





Total views : 5944819







Total views : 5944819ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ
ਚੰਡੀਗੜ੍ਹ/ਬਾਰਡਰ ਨਿਊਜ ਸਰਵਿਸ
ਬੀਤੀ ਰਾਤ ਜਲੰਧਰ ਦੇ ਨਕੋਦਰ ‘ਚ ਕੱਪੜਾ ਵਪਾਰੀ ਦਾ 30 ਲੱਖ ਦੀ ਫਿਰੌਤੀ ਨਾ ਦੇਣ ‘ਤੇ ਸ਼ਰੇਆਮ ਅਣਪਛਾਤੇ ਹਮਲਾਵਰਾਂ ਨੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ। ਇਸ ਦੌਰਾਨ ਕੱਪੜਾ ਵਪਾਰੀ ਦਾ ਗੰਨਮੈਨ ਮਨਦੀਪ ਸਿੰਘ ਦੀ ਵੀ ਇਲਾਜ ਦੌਰਾਨ ਮੌਤ ਹੋ ਗਈ ਹੈ।ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਟਵਿੱਟਰ ਅਕਾਊਂਟ ‘ਤੇ ਪੋਸਟ ਸਾਂਝੀ ਕਰਦਿਆਂ ਲਿਖਿਆ ਕਿਹਾ ਕਿ ਸ਼ਹੀਦ ਕਾਂਸਟੇਬਲ ਮਨਦੀਪ ਸਿੰਘ ਨੂੰ ਸਲਾਮ, ਜਿਨ੍ਹਾਂ ਨੇ ਡਿਊਟੀ ਦੌਰਾਨ ਸਭ ਤੋਂ ਵੱਡੀ ਕੁਰਬਾਨੀ ਦਿੱਤੀ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ 1 ਕਰੋੜ ਰੁਪਏ ਦੀ ਵਾਧੂ ਗ੍ਰੇਸ਼ੀਆ ਅਦਾਇਗੀ ਕਰੇਗੀ। ਐੱਚ.ਡੀ.ਐੱਫ.ਸੀ. ਬੈਂਕ ਵਲੋਂ 1 ਕਰੋੜ ਰੁਪਏ ਦਾ ਹੋਰ ਬੀਮਾ ਭੁਗਤਾਨ ਕੀਤਾ ਜਾਵੇਗਾ।ਜਿਸ ਦੀ ਪੁਸ਼ਟੀ ਡੀ.ਜੀ.ਪੀ ਪੰਜਾਬ ਸ੍ਰੀ ਗੌਰਵ ਯਾਦਵ ਵਲੋ ਵੀ ਪੋਸਟ ਕਰਕੇ ਸਾਂਝੀ ਕੀਤੀ ਗਈ ਹੈ।
ਸ਼ਹੀਦ ਦੀ ਕੁਰਬਾਨੀ ਨੂੰ ਸਲਾਮ

