੰਬਰ 57 ਪੈਂਦੀ ਹੈ ਜਿਸਤਰ੍ਹਾਂ ਮੈਂ ਰਾਤ ਦਿਨ ਇਕ ਕਰਕੇ ਆਪਣੇ ਹਲਕਾ ਵਿਧਾਇਕ ਰਾਹੀਂ ਵਿਕਾਸ ਕਰਵਾ ਰਿਹਾ ਹੈ ਇਥੋਂ ਵੀ ਸਾਡੀ ਪਾਰਟੀ ਸ਼ਾਨਦਾਰ ਜਿੱਤ ਪ੍ਰਾਪਤ ਕਰੇਗੀ।

Share this News