





Total views : 5945002







Total views : 5945002ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ
ਅੰਮ੍ਰਿਤਸਰ/ਗੁਰਨਾਮ ਸਿੰਘ ਲਾਲੀ
ਗੈਰ-ਕਾਨੂੰਨੀ ਇੰਨਕਰੋਚਮੈਂਟਸ ਦੇ ਖਿਲਾਫ ਪਹਿਲਾਂ ਤੋਂ ਚੱਲ ਰਹੇ ਅਭਿਆਨ ਤਹਿਤ ਅੱਜ ਸ੍ਰੀ ਰਾਜੇਸ਼ ਕੱਕੜ, ਪੀ.ਪੀ.ਐਸ, ਏ.ਸੀ.ਪੀ ਟਰੈਫਿਕ, ਅੰਮ੍ਰਿਤਸਰ ਅਤੇ ਇੰਸਪੈਕਟਰ ਪ੍ਰਵੀਨ ਕੁਮਾਰੀ ਇੰਚਾਂਰਜ਼ ਟਰੈਫਿਕ ਜੋਨ-3, ਸਮੇਤ ਟਰੈਫਿਕ ਸਟਾਫ ਵੱਲੋਂ ਮਹਿਕਮਾਂ ਕਾਰਪੋਰੇਸ਼ਨ ਦੇ ਅਧਿਕਾਰੀਆਂ ਦੇ ਸਹਿਯੋਗ ਨਾਲ ਪੁਤਲੀਘਰ ਬਜਾਰ (ਗੁਰਦੁਆਰਾ ਪਿਪਲੀ ਸਾਹਿਬ ਦੇ ਨੇੜੇ) ਦੁਕਾਨਦਾਰਾਂ ਵੱਲੋਂ ਦੁਕਾਨਾਂ ਦੀ ਹਦੂਦ ਦੇ ਬਾਹਰ ਫੁਟਪਾਥਾਂ ਤੇ ਕੀਤੇ ਨਜ਼ਾਇਜ਼ ਕਬਜਿਆਂ ਨੂੰ ਹਟਵਾਇਆ ਗਿਆ ਅਤੇ ਦੁਕਾਨਦਾਰਾਂ ਨਾਲ ਮੀਟਿੰਗ ਕਰਕੇ ਅਪੀਲ ਕੀਤੀ ਗਈ ਕਿ ਉਹ,
ਆਪਣੀਆਂ ਦੁਕਾਨਾਂ ਦਾ ਸਮਾਨ ਬਾਹਰ ਸੜਕਾਂ/ਫੁੱਟਪਾਥਾਂ ਤੇ ਨਾ ਲਗਾਉਣ ਤੇ ਵਹੀਕਲਾਂ ਨੂੰ ਵੀ ਇਕ ਲਾਈਨ ਵਿੱਚ ਪਾਰਕ ਕਰਨ ਤੇ ਟਰੈਫਿਕ ਨੂੰ ਸਹੀ ਢੰਗ ਨਾਲ ਰੈਗੂਲੇਟ ਕਰਨ ਵਿੱਚ ਟਰੈਫਿਕ ਪੁਲਿਸ ਦਾ ਸਹਿਯੋਗ ਕਰਨ ਤਾਂ ਜੋ ਆਮ ਪਬਲਿਕ ਨੂੰ ਟਰੈਫਿਕ ਜਾਮ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ। ਭਵਿੱਖ ਵਿੱਚ ਅਗਰ ਦੁਕਾਨਾਂ ਦਾ ਸਮਾਨ ਬਾਹਰ ਫੁੱਟਪਾਥਾ ਤੇ ਲਗਾਇਆ ਗਿਆ ਤਾਂ ਉਹਨਾਂ ਖਿਲਾਫ ਕਾਨੂੰਨ ਮੁਤਾਬਿਕ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ ਅਤੇ ਸੜਕਾਂ ਪਰ ਗਲਤ ਪਾਰਕਿੰਗ ਕਰਨ ਵਾਲੇ ਵਹੀਕਲਾਂ ਦੇ ਚਲਾਨ ਵੀ ਕੀਤੇ ਜਾਣਗੇ।
