Total views : 5506252
ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਅੰਮ੍ਰਿਤਸਰ/ਗੁਰਨਾਮ ਸਿੰਘ ਲਾਲੀ
ਚਾਇਨਾ ਡੋਰ ਨਾਲ ਹਰ ਸਾਲ ਕਈ ਜਾਨਾਂ ਅਜਾਈਂ ਚਲੀਆਂ ਜਾਂਦੀਆਂ ਹਨ ਅਤੇ ਪਸ਼ੂ ਪੰਛੀਆਂ ਨੂੰ ਵੀ ਇਸ ਤੋਂ ਕਾਫੀ ਖਤਰਾ ਹੁੰਦਾ ਹੈ ਨੂੰ ਰੋਕਣ ਲਈ ਪੰਜਾਬ ਸਰਕਾਰ ਚਾਈਨਾ ਡੋਰ ਵੇਚਣ ਅਤੇ ਖਰੀਦਣ ਵਾਲਿਆਂ ਵਿਰੁੱਧ ਸਖਤ ਕਾਰਵਾਈ ਕਰੇਗੀ। ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਸ੍ਰੀ ਗੁਰਮੀਤ ਸਿੰਘ ਮੀਤ ਹੇਅਰ ਸਾਇੰਸ ਟੈਕਨਾਲੋਜੀ ਅਤੇ ਵਾਤਾਵਰਣ ਮੰਤਰੀ ਪੰਜਾਬ ਨੇ ਅੱਜ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਅਧਿਕਾਰੀਆਂ ਨਾਲ ਮੀਟਿੰਗ ਕਰਨ ਉਪਰੰਤ ਕੀਤਾ।ਸ੍ਰੀ ਮੀਤ ਹੇਅਰ ਨੇ ਦੱਸਿਆ ਕਿ ਚਾਇਨਾ ਡੋਰ ਨਾਲ ਪਤੰਗ ਉਡਾਉਣ ਨਾਲ ਜਿਥੇ ਪਸ਼ੂ, ਪੰਛੀਆਂ ਨੂੰ ਖਤਰਾ ਹੁੰਦਾ ਹੈ ਉਥੇ ਸੜਕੀ ਆਵਾਜਾਈ ਦੌਰਾਨ ਲੋਕ ਵੀ ਇਸ ਦੀ ਗ੍ਰਿਫਤ ਵਿੱਚ ਆਉਂਦੇ ਹਨ। ਉਨ੍ਹਾਂ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸਕੂਲੀ ਪੱਧਰ ’ਤੇ ਬੱਚਿਆਂ ਨੂੰ ਚਾਇਨਾ ਡੋਰ ਤੋਂ ਹੋਣ ਵਾਲੇ ਨੁਕਸਾਨ ਸਬੰਧੀ ਜਾਗਰੂਕ ਕੀਤਾ ਜਾਵੇ।
ਕੈਬਨਿਟ ਮੰਤਰੀ ਹੇਅਰ ਨੇ ਪੁਲਿਸ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਉਹ ਚਾਇਨਾ ਡੋਰ ਦਾ ਸਟਾਕ ਇਕੱਠਾ ਕਰਨ ਵਾਲਿਆਂ ਵਿਰੁੱਧ ਤੇਜੀ ਨਾਲ ਚੈਕਿੰਗ ਅਭਿਆਨ ਚਲਾਉਣ ਅਤੇ ਜਿੰਨੀ ਵੀ ਚਾਇਨਾ ਡੋਰ ਜਬਤ ਕੀਤੀ ਜਾਂਦੀ ਹੈ ਨੂੰ ਪ੍ਰਦੂਸ਼ਣ ਵਿਭਾਗ ਦੀ ਦੇਖਰੇਖ ਹੇਠ ਨਸ਼ਟ ਕੀਤਾ ਜਾਵੇ ਅਤੇ ਇਸ ਦੀ ਵੀਡੀਓਗ੍ਰਾਫੀ ਵੀ ਯਕੀਨੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਹਦਾਇਤਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ ਅਤੇ ਚਾਇਨਾ ਡੋਰ ਦਾ ਸਟਾਕ ਇਕੱਠਾ ਕਰਨ, ਵੇਚਣ ਅਤੇ ਖਰੀਦਣ ਵਾਲਿਆਂ ਵਿਰੁੱਧ ਪਰਚੇ ਵੀ ਦਰਜ ਕੀਤੀੇ ਜਾਣਗੇ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਆਮ ਧਾਗੇ ਨਾਲ ਪਤੰਗਾਂ ਨੂੰ ਉਡਾ ਕੇ ਆਪਣਾ ਮਨ ਪਰਚਾਵਾ ਕਰਨ ਅਤੇ ਚਾਇਨਾ ਡੋਰ ਬਾਈਕਾਟ ਕਰਨ ਤਾਂ ਜੋ ਕੀਮਤੀ ਮਨੁੱਖੀ ਜਾਨਾਂ ਨੂੰ ਬਚਾਇਆ ਜਾ ਸਕੇ।
ਇਸ ਮੌਕੇ ਪ੍ਰਦੂਸ਼ਣ ਬੋਰਡ ਚੀਫ ਇੰਜ: ਪ੍ਰਦੂਸ਼ਣ ਬੋਰਡ ਸ੍ਰ ਜੀ:ਐਸ: ਮਜੀਠੀਆ ਨੇ ਦੱਸਿਆ ਕਿ ਸਾਇੰਸ, ਤਕਨਾਲੋਜੀ ਅਤੇ ਵਾਤਾਵਰਣ ਵਿਭਾਗ ਪੰਜਾਬ ਵੱਲੋਂ ਰਾਜ ਭਰ ਦੇ ਐਗਜੈਕਟਿਵ ਮੈਜਿਸਟਰੇਟਾਂ, ਜੀਵ ਵਿਭਾਗ ਦੇ ਇੰਸਪੈਕਟਰਾਂ, ਜੰਗਲਾਤ ਵਿਭਾਗ ਦੇ ਅਧਿਕਾਰੀਆਂ, ਪੰਜਾਬ ਪੁਲਿਸ ਸਬ ਇੰਸਪੈਕਟਰ ਰੈਂਕ ਦੇ ਅਧਿਕਾਰੀ, ਨਗਰ ਕੌਂਸਲਾਂ ਦੇ ਸਾਰੇ ਅਧਿਕਾਰੀ ਅਤੇ ਸਹਾਇਕ ਵਾਤਾਵਰਣ ਇੰਜੀਨੀਅਰਾਂ ਤੋਂ ਇਲਾਵਾ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਅਧਿਕਾਰੀ ਚਾਇਨਾ ਡੋਰ ਵੇਚਣ ਵਾਲਿਆਂ ਵਿਰੁੱਧ ਕਾਰਵਾਈ ਕਰ ਸਕਦੇ ਹਨ।
ਇਸ ਮੀਟਿੰਗ ਵਿੱਚ ਡਾ: ਅਜੈ ਗੁਪਤਾ, ਡਾ: ਜਸਬੀਰ ਸਿੰਘ, ਸ੍ਰੀਮਤੀ ਜੀਵਨਜੋਤ ਕੌਰ (ਤਿੰਨੋ ਵਿਧਾਇਕ), ਡਿਪਟੀ ਕਮਿਸ਼ਨਰ ਸ੍ਰੀ ਹਰਪ੍ਰੀਤ ਸਿੰਘ ਸੂਦਨ, ਕਮਿਸ਼ਨਰ ਨਗਰ ਨਿਗਮ ਸ੍ਰੀ ਸੰਦੀਪ ਰਿਸ਼ੀ, ਡੀ:ਸੀ:ਪੀ ਸ੍ਰ ਪੀ:ਐਸ:ਭੰਡਾਲ, ਐਕਸੀਅਨ ਪ੍ਰਦੂਸ਼ਣ ਬੋਰਡ ਸ੍ਰੀ ਹਰਪਾਲ ਸਿੰਘ, ਐਸ:ਡੀ:ਓ ਸ੍ਰੀ ਅਮਰਪਾਲ ਸਿੰਘ ਤੋਂ ਇਲਾਵਾ ਹੋਰ ਅਧਿਕਾਰੀ ਵੀ ਹਾਜਰ ਸਨ।