ਡੀ.ਸੀ ਗੁਰਦਾਸਪੁਰ ਨੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਰਾਜ ਯੁਵਾ ਪੁਰਸਕਾਰ ਲਈ ਅਰਜ਼ੀਆਂ ਲੈਣ ਦੀ ਅੰਤਿਮ ਤਾਰੀਖ ਵਿੱਚ 31 ਦਸੰਬਰ ਤੱਕ ਦਾ ਕੀਤਾ ਵਾਧਾ

4675340
Total views : 5506901

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਬਟਾਲਾ/ਅੰਮ੍ਰਿਤਸਰ, ਰਾਣਾ ਨੇਸ਼ਟਾ

ਪੰਜਾਬ ਸਰਕਾਰ ਦੁਆਰਾ ਸ਼ਹੀਦ-ਏ-ਆਜ਼ਮ ਭਗਤ ਸਿੰਘ ਰਾਜ ਯੁਵਾ ਪੁਰਸਕਾਰ ਸਾਲ 2021-22 ਲਈ ਯੋਗ ਉਮੀਦਵਾਰਾਂ ਤੋਂ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ ਜਿਸ ਦੀ ਤਾਰੀਖ ਵਿਚ ਹੁਣ ਸਰਕਾਰ ਵੱਲੋਂ 31 ਦਸੰਬਰ 2022 ਤੱਕ ਦਾ ਵਾਧਾ ਕਰ ਦਿੱਤਾ ਗਿਆ ਹੈ।

ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਇਸ ਪੁਰਸਕਾਰ ਲਈ ਚੁਣੇ ਗਏ ਨੌਜਵਾਨਾਂ ਨੂੰ ਮੈਡਲਸਕਰੌਲ ਸਰਟੀਫਿਕੇਟ ਤੇ 51 ਹਜ਼ਾਰ ਨਕਦ ਇਨਾਮ ਦੇ ਕੇ ਸਨਮਾਨਿਤ ਕੀਤਾ ਜਾਵੇਗਾ।

ਉਨ੍ਹਾਂ ਅੱਗੇ ਦੱਸਿਆ ਕਿ ਸ਼ਹੀਦ-ਏ-ਆਜ਼ਮ ਭਗਤ ਸਿੰਘ ਰਾਜ ਯੁਵਾ ਪੁਰਸਕਾਰ ਯੁਵਕ ਗਤੀਵਿਧੀਆਂ ਵਿੱਚ ਉੱਘਾ ਤੇ ਸ਼ਲਾਘਾਯੋਗ ਕੰਮ ਕਰਨ ਵਾਲੇ ਨੌਜਵਾਨਾਂ ਨੂੰ ਦਿੱਤਾ ਜਾਂਦਾ ਹੈ। ਉਨਾਂ ਕਿਹਾ ਕਿ ਪੁਰਸਕਾਰ ਲਈ ਨੌਜਵਾਨ ਪਿਛਲੇ ਸਾਲਾਂ ਤੋਂ ਵੱਖ-ਵੱਖ ਯੁਵਕ ਗਤੀਵਿਧੀਆਂ ਜਿਵੇਂ ਯੁਵਕ ਭਲਾਈ ਗਤੀਵਿਧੀਆਂਕੌਮੀ ਸੇਵਾ ਯੋਜਨਾਐਨ.ਸੀ.ਸੀ.ਸੱਭਿਆਚਾਰਕ ਗਤੀਵਿਧੀਆਂਪਰਬਤ ਰੋਹਣਹਾਈਕਿੰਗ ਟਰੈਕਿੰਗਖੇਡਾਂਸਮਾਜ ਸੇਵਾਰਾਸ਼ਟਰੀ ਏਕਤਾਖੂਨਦਾਨਨਸ਼ਿਆਂ ਵਿਰੁੱਧ ਜਾਗਰੂਕਤਾਵਿੱਦਿਅਕ ਯੋਗਤਾਬਹਾਦਰੀ ਦੇ ਕਾਰਨਾਮੇਸਕਾਊਟਿੰਗ ਗਾਈਡਿੰਗ ਅਤੇ ਸਾਹਸੀ ਗਤੀਵਿਧੀਆਂ ਵਿਚ ਹਿੱਸਾ ਲੈਂਦਾ ਰਿਹਾ ਹੋਵੇ।

 ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਇਹ ਪੁਰਸਕਾਰ ਸਿਰਫ਼ ਪੰਜਾਬ ਦੇ ਨੌਜਵਾਨਾਂ ਲਈ ਹੈ ਤੇ ਉਮੀਦਵਾਰ ਦੀ ਉਮਰ 31 ਮਾਰਚ 2022 ਨੂੰ 15 ਸਾਲ ਤੋਂ ਘੱਟ ਅਤੇ 35 ਸਾਲ ਤੋਂ ਵੱਧ ਨਹੀਂ ਹੋਣੀ ਚਾਹੀਦੀ। ਉਨਾਂ ਕਿਹਾ ਕਿ ਉਮੀਦਵਾਰ ਯੁਵਕ ਭਲਾਈ ਗਤੀਵਿਧੀਆਂ ਜਾਂ ਸਮਾਜ ਸੇਵਾ ਵਿੱਚ ਸ਼ਾਮਿਲ ਹੁੰਦਾ ਰਿਹਾ ਹੋਵੇ ਅਤੇ ਪੁਰਸਕਾਰ ਪ੍ਰਾਪਤ ਹੋਣ ਉਪਰੰਤ ਵੀ ਸਾਲ ਬਾਅਦ ਇਨਾਂ ਗਤੀਵਿਧੀਆਂ ਨੂੰ ਚਾਲੂ ਰੱਖਣ ਦਾ ਇਛੁੱਕ ਹੋਵੇ ਤੇ ਇਹ ਗਤੀਵਿਧੀਆਂ ਸਮਾਜ ਸੇਵਾ ਅਤੇ ਨੌਜਵਾਨਾਂ ਦੇ ਵਿਕਾਸ ਵਿੱਚ ਸਹਾਈ ਹੋਣੀਆਂ ਚਾਹੀਦੀਆਂ ਹਨ। ਉਨ੍ਹਾਂ ਕਿਹਾ ਕਿ ਇਸ ਪੁਰਸਕਾਰ ਲਈ ਚੋਣ ਉਸ ਦੀ ਸਮਾਜ ਸੁਧਾਰ ਵਿੱਚ ਅਸਲ ਇੱਛਾ ਅਤੇ ਪ੍ਰਤੀਨਿਧਤਾ ਦੇ ਅਧਾਰ ਤੇ ਕੀਤੀ ਜਾਵੇਗੀ। ਉਨਾਂ ਕਿਹਾ ਕਿ ਇਸ ਪੁਰਸਕਾਰ ਲਈ ਯੋਗ ਉਮੀਦਵਾਰ ਆਪਣੀਆਂ ਅਰਜ਼ੀਆਂ ਅਤੇ ਪ੍ਰਾਪਤੀ ਸਬੰਧੀ ਆਪਣੀ ਪ੍ਰਤੀ ਬੇਨਤੀ (ਦਸਤਾਵੇਜ਼) ਦੀ ਫਾਈਲ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਦੇ ਦਫ਼ਤਰਸ਼ਹੀਦ ਲੈਫੀ: ਨਵਦੀਪ ਸਿੰਘ ਖੇਡ ਸਟੇਡੀਅਮਸਰਕਾਰੀ ਕਾਲਜਗੁਰਦਾਸਪੁਰ ਵਿਖੇ 31 ਦਸੰਬਰ 2022 ਤੱਕ ਭੇਜ ਸਕਦੇ ਹਨ।

Share this News