Total views : 5505336
ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਅੰਮ੍ਰਿਤਸਰ/ਗੁਰਨਾਮ ਸਿੰਘ ਲਾਲੀ
ਸ਼੍ਰੀ ਜਸਕਰਨ ਸਿੰਘ, ਆਈ.ਪੀ.ਐਸ, ਕਮਿਸ਼ਨਰ ਪੁਲਿਸ, ਅੰਮ੍ਰਿਤਸਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅੱਜ ਏ.ਡੀ.ਸੀ.ਪੀ ਟਰੈਫਿਕ ਅਮਨਦੀਪ ਕੌਰ ਨੇ ਅੱਜ ਮੁੜ ਆਪਣੇ ਸਟਾਫ ਤੇ ਨਗਰ ਨਿਗਮ ਦੀ ਟੀਮ ਨਾਲ ਗੈਰ-ਕਾਨੂੰਨੀ ਇੰਨਕਰੋਚਮੈਂਟਾਂ ਦੇ ਖਿਲਾਫ ਪਹਿਲਾਂ ਤੋਂ ਚੱਲ ਰਹੇ ਅਭਿਆਨ ਤਹਿਤ ਮਹਿਕਮਾ ਕਾਰਪੋਰੇਸ਼ਨ ਦੇ ਅਧਿਕਾਰੀਆਂ ਦੇ ਸਹਿਯੋਗ ਨਾਲ ਸਮੇਤ ਜੋਨ ਇੰਚਾਰਜਾਂ ਨਾਲ ਪੁਤਲੀਘਰ ਚੌਕ, ਰੇਲਵੇ ਸਟੇਸ਼ਨ, ਦੋਆਬਾ ਚੌਕ, ਕ੍ਰਿਸਟਲ ਚੌਕ, ਸ਼ਹੀਦਾਂ ਸਾਹਿਬ, ਚਾਟੀਵਿੰਡ ਚੌਕ, ਸ਼ਹੀਦਾਂ ਸਾਹਿਬ ਦੇ ਸਾਹਮਣੇ, ਹਾਲ ਬਜਾਰ, ਮਾਤਾ ਲੌਗਾਂਵਾਲੀ ਚੌਕ, ਕੱਟੜਾ ਜੈਮਲ ਸਿੰਘ ਅਤੇ ਸਿਕੰਦਰੀ ਗੇਟ ਵਿਖੇ ਨਜਾਇਜ ਇੰਨਕਰੋਚਮੈਂਟਾਂ ਹਟਾਕੇ ਟਰੈਫਿਕ ਨੂੰ ਸਹੀ ਢੰਗ ਨਾਲ ਰੈਗੂਲੇਟ ਕੀਤਾ ਗਿਆ।
ਦੁਕਾਨਦਾਰਾਂ ਨਾਲ ਮੀਟਿੰਗ ਕੀਤੀ ਗਈ ਤੇ ਉਹਨਾ ਨੂੰ ਹਦਾਇਤ ਕੀਤੀ ਗਈ ਕਿ ਉਹ ਆਪਣੀਆਂ ਦੁਕਾਨਾ ਦਾ ਸਮਾਨ ਬਾਹਰ ਸੜਕਾਂ/ਫੁੱਟਪਾਥਾਂ ਪਰ ਨਾ ਲਗਾਉਣ ਤੇ ਵਹੀਕਲ ਇਕ ਲਾਈਨ ਵਿੱਚ ਪਾਰਕ ਕਰਨ।
ਜੇਕਰ ਕਿਸੇ ਵੱਲੋ ਦੁਕਾਨਾਂ ਦਾ ਸਮਾਨ ਬਾਹਰ ਲਗਾਇਆ ਗਿਆ ਤਾਂ ਉਹਨਾ ਖਿਲਾਫ ਕਾਨੂੰਨ ਮੁਤਾਬਿਕ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ ਅਤੇ ਸੜਕਾਂ ਪਰ ਗਲਤ ਪਾਰਕਿੰਗ ਕਰਨ ਵਾਲਿਆਂ ਦੇ ਚਲਾਨ ਕੀਤੇ ਜਾਣਗੇ। ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਗਈ ਕਿ ਟਰੈਫਿਕ ਨੂੰ ਸਹੀ ਢੰਗ ਨਾਲ ਰੈਗੂਲੇਟ ਕਰਨ ਵਿੱਚ ਟਰੈਫਿਕ ਪੁਲਿਸ ਦਾ ਸਹਿਯੋਗ ਦੇਣ।