Total views : 5507058
ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਤਰਨ ਤਾਰਨ/ਲਾਲੀ ਕੈਰੋ, ਲਾਲੂਘੁੰਮਣ
ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਰਿਸ਼ੀਪਾਲ ਸਿੰਘ ਵੱਲੋਂ ਅੱਜ ਸਰਕਾਰੀ ਐਲੀਮੈਂਟਰੀ ਸਕੂਲ ਉਸਮਾ ਅਤੇ ਨੌਸ਼ਹਿਰਾ ਪੰਨੂਆਂ ਦੀ ਅਚਨਚੇਤੀ ਚੈਕਿੰਗ ਕੀਤੀ ਗਈ ਅਤੇ ਇੱਥੇ ਸਕੂਲੀ ਸਮੇਂ ਵਿੱਚ ਵਿਦਿਆਰਥੀਆਂ ਨੂੰ ਮਿਲਣ ਵਾਲੇ ਮਿਡ-ਡੇ-ਮੀਲ ਦਾ ਨਿਰੀਖਣ ਕੀਤਾ ਗਿਆ।ਇਸ ਮੌਕੇ ਉਨ੍ਹਾਂ ਬੱਚਿਆਂ ਲਈ ਤਿਆਰ ਕੀਤੇ ਗਏ ਖਾਣੇ ਨੂੰ ਖੁਦ ਖਾ ਕੇ ਚੈੱਕ ਕੀਤਾ। ਇਸ ਮੌਕੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸ੍ਰੀ ਪਰਮਜੀਤ ਸਿੰਘ ਉਹਨਾਂ ਦੇ ਨਾਲ ਸਨ।
ਸਕੂਲੀ ਸਮੇਂ ਵਿੱਚ ਵਿਦਿਆਰਥੀਆਂ ਨੂੰ ਦਿੱਤੇ ਜਾਣ ਵਾਲੇ ਮਿਡ-ਡੇ-ਮੀਲ ਦਾ ਕੀਤਾ ਨਿਰੀਖਣ
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਉਹਨਾਂ ਦਾ ਇਥੇ ਆਉਣ ਦਾ ਮੁੱਖ ਮਕਸਦ ਹੈ ਕਿ ਬੱਚਿਆਂ ਨੂੰ ਸਕੂਲੀ ਸਮੇਂ ਵਿੱਚ ਗੁਣਵੱਤਾ ਭਰਪੂਰ ਖਾਣਾ ਮਿਲ ਸਕੇ।ਉਹਨਾਂ ਕਿਹਾ ਕਿ ਜ਼ਿਲ੍ਹੇ ਦੇ ਸਾਰੇ ਐਲੀਮੈਂਟਰੀ ਸਕੂਲਾਂ ਵਿੱਚ ਵੱਖ-ਵੱਖ ਟੀਮਾਂ ਵੱਲੋਂ ਮਿਡ-ਡੇ-ਮੀਲ ਦੀ ਲਗਾਤਾਰ ਚੈਕਿੰਗ ਕੀਤੀ ਜਾਵੇਗੀ ਤਾਂ ਜੋ ਬੱਚਿਆਂ ਨੂੰ ਪੌਸ਼ਟਿਕ ਤੇ ਸਾਫ਼-ਸੁਥਰਾ ਖਾਣਾ ਮਿਲ ਸਕੇ।
ਉਹਨਾਂ ਸਬੰਧਿਤ ਅਧਿਕਾਰੀਆਂ ਨੰੁ ਨਿਰੇਦਸ਼ ਦਿੰਦਿਆਂ ਕਿਹਾ ਕਿ ਬੱਚਿਆਂ ਨੂੰ ਮਿਲਣ ਵਾਲੇ ਖਾਣੇ ‘ਚ ਗੁਣਵੱਤਾ ਦੀ ਕੋਈ ਕਮੀ ਨਾ ਹੋਵੇ ਅਤੇ ਵਿਦਿਆਰਥੀਆਂ ਨੂੰ ਸਾਫ਼ ਤੇ ਸ਼ੁੱਧ ਖਾਣਾ ਤੇ ਪਾਣੀ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ।ਉਨ੍ਹਾਂ ਸਬੰਧਿਤ ਅਧਿਕਾਰੀਆਂ ਨੂੰ ਸਖਤੀ ਨਾਲ ਹਦਾਇਤ ਕਰਦਿਆਂ ਕਿਹਾ ਕਿ ਜਿਲੇ ਵਿੱਚ ਬੱਚਿਆਂ ਨੂੰ ਮਿਲਣ ਵਾਲੇ ਅਨਾਜ ਅਤੇ ਪਾਣੀ ਦੀ ਚੈਕਿੰਗ ਕੀਤੀ ਜਾਵੇ ਤਾਂ ਜੋ ਬੱਚਿਆਂ ਦੀ ਸਿਹਤ ਨਾਲ ਖਿਲਵਾੜ ਨਾ ਹੋ ਸਕੇ।ਉਨ੍ਹਾਂ ਸਬੰਧਿਤ ਅਧਿਕਾਰੀਆਂ ਨੂੰ ਸਾਫ-ਸਫਾਈ ਰੱਖਣ ਦੀ ਹਦਾਇਤ ਕਰਦਿਆ ਕਿਹਾ ਕਿ ਬੱਚਿਆਂ ਨੂੰ ਦਿੱਤੇ ਜਾ ਰਹੇ ਖਾਣੇ ਸਬੰਧੀ ਕੋਈ ਢਿੱਲਮੱਠ ਬਰਦਾਸ਼ਤ ਨਹੀ ਕੀਤੀ ਜਾਵੇਗੀ। ਉਹਨਾਂ ਕਿਹਾ ਕਿ ਰਾਸ਼ਟਰੀ ਐਕਟ ਅਧੀਨ ਮਿਲ ਰਹੀਆਂ ਸਹੂਲਤਾਂ ਸੁਚਾਰੂ ਢੰਗ ਨਾਲ ਲਾਗੂ ਕੀਤਾ ਜਾਵੇ।