





Total views : 5596791








ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਅੰਮ੍ਰਿਤਸਰ/ਗੁਰਨਾਮ ਸਿੰਘ ਲਾਲੀ
ਪੁਲਿਸ ਕਮਿਸ਼ਨਰ ਅੰਮ੍ਰਿਤਸਰ ਸ: ਜਸਕਰਨ ਸਿੰਘ ਦੀਆਂ ਹਦਾਇਤਾਂ ਤੇ ਸ਼ਹਿਰ ਵਿੱਚ ਅਵਾਜਾਈ ਵਿੱਚ ਵਿਘਣ ਪਾ ਰਹੇ ਸੜਕਾਂ ਤੇ ਕੀਤੇ ਨਜਾਇਜ ਕਬਜੇ ਹਟਾਉਣ ਲਈ ਏ.ਡੀ.ਸੀ.ਪੀ ਟ੍ਰੈਫਿਕ ਸ੍ਰੀਮਤੀ ਅਮਨਦੀਪ ਕੌਰ ਵਲੋ ਰੋਜਾਨਾਂ ਆਪਣੇ ਲਾਮ ਲਸ਼ਕਰ ਤੇ ਨਗਰ ਨਿਗਮ ਦੀਆਂ ਟੀਮਾਂ ਨਾਲ ਮਿਲਕੇ ਹਟਾਏ ਨਜਾਇਜ ਕਬਜਿਆ ਨਾਲ ਲੋਕਾਂ ਨੂੰ ਸੁਖਾਲੀਆਂ ਆਵਾਜਾਈ ਸੇਵਾਵਾਂ ਮਿਲ ਰਹੀਆਂ ਹਨ। ਜਿੰਨਾ ਨੇ ਅੱਜ ਵੀ ਗੁਰਦੁਆਰਾ ਸ਼ਹੀਦਾਂ ਸਾਹਿਬ ਤੋਂ ਥਾਣਾ ਬੀ-ਡਵੀਜਨ ਤੱਕ ਅਤੇ ਰਾਮਸਰ ਏਰੀਆ ਵਿੱਚ ਨਜਾਇਜ ਇੰਨਕਰੋਚਮੈਂਟਾਂ ਹਟਾਕੇ ਟਰੈਫਿਕ ਨੂੰ ਸਹੀ ਢੰਗ ਨਾਲ ਰੈਗੂਲੇਟ ਕੀਤਾ ਗਿਆ।
ਦੁਕਾਨਦਾਰਾਂ ਨਾਲ ਮੀਟਿੰਗ ਕੀਤੀ ਗਈ ਤੇ ਉਹਨਾਂ ਨੂੰ ਹਦਾਇਤ ਕੀਤੀ ਗਈ ਕਿ ਉਹ ਆਪਣੀਆਂ ਦੁਕਾਨਾ ਦਾ ਸਮਾਨ ਬਾਹਰ ਸੜਕਾਂ/ਫੁੱਟਪਾਥਾਂ ਪਰ ਨਾ ਲਗਾਉਣ ਤੇ ਵਹੀਕਲ ਇੱਕ ਲਾਈਨ ਵਿੱਚ ਪਾਰਕ ਕਰਨ।
ਜੇਕਰ ਕਿਸੇ ਵੱਲੋ ਦੁਕਾਨਾਂ ਦਾ ਸਮਾਨ ਬਾਹਰ ਲਗਾਇਆ ਗਿਆ ਤਾਂ ਉਹਨਾ ਖਿਲਾਫ ਕਾਨੂੰਨ ਮੁਤਾਬਿਕ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ ਅਤੇ ਸੜਕਾਂ ਪਰ ਗਲਤ ਪਾਰਕਿੰਗ ਕਰਨ ਵਾਲਿਆਂ ਦੇ ਚਲਾਨ ਕੀਤੇ ਜਾਣਗੇ।
ਇਸ ਤੋ ਇਲਾਵਾ ਪੁਤਲੀਘਰ ਚੌਕ ਵਿਖੇ ਪਹਿਲਾਂ ਦਿੱਤੀ ਗਈ ਵਾਰਨਿੰਗ ਤੋ ਬਾਅਦ ਅੱਜ ਬਜਾਰ ਵਿੱਚ ਗਲਤ ਪਾਰਕ ਕੀਤੇ ਗਏ ਵਹੀਕਲਾਂ ਦੇ ਚਲਾਨ ਕੀਤੇ ਗਏ ਤੇ ਟਰੈਫਿਕ ਨੂੰ ਰੈਗੁਲੇਟ ਕੀਤਾ ਗਿਆ। ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਟਰੈਫਿਕ ਨੂੰ ਸਹੀ ਢੰਗ ਨਾਲ ਰੈਗੂਲੇਟ ਕਰਨ ਵਿੱਚ ਟਰੈਫਿਕ ਪੁਲਿਸ ਦਾ ਸਹਿਯੋਗ ਦਿੱਤਾ ਜਾਵੇ।