Total views : 5506249
ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਤਰਨ ਤਾਰਨ/ ਜਸਬੀਰ ਸਿੰਘ ਲੱਡੂ
ਤਰਨਤਾਰਨ ਜ਼ਿਲ੍ਹੇ ਦੇ ਥਾਣਾ ਸਰਹਾਲੀ ਕਲਾਂ ‘ਚ ਲੰਘੀ ਰਾਤ ਹੋਏ ਆਰ.ਪੀ.ਜੇ ਹਮਲੇ ਦੇ ਤਾਰ ਪਾਕਿਸਤਾਨ ਨਾਲ ਜੁੜ ਰਹੇ ਹਨ। ਘਟਨਾ ਸਥਾਨ ‘ਤੇ ਪੁੱਜੇ ਡੀ.ਜੀ.ਪੀ ਗੌਰਵ ਯਾਦਵ ਨੇ ਇਸ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਹਮਲਾ 11.22 ਵਜੇ ਹੋਇਆ ਤੇ ਰਾਕੇਟ ਹਾਈਵੇ ਤੋਂ ਦਾਗਿਆ ਗਿਆ ਸੀ ਜੋ ਥਾਣੇ ਦੇ ਮੁੱਖ ਗੇਟ ਨਾਲ ਟਕਰਾਉਣ ਤੋਂ ਬਾਅਦ ਸਾਂਝ ਕੇਂਦਰ ਅੰਦਰ ਜਾ ਵੱਜਾ।
ਦੁਸ਼ਮਣ ਦੇਸ਼ ਬੌਖਲਾਇਆ ਹੋਇਆ ਹੈ
ਡੀਜੀਪੀ ਨੇ ਕਿਹਾ ਕਿ ਪਿਛਲੇ 2 ਮਹੀਨਿਆਂ ਤੋਂ ਪਾਕਿਸਤਾਨ ਦੀਆਂ ਡਰੋਨ ਐਕਟੀਵਿਟੀਜ਼ ਨੂੰ ਨਾਕਾਮ ਕਰਨ ਤੋਂ ਬਾਅਦ ਬੁਖ਼ਲਾਏ ਪਾਕਿਸਤਾਨ ਨੇ ਇਹ ਸਾਜ਼ਿਸ਼ ਰਚੀ ਸੀ। ਉਨ੍ਹਾਂ ਨੇ ਕਿਹਾ ਕਿ ਮੇਰਾ ਮੰਨਣਾ ਹੈ ਕਿ ਦੁਸ਼ਮਣ ਦੇਸ਼ ਬੌਖਲਾਇਆ ਹੋਇਆ ਹੈ ਅਤੇ ਧਿਆਨ ਭਟਕਾਉਣ ਦੇ ਰਾਤ ਨੂੰ ਇਹ ਹਮਲੇ ਕਰਵਾ ਰਿਹਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਯੂ.ਏ.ਪੀ.ਏ. ਦੇ ਤਹਿਤ ਮਾਮਲਾ ਦਰਜ ਕਰਕੇ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜਲਦ ਹੀ ਇਸ ਹਮਲੇ ਦੇ ਦੋਸ਼ੀ ਸਲਾਖਾਂ ਪਿੱਛੇ ਹੋਣਗੇ। ਇਸ ਤੋਂ ਇਲਾਵਾ ਕੁਝ ਸ਼ੱਕੀਆਂ ਨੂੰ ਹਿਰਾਸਤ ਵਿਚ ਲਿਆ ਗਿਆ ਹੈ ਜਿਨ੍ਹਾਂ ਤੋਂ ਪੁੱਛਗਿੱਛ ਜਾਰੀ ਹੈ। ਹਮਲੇ ਪਿੱਛੇ ਸਿੱਖ ਫਾਰ ਜਸਟਿਸ ਦੇ ਮੁਖੀ ਗਰਪਤਵੰਤ ਸਿੰਘ ਪੰਨੂ ਦੇ ਹੋਣ ਦੀ ਚਰਚਾ ਬਾਰੇ ਪੁੱਛੇ ਸਵਾਲ ਦਾ ਡੀਜੀਪੀ ਨੇ ਕੋਈ ਜਵਾਬ ਨਹੀਂ ਦਿੱਤਾ ।
ਤਰਨਤਾਰਨ ਦੇ ਸਰਹਾਲੀ ਪੁਲਿਸ ਸਟੇਸ਼ਨ ਨੂੰ ਸ਼ੁੱਕਰਵਾਰ ਨੂੰ ਦੇਰ ਰਾਤ ਹੋਏ ਰਾਕੇਟ ਲਾਂਚਰ ਨਾਲ ਹਮਲੇ ਨੂੰ ਪੁਲਿਸ ਅੱਤਵਾਦੀ ਹਮਲਾ ਦੱਸ ਰਹੀ ਹੈ, ਦੂਜੇ ਪਾਸੇ ਇਸ ਦੀ ਜ਼ਿੰਮੇਵਾਰੀ ਅੱਤਵਾਦੀ ਗੁਰਪਤਵੰਤ ਪੰਨੂ ਨੇ ਲਈ ਹੈ। ਸਿੱਖ ਫਾਰ ਜਸਟਿਸ ਦੇ ਅੱਤਵਾਦੀ ਗੁਰਪਤਵੰਤ ਸਿੰਘ ਪੰਨੂ ਨੇ ਇਕ ਵਾਇਸ ਨੋਟ ਭੇਜ ਕੇ ਇਸ ਹਮਲੇ ਦੀ ਜ਼ਿੰਮੇਵਾਰੀ ਲਈ ਹੈ। ਪੰਨੂ ਦਾ ਕਹਿਣਾ ਹੈ ਕਿ ਜਲੰਧਰ ਦੇ ਲਤੀਫਪੁਰਾ ‘ਚ 1947 ‘ਚ ਪਾਕਿਸਤਾਨ ਤੋਂ ਆ ਕੇ ਵਸੇ ਪਰਿਵਾਰਾਂ ਨੂੰ ਪੰਜਾਬ ਸਰਕਾਰ ਨੇ ਬੇਘਰ ਕੀਤਾ ਹੈ। ਇਹ ਉਸੇ ਦਾ ਬਦਲਾ ਹੈ।