ਹਰਮੀਤ ਸਿੰਘ ਸੰਧੂ , ਆਦੇਸਪ੍ਰਤਾਪ ਕੈਰੋ ਸਮੇਤ 19 ਸੀਨੀਅਰ ਮੀਤ ਪ੍ਰਧਾਨਾਂ ਦਾ ਸੁਖਬੀਰ ਬਾਦਲ ਵਲੋ ਐਲਾਨ,10 ਹੋਰ ਆਗੂ ਬਣਾਏ ਸਲਾਹਕਾਰ ਬੋਰਡ ਦੇ ਮੈਬਰ

4677296
Total views : 5510080

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਰਣਜੀਤ ਸਿੰਘ ਰਾਣਾ ਨੇਸ਼ਟਾ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੀ ਜਥੇਬੰਦੀ ਦਾ ਹੋਰ ਵਿਸਥਾਰ ਕਰਦਿਆਂ ਅੱਜ 10 ਸੀਨੀਅਰ ਆਗੂਆਂ ਨੂੰ ਪਾਰਟੀ ਪ੍ਰਧਾਨ ਦੇ ਸਲਾਹਕਾਰ ਬੋਰਡ ਦਾ ਮੈਂਬਰ ਅਤੇ 19 ਸੀਨੀਅਰ ਆਗੂਆਂ ਨੂੰ ਪਾਰਟੀ ਦਾ ਸੀਨੀਅਰ ਮੀਤ ਪ੍ਰਧਾਨ ਬਣਾਉਣ ਦਾ ਐਲਾਨ ਕੀਤਾ।

ਸੁਖਬੀਰ ਸਿੰਘ ਬਾਦਲ ਵੱਲੋਂ ਪਾਰਟੀ ਦੇ ਜਥੇਬੰਦਕ ਢਾਂਚੇ ਦਾ ਵਿਸਥਾਰ

ਅੱਜ ਜਾਰੀ ਕੀਤੀ ਗਈ ਸੂਚੀ ਹੇਠ ਲਿਖੇ ਅਨੁਸਾਰ ਹੈ :

ਪ੍ਰਧਾਨ ਸਾਹਿਬ ਦਾ ਸਲਾਹਕਾਰ ਬੋਰਡ : ਸ. ਗੋਬਿੰਦ ਸਿੰਘ ਲੋਂਗੋਵਾਲ, ਸ. ਸੁੱਚਾ ਸਿੰਘ ਛੋਟੇਪੁਰ, ਭਾਈ ਮਨਜੀਤ ਸਿੰਘ, ਸ. ਅਲਵਿੰਦਰਪਾਲ ਸਿੰਘ ਪੱਖੋਕੇ, ਕੈਪਟਨ ਬਲਬੀਰ ਸਿੰਘ ਬਾਠ, ਜਥੇਦਾਰ ਮਹਿੰਦਰ ਸਿੰਘ ਹੁਸੈਨਪੁਰ, ਜਥੇਦਾਰ ਉਜਾਗਰ ਸਿੰਘ ਬਡਾਲੀ, ਸ.ਬਲਬੀਰ ਸਿੰਘ ਮਿਆਣੀ, ਸ. ਹਰਚਰਨ ਸਿੰਘ ਗੋਹਲਵੜੀਆ ਅਤੇ ਭਾਈ ਰਾਮ ਸਿੰਘ ਦੇ ਨਾਮ ਸ਼ਾਮਲ ਹਨ।

ਸੀਨੀਅਰ ਮੀਤ ਪ੍ਰਧਾਨ : ਸ. ਆਦੇਸ਼ਪ੍ਰਤਾਪ ਸਿੰਘ ਕੈਰੋਂ, ਸ.ਜੀਤਮਹਿੰਦਰ ਸਿੰਘ ਸਿੱਧੂ, ਸ. ਮਨਪ੍ਰੀਤ ਸਿੰਘ ਇਯਾਲੀ, ਸ. ਸੋਹਣ ਸਿੰਘ ਠੰਡਲ, ਸ. ਹਰਮੀਤ ਸਿੰਘ ਸੰਧੂ, ਸ. ਮਨਤਾਰ ਸਿੰਘ ਬਰਾੜ, ਸ. ਜਗਬੀਰ ਸਿੰਘ ਬਰਾੜ, ਸ. ਗਗਨਜੀਤ ਸਿੰਘ ਬਰਨਾਲਾ, ਬੀਬੀ ਸਤਵਿੰਦਰ ਕੌਰ ਧਾਲੀਵਾਲ, ਸ. ਸੁਰਿੰਦਰ ਸਿੰਘ ਭੂਲੇਵਾਲ ਰਾਠਾਂ, ਸ. ਹਰਪ੍ਰੀਤ ਸਿੰਘ ਕੋਟਭਾਈ, ਸ਼ੀ੍ਹਰੀਸ਼ ਰਾਏ ਢਾਂਡਾ, ਡਾ. ਮਹਿੰਦਰ ਕੁਮਾਰ ਰਿਣਵਾ, ਸ਼੍ਰੀ ਹੰਸ ਰਾਜ ਜੋਸ਼ਨ, ਸ਼ੀ੍ ਐਸ.ਆਰ.ਕਲੇਰ, ਬੀਬੀ ਹਰਪ੍ਰੀਤ ਕੌਰ ਮੁਖਮੈਲਪੁਰ, ਸ. ਦਰਸ਼ਨ ਸਿੰਘ ਸ਼ਿਵਾਲਿਕ, ਬੀਬੀ ਗੁਰਦੇਵ ਕੌਰ ਸੰਘਾ ਅਤੇ ਸ. ਹਰਭਜਨ ਸਿੰਘ ਡੰਗ ਦੇ ਨਾਮ ਸ਼ਾਮਲ ਹਨ।

Share this News