ਡਿਪਟੀ ਕਮਿਸ਼ਨਰ ਤਰਨ ਤਾਰਨ ਨੇ ਸਰਕਾਰੀ ਦਫਤਰਾਂ ਦੀ ਕੀਤੀ ਅਚਨਚੇਤੀ ਚੈਕਿੰਗ! ਗੈਰਹਾਜਰ ਪਾਏ ਗਏ ਕਰਮਚਾਰੀਆਂ ਵਿਰੁੱਧ ਕਾਰਵਾਈ ਦੇ ਦਿੱਤੇ ਆਦੇਸ਼

4674322
Total views : 5505417

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਤਰਨ ਤਾਰਨ/ਲਾਲੀ ਕੈਰੋ 

ਜ਼ਿਲ੍ਹਾ ਤਰਨ ਤਾਰਨ ਦੇ ਸਰਕਾਰੀ ਦਫ਼ਤਰਾਂ ਵਿੱਚ ਅਧਿਕਾਰੀਆਂ ਤੇ ਕਰਮਚਾਰੀਆਂ ਦੀ ਸਮੇਂ ਸਿਰ ਹਾਜ਼ਰੀ ਯਕੀਨੀ ਬਣਾਉਣ ਲਈ ਡਿਪਟੀ ਕਮਿਸ਼ਨਰ ਵੱਲੋਂ ਅੱਜ ਵੱਖ-ਵੱਖ ਦਫ਼ਤਰਾਂ, ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਤਰਨ ਤਾਰਨ, ਕਾਰਜਕਾਰੀ ਇੰਜਨੀਅਰ ਪੰਚਾਇਤੀ ਰਾਜ, ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਦਫ਼ਤਰ, ਕਰ ਤੇ ਆਬਕਾਰੀ ਵਿਭਾਗ ਤਰਨ ਤਾਰਨ ਅਤੇ ਸਿਵਲ ਹਸਪਤਾਲ ਤਰਨ ਤਾਰਨ ਵਿਖੇ ਐਮਰਜੈਂਸੀ ਵਾਰਡ, ਓਟ ਕਲੀਨਿਕ ਤੇ ਵੱਖ-ਵੱਖ ਵਾਰਡਾਂ ਦੀ ਅਚਨਚੇਤੀ ਚੈਕਿੰਗ ਕੀਤੀ ਗਈ। ਇਸ ਦੌਰਾਨ ਡਿਪਟੀ ਕਮਿਸ਼ਨਰ ਵੱਲੋਂ ਸ੍ਰੀ ਗੁਰੂ ਅਰਜਨ ਦੇਵ ਖੇਡ ਸਟੇਡੀਅਮ ਦਾ ਵੀ ਮੁਆਇਨਾ ਕੀਤਾ ਗਿਆ ਤੇ ਖਿਡਾਰੀਆਂ ਨਾਲ ਗੱਲਬਾਤ ਕੀਤੀ।

ਡਿਪਟੀ ਕਮਿਸ਼ਨਰ ਵੱਲੋਂ ਸਰਕਾਰੀ ਦਫ਼ਤਰਾਂ ਅਤੇ ਸਿਵਲ ਹਸਪਤਾਲ ਵਿਖੇ ਵੱਖ-ਵੱਖ ਵਾਰਡਾਂ ਦੀ ਅਚਨਚੇਤੀ ਚੈਕਿੰਗ


ਇਸ ਚੈਕਿੰਗ ਦੌਰਾਨ ਬੀ. ਡੀ. ਪੀ. ਓ. ਤਰਨ ਤਾਰਨ, ਮਗਨਰੇਗਾ ਸਟਾਫ਼ ਵਿੱਚੋਂ ਦਲਜੀਤ ਸਿੰਘ ਏ. ਪੀ. ਓ., ਤੇ ਸੁਨੀਲ ਕੁਮਾਰ, ਕਰ ਤੇ ਆਬਕਾਰੀ ਵਿਭਾਗ ਦੇ ਦਫ਼ਤਰ ਵਿੱਚੋਂ ਸੁਨੀਲ ਕੁਮਾਰ ਅਸਿਸਟੈਨਟ ਕਮਿਸ਼ਨਰ ਆਫ਼ ਸਟੇਟ ਟੈਕਸ, ਦਲਜੀਤ ਸਿੰਘ ਸੁਪਰਡੈਂਟ, ਮਨਜੀਤ ਸਿੰਘ ਜੂਨੀਅਰ ਸਹਾਇਕ, ਪ੍ਰਭਜੋਤ ਕੌਰ ਜੂਨੀਅਰ ਸਹਾਇਕ ਅਤੇ ਸੁਖਵਿੰਦਰ ਕੌਰ ਜੂਨੀਅਰ ਸਹਾਇਕ ਗੈਰ ਹਾਜ਼ਰ ਪਾਏ ਗਏ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਦਫ਼ਤਰੀ ਸਮੇਂ ਵਿੱਚ ਗੈਰ ਹਾਜ਼ਰ ਰਹਿਣ ਵਾਲੇ ਅਧਿਕਾਰੀਆਂ ਤੇ ਕਰਮਚਾਰੀਆਂ ਵਿਰੁੱਧ ਸਖਤ ਅਨੁਸਾਸ਼ਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ ਅਤੇ ਇਹ ਯਕੀਨੀ ਬਣਾਇਆ ਜਾਵੇਗਾ ਕਿ ਸਰਕਾਰੀ ਦਫ਼ਤਰਾਂ ਵਿੱਚ ਕੰਮ ਲਈ ਆਏ ਲੋਕਾਂ ਨੂੰ ਕੋਈ ਪਰੇਸ਼ਾਨੀ ਆ ਆਵੇ।
ਸਿਵਲ ਹਸਪਤਾਲ ਤਰਨ ਤਾਰਨ ਦੀ ਚੈਕਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਸਮੂਹ ਡਾਕਟਰਾਂ ਨੂੰ ਹਦਾਇਤ ਕੀਤੀ ਕਿ ਹਸਪਤਾਲ ਵਿੱਚ ਇਲਾਜ ਲਈ ਆਏ ਮਰੀਜਾਂ ਦਾ ਪੂਰਾ ਧਿਆਨ ਰੱਖਿਆ ਜਾਵੇ ਅਤੇ ਉਹਨਾਂ ਨੂੰ ਲੋੜ ਅਨੁਸਾਰ ਡਾਕਟਰੀ ਸਹਾਇਤਾ ਤੇ ਦਵਾਈਆਂ ਮੁਹੱਈਆ ਕਰਵਾਈਆ ਜਾਣ।ਇਸ ਦੌਰਾਨ ਉਹਨਾਂ ਵੱਲੋਂ ਬਲੱਡ ਬੈਂਕ ਦੀ ਵੀ ਚੈਕਿੰਗ ਕੀਤੀ ਗਈ।

Share this News