ਪੰਜਾਬ ਪੁਲਿਸ ‘ਚ ਹਰ ਸਾਲ 1800 ਸਿਪਾਹੀ ਤੇ 300 ਸਬ ਇੰਸਪੈਕਟਰ ਕੀਤੇ ਜਾਣਗੇ ਭਰਤੀ! ਪੰਜਾਬ ਵਜਾਰਤ ਦੀ ਮੀਟਿੰਗ ‘ਚ ਲਿਆ ਗਿਆ ਫੈਸਲਾ

4729139
Total views : 5596782

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਚੰਡੀਗੜ੍ਹ/ਬਾਰਡਰ ਨਿਊਜ ਸਰਵਿਸ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਮੰਤਰੀ ਮੰਡਲ ਦੀ ਅਹਿਮ ਬੈਠਕ ਹੋਈ। ਇਸ ਮੀਟਿੰਗ ਦੌਰਾਨ ਕਈ ਵੱਡੇ ਫ਼ੈਸਲੇ ਲਏ ਗਏ ਹਨ। ਵਿੱਤ ਮੰਤਰੀ ਹਰਪਾਲ ਚੀਮਾ ਨੇ ਇਨ੍ਹਾਂ ਫ਼ੈਸਲਿਆਂ ਸਬੰਧੀ ਪ੍ਰੈੱਸ ਕਾਨਫਰੰਸ ਕਰਕੇ ਜਾਣਕਾਰੀ ਸਾਂਝੀ ਕੀਤੀ ਹੈ।

ਮਾਲ ਵਿਭਾਗ ਵਿੱਚ 710 ਭਰਤੀ ਕੀਤੇ ਜਾਣਗੇ ਪਟਵਾਰੀ

ਉਨ੍ਹਾਂ ਦੱਸਿਆ ਕਿ ਇਸ ਮੀਟਿੰਗ ਦੌਰਾਨ ਪੰਜਾਬ ਪੁਲਿਸ ਲਈ ਵੱਡਾ ਫ਼ੈਸਲਾ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਹੁਣ ਹਰ ਸਾਲ ਪੰਜਾਬ ਪੁਲਿਸ ਦੀ ਭਰਤੀ ਕੀਤੀ ਜਾਵੇਗੀ। ਇਸਦੇ ਨਾਲ ਹੀ ਹਰ ਸਾਲ 1800 ਕਾਂਸਟੇਬਲ ਭਰਤੀ ਕੀਤੇ ਜਾਣਗੇ। ਇਸੇ ਤਰ੍ਹਾਂ ਹਰ ਸਾਲ ਸਬ ਇੰਸਪੈਕਟਰਾਂ ਦੀਆਂ 300 ਅਸਾਮੀਆਂ ‘ਤੇ ਭਰਤੀ ਹੋਵੇਗੀ।ਇਨ੍ਹਾਂ ਹੀ ਨਹੀਂ ਹੁਣ 710 ਪੋਸਟਾਂ ‘ਤੇ ਪਟਵਾਰੀ ਭਰਤੀ ਵੀ ਕੀਤੇ ਜਾਣਗੇ। ਇਸ ਤੋਂ ਇਲਾਵਾ ਹਰਪਾਲ ਚੀਮਾ ਨੇ ਦੱਸਿਆ ਕਿ ਹਰ ਸਾਲ ਸਤੰਬਰ ਮਹੀਨੇ ਦੇ 15 ਤੋਂ 30 ਤਾਰੀਖ਼ ਤੱਕ ਫਿਜ਼ੀਕਲ ਟੈਸਟ ਵੀ ਕੀਤੇ ਜਾਣਗੇ ਹੋਵੇਗਾ।
Share this News