ਡਾ: ਢਿਲੋ ਨੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਤੇ ਮੁਲਾਜਮਾਂ ਨੂੰ ਟਰੈਫਿਕ ਨਿਯਮਾਂ ਦੀ ਪਾਲਣਾ ਕਰਨ ਦੀ ਚੁਕਾਈ ਸਹੁੰ

4674187
Total views : 5505195

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਗੁਰਦਾਸਪੁਰ/ਬੀ.ਐਨ.ਈ ਬਿਊਰੋ

ਡਿਪਟੀ ਕਮਿਸ਼ਨਰ ਗੁਰਦਾਸਪੁਰ ਸ੍ਰੀ ਹਿੰਮਾਸ਼ੂ ਅਗਰਵਾਲ ਵਲੋ ਜਾਰੀ ਆਦੇਸ਼ਾ ਦੀ ਪਾਲਣਾ ਕਰਦਿਆ ਮੁੱਖ ਖੇਤੀਬਾੜੀ ਅਫਸਰ ਗੁਰਦਾਸਪੁਰ ਡਾ: ਕ੍ਰਿਪਾਲ ਸਿੰਘ ਢਿਲੋ ਨੇ ਖੇਤੀਬਾੜੀ ਵਿਭਾਗ ਦੇ

ਸਮੂੰਹ ਅਧਿਕਾਰੀਆਂ ਤੇ ਮੁਲਾਜਮਾਂ ਨੂੰ ਆਵਾਜਈ ਨਿਯਮਾਂ ਦੀ ਪਾਲਣਾ ਕਰਨ ਦੀ ਸਹੁੰ ਚਕਾਉਦਿਆ ਕਿਹਾ ਕਿ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਨਾਲ ਹਾਦਸਿਆ ਤੋ ਬਚਿਆ ਜਾ ਸਕਦਾ ਹੈ।ਉਹਨਾਂ ਕਿਹਾ ਕਿ ਮਨੁੱਖੀ ਜੀਵਨ ਅਨਮੋਲ ਹੈ ਅਤੇ ਸੜਕ ਸੁਰੱਖਿਆ ਸਬੰਧੀ ਨਿਯਮਾਂ ਦੀ ਪਾਲਣਾ ਨਾ ਕਰਨ ਨਾਲ ਅਸੀਂ ਇਸ ਅਨਮੋਲ ਜ਼ਿੰਦਗੀ ਨੂੰ ਖੁਦ ਹੀ ਨਸ਼ਟ ਕਰਨ ਦਾ ਖਤਰਾ ਉਠਾਉਂਦੇ ਹਾਂ।ਇਸ ਮੌਕੇ ਉਹਨਾਂ ਨੇ ਟਰੈਫਿਕ ਨਿਯਮਾਂ ਬਾਰੇ ਖੁਦ ਸੁਚੇਤ ਹੋਣ ਅਤੇ ਬਾਕੀਆਂ ਨੂੰ ਵੀ ਜਾਗਰੂਕ ਕਰਨ ਲਈ ਪ੍ਰੇਰਿਤ ਕੀਤਾ।

Share this News