Total views : 5506904
ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਤਰਨ ਤਾਰਨ /ਲਾਲੀ ਕੈਰੋ
ਸਕੂਲਾਂ ਵਿੱਚ ਕੁਆਲਟੀ ਐਜੂਕੇਸ਼ਨ ਅਤੇ ਵਿਦਿਆਰਥੀਆਂ ਦੀ ਗਿਣਤੀ ਨੂੰ ਵਧਾਉਣ ਲਈ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸ੍ਰ ਸਤਨਾਮ ਸਿੰਘ ਬਾਠ, ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸ੍ਰ ਗੁਰਬਚਨ ਸਿੰਘ ਲਾਲੀ ਵੱਲੋਂ ਜ਼ਿਲ੍ਹੇ ਦੇ ਸਮੂਹ ਬੀ ਐਨ ਓ ਸਹਿਬਾਨ ਨਾਲ ਮੀਟਿੰਗ ਕੀਤੀ, ਜਿਸ ਵਿੱਚ ਸਿੱਖਿਆ ਮੰਤਰੀ ਸ੍ਰ ਹਰਜੋਤ ਸਿੰਘ ਬੈਂਸ ਵੱਲੋਂ ਚਲਾਏ ਗਏ ਮਿਸ਼ਨ ਸ਼ਤ ਪ੍ਰਤੀਸ਼ਤ ਨੂੰ ਹਰੇਕ ਪੱਖ ਤੋਂ ਸਫਲ ਬਣਾਉਣ ਲਈ ਵਿਚਾਰ ਵਟਾਂਦਰਾ ਕੀਤਾ ਗਿਆ ।
ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰ ਸਤਨਾਮ ਸਿੰਘ ਬਾਠ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਹਰੇਕ ਪੱਖ ਤੋਂ ਸਫਲ ਬਣਾਉਣ ਅਤੇ ਸ਼ਤ ਪ੍ਰਤੀਸ਼ਤ ਨਤੀਜੇ ਪ੍ਰਾਪਤ ਕਰਨ ਲਈ ਵਿਦਿਆਰਥੀਆਂ ਨੂੰ ਸਿੱਖਿਆ ਵਿਭਾਗ ਦੀਆਂ ਹਿਦਾਇਤਾਂ ਅਨੁਸਾਰ ਪੂਰੀ ਤਨਦੇਹੀ ਨਾਲ ਕੰਮ ਕਰਵਾਇਆ ਜਾਵੇ । ਉਹਨਾਂ ਇਸ ਮੌਕੇ ਸਕੂਲਾਂ ਵਿੱਚ ਵਿਦਿਆਰਥੀਆਂ ਦੀ ਗਿਣਤੀ ਵਧਾਉਣ ਲਈ ਘਰ ਘਰ ਮੁਹਿੰਮ ਦੀ ਵੀ ਸ਼ੁਰੂਆਤ ਕਰਨ ਲਈ ਪ੍ਰੇਰਿਤ ਕੀਤਾ । ਉਹਨਾਂ ਕਿਹਾ ਕਿ ਸਮੂਹ ਬਲਾਕਾਂ ਦੀਆਂ ਮੀਟਿੰਗਾਂ ਕਰਨ ਉਪਰੰਤ ਇਸ ਸਬੰਧੀ ਸੂਚਿਤ ਕਰ ਦਿੱਤਾ ਗਿਆ ਹੈ ।
ਇਸ ਮੌਕੇ ਉੱਪ ਜ਼ਿਲਾ ਸਿੱਖਿਆ ਅਫ਼ਸਰ ਸੈਕੰਡਰੀ ਸ੍ਰ ਗੁਰਬਚਨ ਸਿੰਘ ਨੇ ਕਿਹਾ ਕਿ ਇਸ ਮਿਸ਼ਨ ਸ਼ਤ ਪ੍ਰਤੀਸ਼ਤ ਨੂੰ ਇੰਨਾ ਸਫ਼ਲ ਬਣਾਇਆ ਜਾਵੇ ਕਿ ਸਕੂਲਾਂ ਦੀਆਂ ਦੀਵਾਰਾਂ ਮਿਸ਼ਨ ਸ਼ਤ ਪ੍ਰਤੀਸ਼ਤ ਲਈ ਖੁਦ ਬੋਲਣ । ਇਸ ਮੌਕੇ ਜ਼ਿਲ੍ਹਾ ਗਾਈਡੇਂਸ ਕੈਰੀਅਰ ਸ੍ਰ ਸੁਖਬੀਰ ਸਿੰਘ ਕੰਗ ਹਾਜਰ ਸਨ ।