ਸੀ-ਪਾਈਟ ਵਿਖੇ  ਸਰਕਾਰੀ ਅਸਾਮੀਆਂ ਦੀ ਮੁਫਤ ਟ੍ਰੇਨਿੰਗ 12 ਦਸੰਬਰ ਤੋਂ ਮੁਫਤ ਦਿੱਤੀ ਜਾਵੇਗੀ -ਡਿਪਟੀ ਕਮਿਸ਼ਨਰ

4675244
Total views : 5506764

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਤਰਨ ਤਾਰਨ /ਲਾਲੀ ਕੈਰੋ
ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਰਿਸ਼ੀਪਾਲ ਸਿੰਘ  ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਦੇ ਅਦਾਰੇ ਸੀ-ਪਾਈਟ ਵਿਖੇ ਐਸ.ਐਸ.ਸੀ ਤੇ ਆਈਆ  ਬੀ.ਐਸ.ਐਫ, ਸੀ.ਆਰ.ਪੀ.ਐਫ, ਸੀ.ਆਈ.ਐਸ.ਐਫ ਦੀਆਂ ਅਸਾਮੀਆਂ ਦੀ ਭਰਤੀ ਲਈ ਮੁਫਤ ਕੋਚਿੰਗ ਨੇੜੇ ਮਾਡਰਨ ਜੇਲ੍ਹ ਥੇਹ ਕਾਂਜਲਾ,ਕਪੂਰਥਲਾ ਵਿਖੇ 12 ਦਸੰਬਰ 2022 ਤੋਂ ਸ਼ੁਰੂ ਕਰਵਾਈ ਜਾ ਰਹੀ ਹੈ।
ਉਨ੍ਹਾਂ ਦੱਸਿਆ ਕਿ ਨੌਜਵਾਨ ਰੋਜਾਨਾ ਸਵੇਰੇ ਸਮਾਂ 10 ਵਜੇ ਤੋਂ ਆਪਣੇ ਅਸਲ  ਅਤੇ ਫੋਟੋ ਕਾਪੀ ਸਰਟੀਫਿਕੇਟ ਨਾਲ ਲੈ ਕੇ ਆਉਣ । ਇਸ ਵਿੱਚ ਕੇਵਲ ਜ਼ਿਲ੍ਹਾ ਜਲੰਧਰ, ਕਪੂਰਥਲਾ, ਅੰਮ੍ਰਿਤਸਰ ਦੀ ਤਹਿਸੀਲ ਬਾਬਾ ਬਕਾਲਾ ਅਤੇ ਜਿਲ੍ਹਾਂ ਤਰਨਤਾਰਨ ਦੀ ਤਹਿਸੀਲ ਖਡੂਰ ਸਾਹਿਬ ਦੇ ਨੌਜਵਾਨ ਹੀ ਟ੍ਰੇਨਿੰਗ ਲੈ ਸਕਦੇ ਹਨ । 
ਉਨ੍ਹਾਂ ਕਿਹਾ ਕਿ ਨੌਜਵਾਨ 10ਵੀਂ ਜਾ 10+2 ਪਾਸ  ਅਤੇ ਉਮਰ 18 ਸਾਲ ਤੋਂ 23 ਸਾਲ ਹੋਣਾ ਲਾਜ਼ਮੀ ਹੈ। ਨੌਜਵਾਨਾਂ ਵਲੋ  ਕਿਸੇ ਕਿਸਮ ਕੋਈ ਫੀਸ ਨਹੀ ਲਈ ਜਾਵੇਗੀ ।ਟਰੇਨਿੰਗ ਦੌਰਾਨ ਨੌਜਵਾਨਾਂ ਨੂੰ ਖਾਣਾ ਅਤੇ ਰਿਹਾਇਸ਼ ਮੁਫਤ ਦਿੱਤੀ ਜਾਵੇਗੀ । 
ਡਿਪਟੀ ਕਮਿਸ਼ਨਰ ਨੇ ਜ਼ਿਲੇ ਦੇ ਨੌਜਵਾਨਾਂ ਨੂੰ ਇਸਦਾ ਵੱਧ ਤੋ ਵੱਧ ਲਾਭ ਲੈਣ ਦੀ ਅਪੀਲ ਕੀਤੀ।ਵਧੇਰੇ ਜਾਣਕਾਰੀ ਲਈ 78891-75575,98777-12697  ਨੰਬਰਾਂ ਤੇ ਸੰਪਰਕ ਕੀਤਾ ਜਾ ਸਕਦਾ ਹੈ।
Share this News