ਟਕਸਾਲੀ ਅਕਾਲੀ ਆਗੂ ਤੇ ਸ਼੍ਰੋਮਣੀ ਅਕਾਲੀ ਦਲ ਦੇ ਸ੍ਰਪਾਸਤ ਰਣਜੀਤ ਸਿੰਘ ਬ੍ਰਹਮਪੁਰਾ ਸਵਰਗਵਾਸ

4729141
Total views : 5596791

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਅੰਮ੍ਰਿਤਸਰ/ਗੁਰਨਾਮ ਸਿੰਘ ਲਾਲੀ, ਲਾਲੀ ਕੈਰੋ

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਅਕਾਲੀ ਆਗੂ ਤੇ ਪਾਰਟੀ ਦੇ ਸਰਪ੍ਰਸਤ ਸ; ਰਣਜੀਤ ਸਿੰਘ ਬ੍ਰਹਮਪੁਰਾ ਜਿੰਨਾ ਦਾ ਡਾਕਟਰਾਂ ਵਲੋ 6 ਦਸੰਬਰ ਤੋ ਸਰੀਰਕ ਨਰੀਖਣ ਕੀਤਾ ਜਾ ਰਿਹਾ ਸੀ ਅਤੇ ਉਨਾਂ ਨੂੰ ਅੱਜ ਸਵੇਰੇ ਹੀ ਕੁਝ ਸਰੀਰਕ ਤਕਲੀਫ ਹੋਣ ਕਰਕੇ ਪੀ.ਜੀ.ਆਈ ਹਸਪਤਾਲ ਚੰਡੀਗੜ੍ਹ ਵਿਖੇ ਦਾਖਲ ਕਰਾਇਆ ਸੀ,

ਜੋ ਕੁਝ ਸਮਾਂ ਪਹਿਲਾ ਇਸ ਫਾਨੀ ਸੰਸਾਰ ਨੂੰ ਅਲਵਿਦਾ ਕਹਿ ਗਏ ਹਨ। ਜਿਸ ਬਾਰੇ ਜਾਣਕਾਰੀ ਦੇਦਿਆਂ ਉਨਾਂ ਦੇ ਸਪੁੱਤਰ ਸਾਬਕਾ ਵਧਾਇਕ ਸ: ਰਵਿੰਦਰ ਸਿੰਘ ਬ੍ਰਹਮਪੁਰਾ , ਤੇ ਅਕਾਲੀ ਆਗੂ ਕਰਨੈਲ ਸਿੰਘ ਪੀਰਮਹੁੰਮਦ ਨੇ ਦੱਸਿਆ ਕਿ ਸਵਰਗੀ ਬ੍ਰਹਮਪੁਰਾ ਦਾ ਅੰਤਿਮ ਸਸਕਾਰ ਭਲਕੇ ਬੁੱਧਵਾਰ ਨੂੰ ਉਨਾਂ ਦੇ ਜੱਦੀ ਪਿੰਡ ਬ੍ਰਮਹਪੁਰਾ ਵਿਖੇ 2ਵਜੇ ਕੀਤਾ ਜਾਏਗਾ।ਸਾਬਕਾ ਸੰਸਦ ਮੈਂਬਰ ਬ੍ਰਹਮਪੁਰਾ  ਦੇ ਦੇਹਾਂਤ ‘ਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ, ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ, ਐੱਮਪੀ ਜਸਬੀਰ ਸਿੰਘ ਡਿੰਪਾ ਨੇ ਪਰਿਵਾਰ ਨਾਲ ਦੁੱਖ ਜ਼ਾਹਿਰ ਕੀਤਾ ਹੈ ।

Share this News