Total views : 5506372
Total views : 5506372
ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਤਰਨਤਾਰਨ /ਲਾਲੀ ਕੈਰੋ,ਜਸਬੀਰ ਲੱਡੂ
ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਅਤੇ ਸਾਬਕਾ ਕੈਬਨਿਟ ਮੰਤਰੀ ਪੰਜਾਬ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਜੋ ਕਿ ਬੀਤੇ ਦਿਨ ਪਰਮਾਤਮਾ ਵੱਲੋਂ ਬਖਸ਼ੀ ਸਵਾਸਾਂ ਰੂਪੀ ਪੂੰਜੀ ਭੋਗ ਕੇ ਅਚਾਨਕ ਸਦੀਵੀ ਵਿਛੋੜਾ ਦੇ ਗਏ ਸਨ ਉਹਨਾਂ ਦਾ ਅੰਤਿਮ ਸਸਕਾਰ ਉਨ੍ਹਾਂ ਦੇ ਜੱਦੀ ਪਿੰਡ ਬ੍ਰਹਮਪੁਰਾ ਵਿਖੇ ਕਰ ਦਿੱਤਾ ਗਿਆ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਦੇ ਮਿਰਤਕ ਸਰੀਰ ਦੇ ਅੰਤਮ ਦਰਸ਼ਨ ਕਰਨ ਲਈ ਇਲਾਕੇ ਭਰ ਚੋਂ ਅਤੇ ਦੂਰ-ਦੁਰਾਡੇ ਤੋਂ ਸ਼੍ਰੋਮਣੀ ਅਕਾਲੀ ਦਲ ਅਤੇ ਹੋਰ ਵੱਖ ਵੱਖ ਜਥੇਬੰਦੀਆਂ ਦੇ ਆਗੂਆਂ, ਵਰਕਰਾਂ ਵੱਲੋਂ ਵੱਡੀ ਗਿਣਤੀ ਵਿੱਚ ਪਿੰਡ ਬ੍ਰਹਮਪੁਰਾ ਵਿਖੇ ਪਹੁੰਚ ਕੇ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਵੱਲੋਂ ਬਾਅਦ ਦੁਪਹਿਰ ਪਿੰਡ ਬ੍ਰਹਮਪੁਰਾ ਵਿਖੇ ਪੁੱਜਣ ਤੇ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਦੀ ਅੰਤਿਮ ਯਾਤਰਾ ਸ਼ੁਰੂ ਹੋਈ ਇਸ ਮੌਕੇ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਨੇ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਦੀ ਅਰਥੀ ਨੂੰ ਮੋਢਾ ਦੇ ਕੇ ਜਥੇਦਾਰ ਬ੍ਰਹਮਪੁਰਾ ਪ੍ਰਤੀ ਸਤਿਕਾਰ, ਪਿਆਰ ਦਾ ਸਬੂਤ ਦਿੱਤਾ ।
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਸਮੂਹ ਆਗੁਆ ਨੇ ਮਹਿਬੂਬ ਨੇਤਾ ਦੀ ਅੰਤਿਮ ਯਾਤਰਾ ਵਿੱਚ ਕੀਤੀ ਸ਼ਮੂਲੀਅਤ
ਉਨ੍ਹਾਂ ਤੋਂ ਇਲਾਵਾ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਦੇ ਸਪੁੱਤਰ ਅਤੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਜਥੇਦਾਰ ਅਲਵਿਦਰਪਾਲ ਸਿੰਘ ਪਖੋਕੇ ਤੇ ਹੋਰ ਪਰਿਵਾਰਕ ਮੈਂਬਰਾਂ ਵੱਲੋਂ ਜਥੇਦਾਰ ਬ੍ਰਹਮਪੁਰਾ ਦੀ ਅਰਥੀ ਨੂੰ ਮੋਢਾ ਦਿੱਤਾ ਗਿਆ ਇਸ ਮੌਕੇ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਦੀ ਅੰਤਿਮ ਯਾਤਰਾ ਵਿੱਚ ਪੰਜਾਬ ਦੇ ਕੋਨੇ ਕੋਨੇ ਚ ਪੁੱਜੇ ਵੱਖ-ਵੱਖ ਪਾਰਟੀਆਂ ਦੇ ਆਗੂਆਂ ਵੱਲੋਂ ਬਜ਼ੁਰਗ ਟਕਸਾਲੀ ਆਗੂ ਤੇ ਘਾਗ ਸਿਆਸਤਦਾਨ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਦੇ ਅਕਾਲ ਚਲਾਣੇ ਤੇ ਡੂੰਘੇ ਦੁੱਖ ਦਾ ਇਜ਼ਹਾਰ ਕੀਤਾ ਗਿਆ ਇਸ ਮੌਕੇ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਦੀ ਚਿਖਾ ਨੂੰ ਅਗਨੀ ਉਨ੍ਹਾਂ ਦੇ ਸਪੁੱਤਰ ਅਤੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਵੱਲੋਂ ਦਿਖਾਈ ਗਈ ਇਸ ਮੌਕੇ ਪੁਲਿਸ ਦੀ ਟੁਕੜੀ ਵੱਲੋਂ ਜਥੇਦਾਰ ਬ੍ਰਹਮਪੁਰਾ ਦੀ ਮ੍ਰਿਤਕ ਦੇਹ ਨੂੰ ਸਲਾਮੀ ਦਿੱਤੀ ਗਈ ਇਸ ਮੌਕੇ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਦੇ ਸਪੁੱਤਰ ਤੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਵੱਲੋਂ ਇਸ ਦੁੱਖ ਦੀ ਘੜੀ ਵਿੱਚ ਬ੍ਰਹਮਪੁਰਾ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪੁੱਜੇ ਆਗੂਆਂ ਤੇ ਵਰਕਰਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ ਗਿਆ ।
ਸ਼੍ਰੋਮਣੀ ਅਕਾਲੀ ਦਲ ਇਕ ਨਿਧੜਕ ਜਰਨੈਲ ਤੋਂ ਵਾਂਝਾ ਹੋ ਗਿਆ ਹੈ -ਬਾਦਲ
ਸ਼੍ਰੋਮਣੀ ਅਕਾਲੀ ਦਲ ਬੀ ਰੀੜ ਦੀ ਹੱਡੀ ਵਜੋਂ ਜਾਣੇ ਜਾਂਦੇ ਤੇ ਅੰਦਰ ਮੱਝ ਦੇ ਸ਼ਹਿਰ ਵਜੋਂ ਜਾਣੇ ਜਾਂਦੇ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਇਕੱਤਰਤਾ ਵਿੱਚ ਪੁੱਜੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਇਸ ਗਮਗੀਨ ਮੌਕੇ ਕਿਹਾ ਕਿ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਨੇ ਜਿੱਥੇ ਪੰਥ ਤੇ ਪੰਜਾਬ ਦੀ ਖ਼ਾਤਰ ਹਮੇਸ਼ਾ ਹਿੱਕ ਡਾਹ ਕੇ ਲੜਾਈ ਲੜੀ ਹੈ ਉਥੇ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਸ਼੍ਰੋਮਣੀ ਅਕਾਲੀ ਦਲ ਦੇ ਉਹ ਨਿਧੜਕ ਜਰਨੈਲ ਸਨ ਜਿਨ੍ਹਾਂ ਦੇ ਤੁਰ ਜਾਣ ਨਾਲ ਸ਼੍ਰੋਮਣੀ ਅਕਾਲੀ ਦਲ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਇਸ ਦੁੱਖ ਦੀ ਘੜੀ ਵਿਚ ਬ੍ਰਹਮਪੁਰਾ ਪਰਿਵਾਰ ਨਾਲ ਡੂੰਘੇ ਦੁੱਖ ਦਾ ਇਜ਼ਹਾਰ ਕਰਦਾ ਹੈ ਇਸ ਮੌਕੇ ਵੱਖ-ਵੱਖ ਧਾਰਮਕ ਸਮਾਜਕ ਤੇ ਰਾਜਨੀਤਕ ਜਥੇਬੰਦੀਆਂ ਦੇ ਆਗੂਆਂ ਚੋਂ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ, ਸਾਬਕਾ ਕੈਬਨਿਟ ਮੰਤਰੀ ਸ੍ਰੀ ਅਨਿਲ ਜੋਸ਼ੀ, ਸਾਬਕਾ ਮੰਤਰੀ ਗੁਲਜ਼ਾਰ ਸਿੰਘ ਰਣੀਕੇ, ਸਾਬਕਾ ਵਿਧਾਇਕ ਵਿਰਸਾ ਸਿੰਘ ਵਲਟੋਹਾ,ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ, ਡਿਪਟੀ ਕਮਿਸ਼ਨਰ ਰਿਸ਼ੀਪਾਲ ਸਿੰਘ, ਐਸਐਸਪੀ ਗੁਰਮੀਤ ਸਿੰਘ ਚੌਹਾਨ , ਐਸ .ਡੀ. ਐਮ ਰਜਨੀਸ਼ ਅਰੋੜਾ, ਰਵੀਕਰਨ ਸਿੰਘ ਕਾਹਲੋਂ, ਪ੍ਰੇਮ ਸਿੰਘ ਚੰਦੂਮਾਜਰਾ,ਸਾਬਕਾ ਮੰਤਰੀ ਗੁਰਚੇਤ ਸਿੰਘ ਭੁੱਲਰ, ਸਾਬਕਾ ਕਾਂਗਰਸੀ ਵਿਧਾਇਕ ਹਰਮਿੰਦਰ ਸਿੰਘ ਗਿੱਲ, ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਰਮਨਦੀਪ ਸਿੰਘ ਭਰੋਵਾਲ।
ਰਿਟਾਇਰ ਡੀਐਸਪੀ ਰਤਨ ਸਿੰਘ ਪੱਖੋਕੇ,ਸਾਬਕਾ ਚੇਅਰਮੈਨ ਮਾਰਕੀਟ ਕਮੇਟੀ ਅਮਰੀਕ ਸਿੰਘ ਪੱਖੋਕੇ, ਮਨਿੰਦਰਪਾਲ ਸਿੰਘ ਪਲਾਸੌਰ, ਪ੍ਰਿੰਸੀਪਲ ਸਵਿਦਰ ਸਿੰਘ ਪੰਨੂ, ਨਾਨਕ ਸਿੰਘ ਮੁੰਡਾ ਪਿੰਡ ,ਜਰਨੈਲ ਸਿੰਘ ਤਖਤਮਲ,ਹੀਰਾ ਸਿੰਘ ਗਾਬੜੀਆ, ਕਰਨੈਲ ਸਿੰਘ ਪੀਰ ਮੁਹੰਮਦ, ਗੁਰਬਚਨ ਸਿੰਘ ਕਰਮੂਵਾਲਾ, ਸਾਬਕਾ ਚੇਅਰਮੈਨ ਪਰਮਜੀਤ ਸਿੰਘ ਢੋਟੀਆਂ, ਕੁਲਦੀਪ ਸਿੰਘ ਸ਼ਾਹ, ਮੈਨ.ਹਰਜਿੰਦਰ ਸਿੰਘ ਮਰਹਾਣਾ, ਵੈਲਫੇਅਰ ਕਮੇਟੀ ਪ੍ਰਧਾਨ ਤਾਰਾ ਚੰਦ ਪੁੰਜ, ਯਾਦਵਿੰਦਰ ਸਿੰਘ ਰੂੜੇਆਸਲ,ਗੁਰਨਾਮ ਸਿੰਘ ਭੂਰੇ ਗਿੱਲ ,ਯਾਦਵਿੰਦਰ ਸਿੰਘ ਮਾਨੋਚਾਲ, ਐਸਪੀ ਸਿੰਘ ਜਮਸਤਪੁਰ,ਸਰਪੰਚ ਦਿਲਬਾਗ ਸਿੰਘ ਕਾਹਲਵਾਂ,ਇੰਜੀਨੀਅਰ ਹਰਜਿੰਦਰ ਸਿੰਘ ਕੋਹਲੀ,ਗੁਰਬਖਸ਼ ਸਿੰਘ ਕੈਰੋਂ,ਗੋਲਡੀ ਬ੍ਰਹਮਪੁਰਾ, ਗੁਰਸੇਵਕ ਸਿੰਘ ਸੇਖ,ਗੁਰਪ੍ਰਤਾਪ ਸਿੰਘ ਖੁਸ਼ਹਾਲਪੁਰ, ਚੇਅ ਸਤਿੰਦਰਪਾਲ ਸਿੰਘ ਮੱਲਮੋਹਰੀ,ਨਗਰ ਕੌਂਸਲ ਸਾਬਕਾ ਪ੍ਰਧਾਨ ਭੁਪਿੰਦਰ ਸਿੰਘ ਖੇੜਾ, ਮੈਨ. ਰਣਬੀਰ ਸਿੰਘ ਰਾਣਾ ਪਖੋਕੇ, ਰਾਜਬੀਰ ਸਿੰਘ ਪੱਖੋਕੇ, ਨੰਬਰਦਾਰ ਕੁਲਦੀਪ ਸਿੰਘ ਪੱਖੋਕੇ,ਰੇਸ਼ਮ ਸਿੰਘ ਸੰਘਾ,ਕਸ਼ਮੀਰ ਸਿੰਘ ਸੰਘਾ, ਹਰਭਜਨ ਸਿੰਘ ਭੁੱਚਰ, ਤੇ ਹੋਰ ਇਲਾਕੇ ਭਰ ਤੋਂ ਵੱਡੀ ਤਾਦਾਦ ਵਿੱਚ ਪੁੱਜੇ ਆਗੂਆਂ ਤੇ ਵਰਕਰਾਂ ਵੱਲੋਂ ਇਸ ਦੁੱਖ ਦੀ ਘੜੀ ਵਿੱਚ ਬ੍ਰਹਮਪੁਰਾ ਪਰਿਵਾਰ ਨਾਲ ਡੂੰਘੇ ਦੁੱਖ ਦਾ ਇਜ਼ਹਾਰ ਕੀਤਾ ਗਿਆ।