ਵਿਜੀਲੈਂਸ ਨੇ ਛੋਟਾ ਥਾਂਣੇਦਾਰ 1000 ਰੁਪਏ ਰਿਸ਼ਵਤ ਲੈਣ ਦੇ ਮਾਮਲੇ ‘ਚ ਕੀਤਾ ਗ੍ਰਿਫਤਾਰ

4675340
Total views : 5506900

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਸੁਖਮਿੰਦਰ ਸਿੰਘ ਗੰਡੀ ਵਿੰਡ

ਭ੍ਰਿਸ਼ਟਾਚਾਰ ਵਿਰੋਧੀ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਅੱਜ ਸਿਟੀ ਥਾਣਾ ਬਲਾਚੌਰ, ਜਿਲਾ ਐਸ.ਬੀ.ਐਸ.ਨਗਰ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਕਰਮਜੀਤ ਸਿੰਘ (219/ਐਸ.ਬੀ.ਐਸ. ਨਗਰ) ਨੂੰ 1,000 ਰੁਪਏ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨਲਾਈਨ ‘ਤੇ ਦਰਜ ਆਨਲਾਈਨ ਸ਼ਿਕਾਇਤ ਦੀ ਜਾਂਚ ਉਪਰੰਤ ਉਕਤ ਮੁਲਜ਼ਮ ਏ.ਐਸ.ਆਈ. ਨੂੰ ਗ੍ਰਿਫਤਾਰ ਕੀਤਾ ਗਿਆ ਹੈ।


ਹੋਰ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਸ੍ਰੀਮਤੀ ਦੀਕਸ਼ਾ ਵਾਸੀ ਬਲਾਚੌਰ ਨੇ ਦੋਸ਼ ਲਗਾਇਆ ਹੈ ਕਿ

ਉਕਤ ਪੁਲਿਸ ਮੁਲਾਜ਼ਮ ਨੇ ਬਲਾਚੌਰ ਥਾਣੇ ਵਿਖੇ ਦਰਜ ਉਸਦੀ ਸ਼ਿਕਾਇਤ ‘ਤੇ ਕਾਰਵਾਈ ਕਰਨ ਬਦਲੇ 5,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਅਤੇ ਇਸ ਮਾਮਲੇ ਵਿੱਚ ਉਸਦੀ ਮਾਂ ਕੋਲੋਂ 1000 ਰੁਪਏ ਰਿਸ਼ਵਤ ਵੀ ਵਸੂਲੀ। ਸ਼ਿਕਾਇਤਕਰਤਾ ਨੇ ਇਸ ਬਾਰੇ ਕੀਤੀ ਗੱਲਬਾਤ ਵੀ ਰਿਕਾਰਡ ਕਰ ਲਈ।

ਬੁਲਾਰੇ ਨੇ ਅੱਗੇ ਦੱਸਿਆ ਕਿ ਵਿਜੀਲੈਂਸ ਬਿਊਰੋ ਨੇ ਸ਼ਿਕਾਇਤ ਵਿੱਚ ਲਗਾਏ ਗਏ ਦੋਸ਼ਾਂ ਦੀ ਜਾਂਚ ਕੀਤੀ ਹੈ ਅਤੇ ਰਿਸ਼ਵਤ ਦੀ ਮੰਗ ਕਰਨ ਅਤੇ ਲੈਣ ਦੇ ਮਾਮਲੇ ਵਿੱਚ ਦੋਸ਼ੀ ਪਾਏ ਜਾਣ ਉਪਰੰਤ ਉਕਤ ਪੁਲਿਸ ਮੁਲਾਜ਼ਮ ਖਿਲਾਫ਼ ਵਿਜੀਲੈਂਸ ਬਿਊਰੋ ਦੇ ਥਾਣਾ ਜਲੰਧਰ ਵਿੱਚ ਭ੍ਰਿਸ਼ਟਾਚਾਰ ਦਾ ਕੇਸ ਦਰਜ ਕੀਤਾ। ਇਸ ਸਬੰਧੀ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਏ.ਐਸ.ਆਈ ਨੂੰ ਗ੍ਰਿਫ਼ਤਾਰ ਕਰ ਲਿਆ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Share this News