ਮਾਝੇ ਦੇ ਜਰਨੈਲ ਵਜੋਂ ਜਾਣੇ ਜਾਂਦੇ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਅਕਾਲੀ ਦਲ ‘ਚ ਰੱਖਦੇ ਸਨ ਦੂਜੇ ਸਥਾਨ ਦਾ ਦਰਜਾ

4675394
Total views : 5507059

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਜਥੇਦਾਰ ਰਣਜੀਤ ਸਿੰਘ ਮਾਝੇ ਦੇ ਜਰਨੈਲ ਵਜੋਂ ਜਾਣੇ ਜਾਂਦੇ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਸ਼੍ਰੋਮਣੀ ਅਕਾਲੀ ਦਲ ਵਿਚ ਦੂਜੇ ਥਾਂ ਦਰਜਾ ਰੱਖਦੇ ਸਨ। ਉਹ ਜਿਥੇ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਰਹੇ, ਉਥੇ ਹਾਲ ਹੀ ਵਿਚ ਉਨ੍ਹਾਂ ਨੂੰ ਅਕਾਲੀ ਦਲ ਦਾ ਸਰਪ੍ਰਸਤ ਬਣਾਇਆ ਗਿਆ ਸੀ। ਚਾਰ ਵਾਰ ਵਿਧਾਇਕ ਬਣਨ ਵਾਲੇ ਜਥੇਦਾਰ ਬ੍ਰਹਮਪੁਰਾ 1997 ਅਤੇ 2007 ’ਚ ਬਣੀਆਂ ਸ਼੍ਰੋਮਣੀ ਅਕਾਲੀ ਦਲ-ਭਾਜਪਾ ਦੀਆਂ ਸਰਕਾਰਾਂ ‘ਚ ਕੈਬਨਿਟ ਵਜ਼ੀਰ ਰਹੇ।

2012 ’ਚ ਖਡੂਰ ਸਾਹਿਬ ਵਿਧਾਨ ਸਭਾ ਹਲਕੇ ਤੋਂ ਚੋਣ ਹਾਰਨ ਤੋਂ ਬਾਅਦ ਪਾਰਟੀ ਨੇ 2014 ’ਚ ਲੋਕ ਸਭਾ ਦੀਆਂ ਆਮ ਚੋਣਾਂ ਦੌਰਾਨ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਨੂੰ ਖਡੂਰ ਸਾਹਿਬ ਲੋਕ ਸਭਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਨੇ ਉਨ੍ਹਾਂ ਨੂੰ ਆਪਣਾ ਉਮੀਦਵਾਰ ਬਣਾਇਆ ਅਤੇ ਉਹ ਚੋਣ ਜਿੱਤਣ ਵਿਚ ਕਾਮਯਾਬ ਰਹੇ। 2019 ’ਚ ਪਾਰਟੀ ਵਿਰੋਧੀ ਗਤੀਵਿਧੀਆਂ ਦੇ ਚਲਦਿਆਂ ਉਨ੍ਹਾਂ ਨੂੰ ਅਕਾਲੀ ਦਲ ਵਿਚੋਂ ਬਾਹਰ ਕਰ ਦਿੱਤਾ ਗਿਆ ਸੀ। ਪਰ ਦਸੰਬਰ 2021 ’ਚ ਉਹ ਮੁੜ ਸ਼੍ਰੋਮਣੀ ਅਕਾਲੀ ਦਲ ਵਿਚ ਆਏ ਅਤੇ 2022 ਦੀਆਂ ਵਿਧਾਨ ਸਭਾ ਚੋਣਾਂ ’ਚ ਪਾਰਟੀ ਨੇ ਉਨ੍ਹਾਂ ਨੂੰ ਮੁੜ ਖਡੂਰ ਸਾਹਿਬ ਵਿਧਾਨ ਸਭਾ ਹਲਕੇ ਤੋਂ ਉਮੀਦਵਾਰ ਬਣਾ ਦਿੱਤਾ। ਪਰ ਪੰਜਾਬ ਵਿਚ ਚੱਲੀ ਆਮ ਆਦਮੀ ਪਾਰਟੀ ਦੀ ਹਨੇਰੀ ’ਚ ਉਹ ਇਹ ਚੋਣ ਹਾਰ ਗਏ। ਹੁਣ ਪਾਰਟੀ ਦੇ ਪ੍ਰਧਾਨ ਸੁਖਬੀਰ ਸਿੰਘ ਵੱਲੋਂ ਐਲਾਨੇ ਗਏ ਜਥੇਬੰਧਕ ਢਾਂਚੇ ’ਚ ਬ੍ਰਹਮਪੁਰਾ ਨੂੰ ਪਾਰਟੀ ਦਾ ਸਰਪ੍ਰਸਤ ਬਣਾਇਆ ਗਿਆ ਸੀ।ਇਲਾਕੇ ਵਿੱਚ ਇਕ ਦਮ ਹੀ ਉਸ ਸਮੇ ਸੋਗ ਦੀ ਲਹਿਰ ਪਸਰ ਗਈ ਜਿਉ ਸ: ਬ੍ਰਹਮਪੁਰਾ ਦੇ ਦਿਹਾਂਤ ਦੀ ਖਬਰ ਪੁੱਜੀ ਤੇ ਲੋਕ ਉਨਾਂ ਦੇ ਜੱਦੀ ਪਿੰਡ ਬ੍ਰਹਮਪੁਰਾ ਵਿਖੇ ਉਨਾਂ ਦੇ ਘਰ ਵੱਡੀ ਗਿਣਤੀ ‘ਚ ਅਫਸੋਸ ਲਈ ਪੁੱਜਣੇ ਸ਼ੁਰੂ ਹੋ ਗਏ ਹਨ ਅਤੇ ਆਪਣੇ ਮਹਿਬੂਬ ਨੇਤਾ ਦੇ ਅੰਤਿਮ ਦਰਸ਼ਨ ਕਰਨ ਦਾ ਇੰਤਜਾਰ ਕਰ ਰਹੇ ਹਨ।

ਸੁਖਮਿੰਦਰ ਸਿੰਘ ਗੰਡੀ ਵਿੰਡ

Share this News